Thursday, December 26, 2024

ਵਾਈਟ ਪੇਪਰ ਤੋਂ ਪਹਿਲਾਂ ਹੀ ਕਾਂਗਰਸ ਖਿਲਾਫ ਦੇਖਣ ਨੂੰ ਮਿਲਿਆ ਐਕਸ਼ਨ, PM ਮੋਦੀ ਨੇ ਸੰਸਦ ‘ਚ ਕੀਤੀ ਅਹਿਮ ਮੀਟਿੰਗ..

Date:

Parliament Budget Session

ਸੰਸਦ ਦੇ ਬਜਟ ਸੈਸ਼ਨ ‘ਚ ਮੋਦੀ ਸਰਕਾਰ ਅੱਜ ਯਾਨੀ ਵੀਰਵਾਰ ਨੂੰ ਕਾਂਗਰਸ ਦੇ 10 ਸਾਲ ਦੇ ਕਾਰਜਕਾਲ ਖਿਲਾਫ ਵਾਈਟ ਪੇਪਰ ਲਿਆਉਣ ਦੀ ਤਿਆਰੀ ਕਰ ਰਹੀ ਹੈ। ਇਸ ਤੋਂ ਪਹਿਲਾਂ ਵੀ ਅੱਜ ਪੀਐਮ ਮੋਦੀ ਸੰਸਦ ਵਿੱਚ ਇੱਕ ਅਹਿਮ ਮੀਟਿੰਗ ਕਰ ਚੁੱਕੇ ਹਨ। ਪੀਐਮ ਮੋਦੀ ਨੇ ਸੀਨੀਅਰ ਮੰਤਰੀਆਂ ਨਾਲ ਇਹ ਮੀਟਿੰਗ ਕੀਤੀ ਹੈ, ਜਿਸ ਵਿੱਚ ਰਾਜਨਾਥ ਸਿੰਘ, ਪ੍ਰਹਿਲਾਦ ਜੋਸ਼ੀ ਸਮੇਤ ਕਈ ਸੀਨੀਅਰ ਮੰਤਰੀ ਮੌਜੂਦ ਸਨ। ਮੰਨਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਵਾਈਟ ਪੇਪਰ ਨੂੰ ਲੈ ਕੇ ਹੀ ਰੱਖੀ ਗਈ ਸੀ, ਜਿਸ ਨੂੰ ਦੁਪਹਿਰ ਬਾਅਦ ਸੰਸਦ ‘ਚ ਪੇਸ਼ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਮੋਦੀ ਸਰਕਾਰ 2014 ਤੋਂ ਪਹਿਲਾਂ ਅਰਥਵਿਵਸਥਾ ਦੇ ‘ਕੁਸ਼ਾਸਨ’ ਦੇ ਸਬੰਧ ‘ਚ ਅੱਜ ਦੁਪਹਿਰ ਸੰਸਦ ‘ਚ ਵਾਈਟ ਪੇਪਰ ਪੇਸ਼ ਕਰੇਗੀ। 2014 ਵਿੱਚ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਪਹਿਲੀ ਵਾਰ ਸਰਕਾਰ ਬਣੀ ਸੀ। ਇਸ ਤੋਂ ਪਹਿਲਾਂ ਲਗਾਤਾਰ 10 ਸਾਲ ਭਾਵ 2004-14 ਤੱਕ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਰਹੀ। ਮੋਦੀ ਸਰਕਾਰ ਦਾ ਦੂਜਾ ਕਾਰਜਕਾਲ ਵੀ ