ਮੀਤ ਹੇਅਰ ਨੇ ਓਲੰਪਿਕਸ ਕੋਟਾ ਹਾਸਲ ਕਰਨ ਉੱਤੇ ਨਿਸ਼ਾਨੇਬਾਜ਼ ਰਾਜੇਸ਼ਵਰੀ ਕੁਮਾਰੀ ਨੂੰ ਦਿੱਤੀ ਮੁਬਾਰਕਬਾਦ

ਚੰਡੀਗੜ੍ਹ, 26 ਅਗਸਤ

Paris Olympic Gamesਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਿਸ਼ਾਨੇਬਾਜ਼ ਰਾਜੇਸ਼ਵਰੀ ਕੁਮਾਰੀ ਨੂੰ ਅਗਲੇ ਸਾਲ ਹੋਣ ਵਾਲੀ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਉੱਤੇ ਮੁਬਾਰਕਬਾਦ ਦਿੱਤੀ ਹੈ। ਰਾਜੇਸ਼ਵਰੀ ਨੇ ਬਾਕੂ ਵਿਖੇ ਚੱਲ ਰਹੀ ਆਈ.ਐਸ.ਐਸ.ਐਫ. ਵਿਸ਼ਵ ਚੈੰਪੀਅਨਸ਼ਿਪ ਵਿੱਚ ਮਹਿਲਾ ਟਰੈਪ ਮੁਕਾਬਲੇ ਵਿੱਚ ਪੰਜਵਾਂ ਸਥਾਨ ਹਾਸਲ ਕਰਕੇ ਪੈਰਿਸ ਓਲੰਪਿਕਸ ਲਈ ਕੁਆਲੀਫਾਈ ਕੀਤਾ।

READ ALSO :ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ, ਕਿਹਾ

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਨਵੀਂ ਖੇਡ ਨੀਤੀ ਬਣਾਈ ਗਈ ਹੈ ਜਿਸ ਵਿੱਚ ਮੁੱਖ ਧਿਆਨ ਕੇਂਦਰਿਤ ਖਿਡਾਰੀਆਂ ਨੂੰ ਕੌਮਾਂਤਰੀ ਮੰਚ ਤੱਕ ਲਿਜਾਣ ਉਤੇ ਦਿੱਤਾ ਗਿਆ ਹੈ।ਪੰਜਾਬ ਦੇ ਖਿਡਾਰੀ ਨਿਰੰਤਰ ਵਧੀਆ ਪ੍ਰਦਰਸ਼ਨ ਕਰ ਰਹੇ ਹਨ ਅਤੇ ਖੇਡਾਂ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਨ ਵੱਲ ਵਧ ਰਿਹਾ ਹੈ।Paris Olympic Games

ਰਾਜੇਸ਼ਵਰੀ ਕੁਮਾਰੀ ਪੰਜਾਬ ਦੀ ਦੂਜੀ ਤੇ ਦੇਸ਼ ਦੀ ਸੱਤਵੀਂ ਨਿਸ਼ਾਨੇਬਾਜ਼ ਹੈ ਜਿਸ ਨੇ ਓਲੰਪਿਕਸ ਕੋਟਾ ਹਾਸਲ ਕੀਤਾ। ਇਸ ਤੋਂ ਪਹਿਲਾਂ ਸਿਫ਼ਤ ਕੌਰ ਸਮਰਾ ਨੇ ਬੀਤੇ ਦਿਨੀਂ ਓਲੰਪਿਕਸ ਕੋਟਾ ਹਾਸਲ ਕੀਤੀ ਹੈ। ਮਹਿਲਾ ਟਰੈਪ ਈਵੈਂਟ ਦੇ ਇਤਿਹਾਸ ਵਿੱਚ ਓਲੰਪਿਕਸ ਲਈ ਕੁਆਲੀਫਾਈ ਹੋਣ ਵਾਲੀ ਵੀ ਰਾਜੇਸ਼ਵਰੀ ਭਾਰਤ ਦੀ ਦੂਜੀ ਨਿਸ਼ਾਨੇਬਾਜ਼ ਹੈ। Paris Olympic Games

[wpadcenter_ad id='4448' align='none']