Panchayats of Punjab ਪੰਜਾਬ ਵਿੱਚ ਸਰਕਾਰ ਨੇ ਸਾਰੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਹਨ। ਸ਼ੁੱਕਰਵਾਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ ਅਤੇ ਨਾਲ ਹੀ ਸੰਬਧਿੱਤ ਪ੍ਰਬੰਧਕ ਨਿਯੁਕਤ ਕਰ ਦਿੱਤੇ ਗਏ ਹਨ। ਪੰਜਾਬ ਵਿੱਚ 13 ਹਜ਼ਾਰ ਤੋਂ ਵੱਧ ਪੰਚਾਇਤਾਂ ਹਨ, ਜਿਨ੍ਹਾਂ ਵਿੱਚ ਸਰਕਾਰ ਚੋਣਾਂ ਕਰਵਾਏਗੀ।
ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 25 ਨਵੰਬਰ ਨੂੰ ਹੋ ਸਕਦੀਆਂ ਹਨ। ਦੂਜੇ ਪਾਸੇ ਗਰਾਮ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ ਨੂੰ ਹੋ ਸਕਦੀਆਂ ਹਨ। ਹਾਲਾਂਕਿ ਸਰਕਾਰ ਵੱਲੋਂ ਇਸ ਬਾਰੇ ਰਸਮੀ ਐਲਾਨ ਹੋਣਾ ਬਾਕੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਲਈ ਸਕਿੱਲ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ: ਜਿੰਪਾ
ਪੰਜਾਬ ਸਰਕਾਰ ਨੇ ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 29-ਏ ਤਹਿਤ ਗ੍ਰਾਮ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਹੈ। ਸੂਬਾ ਸਰਕਾਰ ਦੇ ਪੰਚਾਇਤੀ ਰਿਕਾਰਡ ਨੂੰ ਸੰਭਾਲਣ ਅਤੇ ਸੁਰੱਖਿਅਤ ਕਰਨ ਲਈ ਸਮਾਜਿਕ ਸਿੱਖਿਆ ਅਤੇ ਪੰਚਾਇਤ ਅਫ਼ਸਰ, ਪੰਚਾਇਤ ਅਫ਼ਸਰ, ਜੂਨੀਅਰ ਇੰਜੀਨੀਅਰ ਅਤੇ ਪੇਂਡੂ ਵਿਕਾਸ ਅਫ਼ਸਰ ਮੈਨੇਜਰ ਨਿਯੁਕਤ ਕੀਤੇ ਜਾ ਰਹੇ ਹਨ।Panchayats of Punjab
ਇਸ ਲਈ ਪ੍ਰਬੰਧਕਾਂ ਨੂੰ 14 ਅਗਸਤ ਤੱਕ ਗ੍ਰਾਮ ਪੰਚਾਇਤਾਂ ਨੂੰ ਵੰਡ ਕੇ ਪ੍ਰੋਫਾਰਮਾ ਪੈਨ ਡਰਾਈਵ ਸਮੇਤ ਸਾਫਟ ਕਾਪੀ ਰਾਹੀਂ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਹਨ।Panchayats of Punjab
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸਰਕਾਰ ਨੇ ਵੱਖ-ਵੱਖ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਸਬੰਧੀ ਵੀ ਨੋਟਿਸ ਜਾਰੀ ਕੀਤੇ ਸਨ। ਜਿਸ ਤੋਂ ਬਾਅਦ ਅਸੀ ਕਹਿ ਸਕਦੇ ਹਾਂ ਕੀ ਪੰਜਾਬ ਜਲਦੀ ਜੀ ਖੇਤਰੀ ਚੋਣਾ ਦਾ ਅਖਾੜਾ ਬਣਨ ਜਾ ਰਿਹਾ ਹੈ।