Parkash Singh Badal deathਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਜਲ ਪ੍ਰਵਾਹ ਕੀਤੀਆਂ ਜਾਣਗੀਆਂ। ਸੁਖਬੀਰ ਸਿੰਘ ਬਾਦਲ ਸਣੇ ਉਨ੍ਹਾਂ ਦੇ ਪਰਿਵਾਰ ਮੈਂਬਰ ਪਿੰਡ ਬਾਦਲ ਤੋਂ ਉਨ੍ਹਾਂ ਦੀਆਂ ਅਸਥੀਆਂ ਲੈ ਕੇ ਕੀਰਤਪੁਰ ਸਾਹਿਬ ਰਵਾਨਾ ਹੋਏ ਹਨ।
ਆਪਣੇ ਮਰਹੂਮ ਪਿਤਾ ਜੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਫੁੱਲਾਂ ਨੂੰ ਲੈਕੇ ਪਤਾਲਪੁਰੀ ਸਾਹਿਬ ਜਾਣ ਲਈ ਤਿਆਰ ਕੀਤੀ ਗਈ ਬੱਸ ‘ਚ ਚੜ੍ਹਦੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ Parkash Singh Badal death
ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਦੇ ਫੁੱਲਾਂ ਨੂੰ ਸ੍ਰੀ ਕੀਰਤਪੁਰ ਸਾਹਿਬ ਜਲ੍ਹ ਪਰਵਾਹ ਕਰਨ ਲਈ ਬੱਸ ਤੋਰਨ ਤੋਂ ਪਹਿਲਾਂ ਅਕਾਲ ਪੁਰਖ ਵਾਹਿਗੁਰੂ ਜੀ ਦੇ ਚਰਨਾਂ ‘ਚ ਅਰਦਾਸ ਕਰਦਾ ਬਾਦਲ ਪਰਿਵਾਰ, ਰਿਸ਼ਤੇਦਾਰ ਅਤੇ ਸਕੇ ਸਬੰਧੀ ਕੀਰਤਪੁਰ ਸਾਹਿਬ ਰਵਾਨਾ ਹੋਏ
ਸ. ਪ੍ਰਕਾਸ਼ ਸਿੰਘ ਬਾਦਲ ਦੇ ਫੁੱਲਾਂ ਨੂੰ ਗੁਰੂ ਚਰਨਾਂ ‘ਚ ਅਰਪਣ ਕਰਨ ਲਈ ਜਾਂਦੇ ਹੋਏ ਰਿਸ਼ਤੇਦਾਰ ਅਤੇ ਸਕੇ ਸਬੰਧੀਆਂ ਨਾਲ ਭਰੀ ਬੱਸ
ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਲੈ ਕੇ ਉਨ੍ਹਾਂ ਦੇ ਪੁੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੂਹ ਬਾਦਲ ਪਰਿਵਾਰ ਸਵੇਰੇ 11 ਵਜੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਪਹੁੰਚਣਗੇ।
also read :‘ਨਵੇਂ ਯੁੱਗ ਦਾ ਆਗਾਜ਼’, ਪੰਜਾਬ ਨੇ ਆਮ ਆਦਮੀ ਦੀ ਸਹੂਲਤ ਲਈ ਅੱਜ ਤੋਂ ਬਦਲਿਆ ਸਰਕਾਰੀ ਦਫ਼ਤਰਾਂ ਦਾ ਸਮਾਂ
ਬੱਸ ‘ਤੇ ਲੱਗੇ ਬੈਨਰ ‘ਤੇ ਪਿਆਰ ਨਾਲ ਲਿਖਿਆ ਗਿਆ ‘ਪੰਜਾਬ ਤੇ ਪੰਜਾਬੀਅਤ ਦੇ ਪਹਿਰੇਦਾਰ ਸ. ਪ੍ਰਕਾਸ਼ ਸਿੰਘ ਬਾਦਲ ਅਮਰ ਰਹੇ’।
ਉਧਰ, ਪ੍ਰਕਾਸ਼ ਸਿੰਘ ਬਾਦਲ ਦੇ 4 ਮਈ ਨੂੰ ਅੰਤਿਮ ਅਰਦਾਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਰੂਟ ਪਲਾਨ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਰੂਟ ਪਲਾਨ ਮੁਤਾਬਕ ਬਠਿੰਡੇ ਵਾਲੇ ਪਾਸਿਓਂ ਆਉਣ ਵਾਲੇ ਲੋਕਾਂ ਲਈ ਬਾਦਲ ਪਿੰਡ ਤੋਂ ਪਹਿਲਾਂ ਖੱਬੇ ਅਤੇ ਸੱਜੇ ਹੱਥ ਖਾਲੀ ਖੇਤਾਂ ਵਿੱਚ (60 ਏਕੜ) ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ, ਜਿੱਥੇ ਗੱਡੀਆਂ ਖੜ੍ਹੀਆਂ ਕਰ ਕੇ ਲੋਕ ਲੰਗਰ ਵਾਲੀ ਜਗ੍ਹਾ ਦੇ ਨਾਲ ਦੀ ਹੁੰਦੇ ਹੋਏ ਪੰਡਾਲ ਵਿੱਚ ਪਹੁੰਚ ਸਕਦੇ ਹਨ
ਇਸੇ ਤਰ੍ਹਾਂ ਲੰਬੀ, ਖਿਓਵਾਲੀ ਤੇ ਮਹਿਣਾ ਵਾਲੇ ਪਾਸਿਓਂ ਆਉਣ ਵਾਲੇ ਵਾਹਨ ਸਰਕਾਰੀ ਪਸ਼ੂ ਹਸਪਤਾਲ, ਖੇਡ ਸਟੇਡੀਅਮ ਹੁੰਦੇ ਹੋਏ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਦੇ ਪਿਛਲੇ ਪਾਸੇ ਪਹੁੰਚ ਕੇ ਮਿੱਠੜੀ ਰੋਡ ’ਤੇ ਬਣੀ ਪਾਰਕਿੰਗ ਵਿੱਚ ਵਹੀਕਲ ਖੜ੍ਹੇ ਕਰ ਕੇ ਲੰਗਰ ਵਾਲੀ ਜਗ੍ਹਾ ਦੇ ਨਾਲ ਦੀ ਹੁੰਦੇ ਹੋਏ ਮੁੱਖ ਪੰਡਾਲ ਵਿੱਚ ਪਹੁੰਚ ਸਕਦੇ ਹਨ।