ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਹੋਈਆਂ ਮਾਪੇ ਅਧਿਆਪਕ ਮਿਲਣੀਆਂ, ਹਜ਼ਾਰਾ ਮਾਪੇ ਮਿਲਣੀਆਂ ਵਿੱਚ ਹੋਏ ਸ਼ਾਮਿਲ

ਫਾਜ਼ਿਲਕਾ  16 ਦਸੰਬਰ

ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫਸਰ ਡਾ. ਸੁਖਬੀਰ ਸਿੰਘ ਬੱਲ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਪੰਕਜ ਅੰਗੀ, ਜ਼ਿਲ੍ਹਾ ਸਿੱਖਿਆ ਅਫਸਰ (ਐ।ਸਿ) ਦੌਲਤ ਰਾਮ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਅੰਜੂ ਸੇਠੀ, ਬੀ.ਐਲ.ਓ ਅਤੇ ਕਈ ਹੋਰ ਅਧਿਕਾਰੀਆਂ ਸਮੇਤ ਫਾਜਿਲਕਾ ਦੇ ਵੱਖ-ਵੱਖ ਸਕੂਲਾ ਵਿਚ ਜਾ ਕੇ ਮਾਪੇ ਅਧਿਆਪਕ ਮਿਲਣੀ ਦਾ ਜਾਇਜ਼ਾ ਲਿਆ ਅਤੇ ਇਸ ਨੂੰ ਹੋਰ ਵਧੀਆ ਬਣਾਉਣ ਦੇ ਸੁਝਾਅ ਵੀ ਦਿੱਤੇ । ਇਸ ਮਾਪੇ ਅਧਿਆਪਕ ਮਿਲਣੀ ਦੌਰਾਨ ਹਜਾਰਾਂ ਮਾਪਿਆ ਨੇ ਆਪਣੇ ਬੱਚਿਆ ਦੀ ਪੜਾਈ  ਅਤੇ ਸਕੂਲ ਵੱਲੋਂ ਵਿਦਿਅਰਥੀਆ ਨੂੰ ਦਿੱਤੀਆ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਹਾਸਲ ਕੀਤੀ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਖੇੜਾ ਵਿਖੇ ਲਾਇਬ੍ਰੇਰੀ ਲੰਗਰ ਖਿੱਚ ਦਾ ਕੇਂਦਰ ਬਣੀ। ਸਰਕਾਰੀ ਹਾਈ ਸਕੂਲ ਚੁਵਾੜਿਆਂ ਵਾਲੀ ਵਿਦਿਆਰਥੀ ਬੈਂਡ ਨਾਲ ਮਾਪਿਆ ਦਾ ਸਵਾਗਤ ਕੀਤਾ ਗਿਆ। ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਬਾਂਡੀ ਵਾਲਾ ਅਤੇ ਸਰਕਾਰੀ ਹਾਈ ਸਕੂਲ ਅਲਿਆਣਾ ਵਿਖੇ ਵੀ ਮਾਪਿਆਂ ਦਾ ਭਰਵਾ ਸਵਾਗਤ ਕੀਤਾ ਗਿਆ। ਇਸ ਤੋਂ ਇਲਾਵਾ ਐਮੀਨੈਂਸ ਸਕੂਲ ਫਾਜ਼ਿਲਕਾ, ਜਲਾਲਾਬਾਦ ਅਤੇ ਅਬੋਹਰ ਵਿਖੇ ਮਾਪੇ ਅਧਿਆਪਕ ਮਿਲਣੀ ਦੌਰਾਨ ਮਾਪਿਆਂ ਅਤੇ ਅਧਿਆਪਕਾਂ ਦੀਆਂ ਖੂਬ ਰੌਣਕਾਂ ਵੇਖਣ ਨੂੰ ਮਿਲੀਆਂ।

