ਮਰਹੂਮ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਅੱਜ ਹੋਵੇਗਾ ਅੰਤਿਮ ਸੰਸਕਾਰ

Pankaj Udhas

ਚਿੱਠੀ ਆਈ ਹੈ ਮਸ਼ਹੂਰ ਗ਼ਜ਼ਲ ਨੂੰ ਆਪਣੀ ਬਾਕਮਾਲ ਆਵਾਜ਼ ਦੇਣ ਵਾਲੇ ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਨੇ ਸੋਮਵਾਰ 26 ਫਰਵਰੀ ਨੂੰ ਲੰਬੀ ਚੱਲ ਰਹੀ ਬਿਮਾਰੀ ਕਾਰਨ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਸੀ । ਇਹ ਦੁੱਖਦਾਈ ਖ਼ਬਰ ਨੂੰ ਸੁਣਨ ਤੋਂ ਬਾਅਦ ਪੂਰਾ ਫਿਲਮ ਅਤੇ ਸੰਗੀਤ ਜਗਤ ‘ਚ ਸੋਗ ਦੀ ਲਹਿਰ ਵਿੱਚ ਹੈ। ਪਰਿਵਾਰ ਅਤੇ ਕਰੀਬੀ ਦੋਸਤਾਂ ਤੋਂ ਇਲਾਵਾ ਪ੍ਰਸ਼ੰਸਕ ਵੀ ਉਨ੍ਹਾਂ ਦੀ ਮੌਤ ਤੋਂ ਦੁਖੀ ਹਨ। ਤੁਹਾਨੂੰ ਦੱਸ ਦਈਏ ਕਿ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਅੰਤਿਮ ਸੰਸਕਾਰ ਅੱਜ ਕੀਤਾ ਜਾਵੇਗਾ। ਤੇ ਇੱਕ ਆਖ਼ਰੀ ਵਾਰ ਉਨ੍ਹਾਂ ਨੂੰ ਪਰਿਵਾਰ ਤੇ ਰਿਸ਼ਤੇਦਾਰਾਂ ਵਲੋਂ ਅਲਵਿਦਾ ਕੀਤਾ ਜਾਵੇਗਾ ਤੇ ਘਰੋਂ ਹਮੇਸ਼ਾ ਲਈ ਰਵਾਨਾ ਕਰ ਦਿੱਤਾ ਜਾਵੇਗਾ |

also read :- ਲੰਡਨ ਦੇ ਇੱਕ ਰੈਸਟੋਰੈਂਟ ਵਿੱਚ ਵਿਰਾਟ ਕੋਹਲੀ ਨੇ ਬੇਟੀ ਵਾਮਿਕਾ ਨਾਲ ਬਿਤਾਇਆ ਸਮਾਂ

ਪੰਕਜ ਦੀ ਮੌਤ ਦੀ ਖ਼ਬਰ ਪੰਕਜ ਦੀ ਧੀ ਨਿਆਬ ਉਧਾਸ ਨੇ ਪ੍ਰਸ਼ੰਸਕਾਂ ਨਾਲ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਸੀ । ਪੋਸਟ ‘ਚ ਉਨ੍ਹਾਂ ਲਿਖਿਆ-ਬਹੁਤ ਦੁੱਖ ਨਾਲ ਤੁਹਾਨੂੰ ਦੱਸਣਾ ਪੈ ਰਿਹਾ ਹੈ ਕਿ ਪਦਮਸ਼੍ਰੀ ਪੰਕਜ ਉਧਾਸ ਦਾ 26 ਫਰਵਰੀ 2024 ਨੂੰ ਦੇਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ।

[wpadcenter_ad id='4448' align='none']