Panchayat Election Date Update
ਪੰਜਾਬ ਵਿੱਚ ਪੰਚਾਇਤੀ ਚੋਣਾਂ ਸਬੰਧੀ ਐਲਾਨ ਹੋ ਗਿਆ , ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਬਾਅਦ ਦੁਪਹਿਰ 3 ਵਜੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਬੁਲਾਈ ਗਈ ਹੈ।ਜਿਸ ਦੇ ਵਿਚ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਅਤੇ ਗ੍ਰਾਮ ਪੰਚਾਇਤ ਚੋਣਾਂ ਨਾ ਕਰਵਾਏ ਜਾਣ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਗਈ ਸੀ। ਕੁਝ ਦਿਨਾਂ ਵਿੱਚ ਹੀ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਜਵਾਬ ਦਿੰਦਿਆਂ ਇਨ੍ਹਾਂ ਨੂੰ ਜਲਦੀ ਕਰਵਾਉਣ ਲਈ ਕਿਹਾ ਸੀ।
ਦੱਸ ਦੇਈਏ ਕਿ ਪੰਜਾਬ ਦੀਆਂ 13,000 ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ। ਦੋ ਹਫ਼ਤੇ ਪਹਿਲਾਂ ਸਰਕਾਰ ਨੇ ਬਾਕੀ ਰਹਿੰਦੀਆਂ 153 ਪੰਚਾਇਤ ਸੰਮਤੀਆਂ ਵਿੱਚੋਂ 76 ਨੂੰ ਵੀ ਭੰਗ ਕਰ ਦਿੱਤਾ ਸੀ।
ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ। ਯਾਨੀ ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ। ਪੰਜਾਬ ਚੋਣ ਕਮਿਸ਼ਨ ਵੱਲੋਂ ਅਹਿਮ ਪ੍ਰੈੱਸ ਕਾਨਫਰੰਸ ਕਰਕੇ ਪੰਚਾਇਤੀ ਚੋਣਾਂ ਦੀ ਤਰੀਕ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣਗੀਆਂ । ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ‘ਚ ਅੱਜ ਤੋਂ ਚੋਣ ਜ਼ਾਬਤਾ ਲੱਗ ਗਿਆ ਹੈ।
ਸੂਬਾ ਚੋਣ ਕਮਿਸ਼ਨਰ ਰਾਜਕਮਲ ਚੌਧਰੀ ਵੱਲੋਂ ਪ੍ਰੈਸ ਕਰਦਿਆਂ ਜਾਣਕਾਰੀ ਦਿੱਤੀ ਗਈ ਹੈ ਕਿ 19110 ਪੋਲਿੰਗ ਬੂਥ ਬਣਾਏ ਜਾਣਗੇ। 100 ਰੁਪਏ ਨੌਮੀਨੇਸ਼ਨ ਫੀਸ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਤਿਓਹਾਰਾਂ ਦੇ ਸੀਜ਼ਨ ਅਤੇ ਝੋਨੇ ਦੀ ਵਾਢੀ ਨੂੰ ਧਿਆਨ ਵਿੱਚ ਰੱਖਦਿਆਂ ਸ਼ਡਿਊਲ ਤਿਆਰ ਕੀਤਾ ਗਿਆ ਹੈ।
ਪੰਚਾਇਤ ਇਲੈਕਸ਼ਨ ਚ ਦੇਖੋ ਕੀ ਕੀ ਹੈ ਖ਼ਾਸ
13237 ਪੰਜਾਬ ਚ ਗ੍ਰਾਮ ਪੰਚਇਤਾਂ
19110 ਪੋਲਿੰਗ ਬੂਥ
13397932 ਕੁੱਲ ਵੋਟਰ
ਬਲੇਟ ਬਾਕਸ ਨਾਲ ਹੋਵੇਗੀ ਚੋਣ
100 ਰੁਪਏ ਫੀਸ
Sc bc ਲਈ 50 ਰੁਪਏ
ਇਸ ਵਾਰ ਸਰਪੰਚ 40000 ਤੇ
ਪੰਚ 30000 ਰੁਪਏ ਹੀ ਖ਼ਰਚ ਕਰ ਸਕਣਗੇ
ਇਸ ਵਾਰ ਨੋਟਾ ਦਾ ਉਪਯੋਗ ਕਰ ਸਕਣਗੇ ਵੋਟਰ
ਗੁਲਾਬੀ ਰੰਗ ਦਾ ਪੇਪਰ ਸਰਪੰਚ ਲਈ ਹੋਵੇਗਾ
27 ਨੂੰ ਹੋਵੇਗਾ ਨੋਟੀਫਿਕੇਸ਼ਨ ਹੋਵੇਗਾ ਜਾਰੀ
4 ਅਕਤੂਬਰ ਆਖ਼ਿਰੀ ਤਰੀਕ
7 ਕਾਗਜ਼ ਵਾਪਿਸ
15 ਅਕਤੂਬਰ ਨੂੰ ਹੋਵੇਗੀ ਪੰਚਾਇਤ ਚੋਣ
Panchayat Election Date Update