ਜ਼ਿਲ੍ਹਾ ਸਿੱਖਿਆ ਅਫਸਰ ਡਾ। ਸੁਖਬੀਰ ਸਿੰਘ ਬੱਲ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਪੰਕਜ ਅੰਗੀ, ਜ਼ਿਲ੍ਹਾ ਸਿੱਖਿਆ ਅਫਸਰ (ਐ।ਸਿ) ਦੌਲਤ ਰਾਮ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਅੰਜੂ ਸੇਠੀ ਨੇ ਦੱਸਆ ਕਿ ਮਾਣਯੋਗ ਸਿਖਿਆ ਮੰਤਰੀ ਵਲੋਂ ਲਿਆ ਗਿਆ ਫੈਸਲਾ ਕਿ ਇਸ ਵਾਰ ਸਾਰੇ ਵਿਦਿਆਰਥੀ ਆਪਣੇ ਮਾਪਿਆ ਨੂੰ ਨਾਲ ਲੈ ਕੇ ਸਕੂਲ ਆਉਣਗੇ ਬਹੁਤ ਹੀ ਕਾਮਯਾਬ ਰਿਹਾ। ਉਨ੍ਹਾਂ ਕਿਹਾ ਕਿ ਜਦ ਸਕੂਲ ਦਾ ਦੌਰਾ ਕੀਤਾ ਗਿਆ ਤਾਂ ਸਕੂਲਾਂ ਵਿਚ ਮੇਲੇ ਅਤੇ ਤਿਉਹਾਰ ਵਰਗਾ ਮਾਹੌਲ ਬਣਿਆ ਹੋਇਆ ਸੀ। ਸਕੂਲੀ ਸਟਾਫ ਵਲੋ ਮਾਪਿਆਂ ਦਾ ਭਰਵਾ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਦੇ ਮਨੋਰੰਜਨ ਲਈ ਕਈ ਪ੍ਰਕਾਰ ਦੀਆ ਖੇਡਾਂ ਕਰਵਾਈਆ ਗਈਆ। ਕਿਤਾਬਾਂ ਅਤੇ ਹੋਰ ਸਾਜੋ ਸਮਾਨ ਦੀ ਪ੍ਰਦਰਸ਼ਨੀ ਵੀ ਲਗਾਈ ਗਈ ।   ਉਨ੍ਹਾਂ ਦੱਸਿਆ ਕਿ ਮਾਪਿਆਂ ਨੂੰ ਸਕੂਲ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਾਂ ਦੀ ਜਾਣਕਾਰੀ ਦਿੱਤੀ ਗਈ ।ਕਈ ਸਕੂਲਾਂ ਵਿਚ ਐਨ ਸੀ ਸੀ ਦੇ ਕੈਡਿਟਾਂ ਵਲੋ ਸਲਾਮੀ ਦਿੱਤੀ ਗਈ । ਕਈ ਸਕੂਲਾਂ ਨੇ ਆਪੋ ਆਪਣੇ ਬੈਂਡ ਨਾਲ ਮਾਪਿਆ ਦਾ ਸਵਾਗਤ ਕੀਤਾ। ਇਸ  ਦੌਰਾਨ ਮਾਪਿਆਂ ਨੇ ਪੰਜਾਬ ਸਰਕਾਰ ਅਤੇ ਸਿਖਿਆ ਮੰਤਰੀ ਵੱਲੋਂ ਕੀਤੇ ਇਸ ਉਪਰਾਲੇ ਅਤੇ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਬੱਚਿਅਆਂ ਨੂੰ ਦਿੱਤੀਆ ਜਾ ਰਹੀਆਂ ਸਹੂਲਤਾਂ ਦੀ ਪ੍ਰਸ਼ੰਸਾ ਕੀਤੀ ਗਈ।

ਜ਼ਿਲ੍ਹਾ ਸਿੱਖਿਆ ਅਫਸਰ ਡਾ. ਸੁਖਬੀਰ ਸਿੰਘ ਬੱਲ ਅਤੇ ਦੌਲਤ ਰਾਮ ਵੱਲੋਂ ਜ਼ਿਲ੍ਹੇ ਦੇ ਸਾਰੇ ਸਕੂਲ ਮੁਖੀਆ, ਅਧਿਆਪਕਾਂ ਨੂੰ ਮਿਲਣੀ ਸਫਲ ਬਣਾਉਣ ਲਈ  ਵਧਾਈ ਦਿੱਤੀ ਹੈ ਅਤੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਚੰਗੇ ਉਪਰਾਲੇ ਕਰ ਰਹੀ ਹੈ, ਜਿਸਦੇ ਸਦਕਾ ਸਰਕਾਰੀ ਸਕੂਲ ਹੁਣ ਮਾਣ ਬਣ ਰਹੇ ਹਨ ਅਤੇ ਅਧਿਆਪਕ ਮਾਣ ਨੂੰ ਚਾਰ ਚੰਦ ਲਾਉਣ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਮਾਪਿਆ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਾਰੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ , ਐਮੀਨੈਂਸ ਸਕੂਲਾਂ ਵਿੱਚ ਵੀ ਦਾਖਲੇ ਲਈ ਮਾਪਿਆਂ ਨੁੰ ਉਤਸ਼ਾਹਿਤ ਕੀਤਾ ਗਿਆ।

[wpadcenter_ad id='4448' align='none']