ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜਰ ਸਵੀਪ ਪ੍ਰੋਜੈਕਟ ਤਹਿਤ ਸਰਕਾਰੀ ਸਕੂਲਾਂ ਵਿਖੇ ਮਾਪਿਆਂ ਨੁੰ ਵੋਟ ਦੇ ਅਧਿਕਾਰ ਪ੍ਰਤੀ ਕੀਤਾ ਜਾਗਰੂਕ

ਫਾਜ਼ਿਲਕਾ, 28 ਮਾਰਚਆਗਾਮੀ ਲੋਕ ਸਭਾ ਚੋਣਾਂ ਨੂੰ ਦੇਖਦੇ ਜ਼ਿਲ੍ਹਾ ਚੋਣ ਅਫਸਰ—ਕਮ—ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਮਾਰਗਦਰਸ਼ਨ ਹੇਠ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਦੀਆਂ ਹਦਾਇਤਾਂ ਅਨੁਸਾਰ ਸਵੀਪ ਪ੍ਰੋਜੈਕਟ ਅਧੀਨ ਸਕੂਲਾਂ ਤੇ ਕਾਲਜਾਂ ਵਿਚ ਸੈਮੀਨਾਰ ਲਗਾ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੋਚੜ ਕਲਾਂ ਤੇ ਨਿਹਾਲ ਖੇੜਾ ਵਿਖੇ ਆਪਣੇ ਬਚਿਆਂ ਦੀ ਪ੍ਰੀਖਿਆਂਵਾਂ ਦਾ ਨਤੀਜਾ ਲੈਣ ਆਏ ਮਾਪਿਆਂ ਨੂੰ ਵੋਟਾਂ ਦੇ ਅਧਿਕਾਰ ਬਾਰੇ ਜਾਣੂੰ ਕਰਵਾਇਆ ਗਿਆ।ਜ਼ਿਲ੍ਹਾ ਸਿਖਿਆ ਅਫਸਰ—ਕਮ— ਜ਼ਿਲ੍ਹਾ ਨੋਡਲ ਅਫਸਰ ਸਵੀਪ ਸ਼ਿਵਪਾਲ ਗੋਇਲ ਨੇ ਦੱਸਿਆ ਕਿ ਕਿਹਾ ਕਿ ਸਵੀਪ (ਸਿਸਟੇਮੈਟਿਕ ਵੋਟਰਸ ਐਜੂਕੇਸ਼ਨ ਤੇ ਇਲੈਕਟਰਾਲ ਪਾਰਟੀਸੀਪੇਸ਼ਨ ) ਪ੍ਰੋਜੈਕਟ ਚੋਣ ਕਮਿਸ਼ਨ ਦਾ ਅਹਿਮ ਪ੍ਰੋਜੈਕਟ ਹੈ ਜ਼ੋ ਕਿ ਗਤੀਵਿਧੀਆਂ ਰਾਹੀਂ ਵੋਟਾਂ ਦੇ ਮਹੱਤਵ ਸਬੰਧੀ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਰਾਹੀਂ ਵੋਟਾਂ ਦੇ ਹੱਕ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਫੀਸਦੀ ਵਧਾਉਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ।ਸਹਾਇਕ ਨੋਡਲ ਅਫਸਰ ਸਵੀਪ ਰਜਿੰਦਰ ਕੁਮਾਰ ਨੇ ਮਾਪਿਆਂ ਨੁੰ ਜਾਗਰੂਕ ਕਰਦਿਆਂ ਕਿਹਾ ਕਿ ਵੋਟ ਦੇ ਮਹੱਤਵ ਬਾਰੇ ਜਾਣੂੰ ਹੁੰਦਿਆਂ ਸਾਨੂੰ ਪਹਿਲ ਦੇ ਆਧਾਰ ਦੇ ਵੋਟਿੰਗ ਵਾਲੇ ਦਿਨ ਬੂਥ *ਤੇ ਪਹੁੰਚ ਕੇ ਵੋਟ ਪਾਉਣੀ ਚਾਹੀਦੀ ਹੈ।। ਉਨ੍ਹਾਂ ਕਿਹਾ ਕਿ ਸਾਨੂੰ ਆਪਦੇ ਵੋਟ ਦੇ ਅਧਿਕਾਰ ਦੀ ਵਰਤੋਂ ਜਰੂਰ ਕਰਨੀ ਚਾਹੀਦੀ ਹੈ।  ਇਹ ਧਾਰਨਾ ਨਹੀਂ ਬਣਾਉਣੀ ਚਾਹੀਦੀ ਕਿ ਮੇਰੀ ਇਕ ਵੋਟ ਨਾਲ ਕੀ ਫਰਕ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜਬੂਤੀ ਲਈ ਸਾਰਿਆਂ ਨੂੰ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਵੀਪ ਪ੍ਰੋਜੈਕਟ ਅਧੀਨ ਲਗਾਤਾਰ ਸਵੀਪ ਗਤੀਵਿਧੀਆਂ ਚੱਲ ਰਹੀਆਂ ਹਨ ਅਤੇ ਇਸੇ ਤਰ੍ਹਾਂ ਆਗਾਮੀ ਚੋਣਾਂ ਦੇ ਮੱਦੇਨਜਰ ਹੋਰ ਜ਼ੋਰਾ—ਸ਼ੋਰਾਂ ਨਾਲ ਗਤੀਵਿਧੀਆਂ ਕਰਵਾਈਆਂ ਜਾਣਗੀਆਂ।

[wpadcenter_ad id='4448' align='none']