ਜੇਲ੍ਹ ‘ਚ ਬੰਦ ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਦਾ ਸਰਕਾਰ ਨੂੰ ਚੈਲੰਜ

Pakistan News Today

Pakistan News Today

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਜਿਨ੍ਹਾਂ ਜੇਲ੍ਹ ਵਿਚ 400 ਦਿਨ ਪੂਰੇ ਕਰ ਲਏ ਹਨ, ਨੇ ਐਤਵਾਰ ਨੂੰ ਕਿਹਾ ਕਿ ਉਹ ਆਪਣੀ ਪੂਰੀ ਜ਼ਿੰਦਗੀ ਜੇਲ੍ਹ ’ਚ ਬਿਤਾਉਣ ਲਈ ਤਿਆਰ ਹਨ ਪਰ ਹਕੀਕੀ ਆਜ਼ਾਦੀ ਲਈ ਆਪਣੇ ਸੰਘਰਸ਼ ਨਾਲ ਕੋਈ ਸਮਝੌਤਾ ਨਹੀਂ ਕਰਨਗੇ।

ਉਨ੍ਹਾਂ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਨੇ ਐਤਵਾਰ ਨੂੰ ਇਸਲਾਮਾਬਾਦ ਵਿਚ ਇਕ ਰੈਲੀ ਕਰ ਕੇ ਸਾਬਕਾ ਪ੍ਰਧਾਨ ਮੰਤਰੀ ਦੀ ਜੇਲ੍ਹ ਤੋਂ ਰਿਹਾਈ ਦੀ ਮੰਗ ਕੀਤੀ।

ਇਮਰਾਨ ਨੂੰ ਪਾਕਿਸਤਾਨ ਦੇ ਚੋਣ ਕਮਿਸ਼ਨ ਵੱਲੋਂ ਦਾਇਰ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਪਿਛਲੇ ਸਾਲ 5 ਅਗਸਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਉਦੋਂ ਤੋਂ ਉਹ ਵੱਖ-ਵੱਖ ਮਾਮਲਿਆਂ ਵਿਚ ਜੇਲ੍ਹ ਵਿਚ ਹਨ। ਰੱਖਿਆ ਮੰਤਰੀ ਖ਼ਵਾਜਾ ਆਸਿਫ਼ ਨੇ ਕਿਹਾ ਹੈ ਕਿ ਇਮਰਾਨ ਖ਼ਿਲਾਫ਼ 9 ਮਈ ਦੀ ਹਿੰਸਾ ਨਾਲ ਸਬੰਧਤ ਮਾਮਲਿਆਂ ਵਿਚ ਫ਼ੌਜੀ ਅਦਾਲਤ ’ਚ ਮੁਕੱਦਮਾ ਚਲਾਉਣ ਲਈ ਕਾਫ਼ੀ ਸਬੂਤ ਹਨ ਪਰ ਇਮਰਾਨ ਜਾਂਚ ਲਈ ਨਿਆਇਕ ਕਮਿਸ਼ਨ ਦੇ ਗਠਨ ਦੀ ਮੰਗ ਕਰ ਰਹੇ ਹਨ।

ਜੇਲ੍ਹ ਵਿੱਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਪੀਟੀਆਈ ਨੇ ਐਤਵਾਰ ਨੂੰ ਇਸਲਾਮਾਬਾਦ ਵਿੱਚ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ। ਪਾਰਟੀ ਸਮਰਥਕ ਇਮਰਾਨ ਦੀ ਰਿਹਾਈ ਦੀ ਮੰਗ ਕਰ ਰਹੇ ਹਨ। ਪਾਰਟੀ ਨੇ ਸਮਰਥਕਾਂ ਨੂੰ ਇਸਲਾਮਾਬਾਦ ਆਉਣ ਲਈ ਕਿਹਾ ਸੀ।

ਇਸਲਾਮਾਬਾਦ ਪਹੁੰਚੇ ਸਮਰਥਕਾਂ ਨੇ ਇਮਰਾਨ ਦੀ ਤੁਰੰਤ ਰਿਹਾਈ ਦੇ ਸਮਰਥਨ ‘ਚ ਨਾਅਰੇਬਾਜ਼ੀ ਕੀਤੀ। ਉਨ੍ਹਾਂ ਪਾਕਿਸਤਾਨ ਸਰਕਾਰ ਵੱਲੋਂ ਪੀਟੀਆਈ ਖ਼ਿਲਾਫ਼ ਲਾਈ ਪਾਬੰਦੀ ਖ਼ਿਲਾਫ਼ ਵੀ ਪ੍ਰਦਰਸ਼ਨ ਕੀਤਾ।ਰੈਲੀ ਸਥਾਨਕ ਸਮੇਂ ਅਨੁਸਾਰ ਸ਼ਾਮ 7 ਵਜੇ ਸਮਾਪਤ ਹੋਣੀ ਸੀ। ਜ਼ਿਲ੍ਹਾ ਪ੍ਰਸ਼ਾਸਨ ਅਨੁਸਾਰ ਇਹ ਰੈਲੀ ਮਿੱਥੇ ਸਮੇਂ ਤੋਂ ਬਾਅਦ ਵੀ ਸਮਾਪਤ ਨਹੀਂ ਹੋਈ। ਇਸ ਮਗਰੋਂ ਪ੍ਰਸ਼ਾਸਨ ਨੇ ਪੁਲੀਸ ਨੂੰ ਕਾਰਵਾਈ ਕਰਨ ਦੇ ਹੁਕਮ ਦਿੱਤੇ।

Read Also : ਹੋ ਜਾਓ ਤਿਆਰ ! ਅੱਜ ਲਾਂਚ ਹੋਵੇਗਾ ਆਈਫੋਨ 16 ; ਐਪਲ ਦੇ ਕਈ ਹੋਰ ਪ੍ਰੋਡੈਕਟਸ ਵੀ ਆਉਣਗੇ, ਵੇਖੋ ਸੂਚੀ

ਦੂਜੇ ਪਾਸੇ ਪੀਟੀਆਈ ਵਰਕਰਾਂ ਨੇ ਪੁਲੀਸ ’ਤੇ ਪਥਰਾਅ ਸ਼ੁਰੂ ਕਰ ਦਿੱਤਾ, ਜਿਸ ਵਿੱਚ ਕਈ ਸੁਰੱਖਿਆ ਮੁਲਾਜ਼ਮ ਜ਼ਖ਼ਮੀ ਹੋ ਗਏ। ਇਸ ਦੌਰਾਨ ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੀ ਵਰਤੋਂ ਕੀਤੀ।

Pakistan News Today

[wpadcenter_ad id='4448' align='none']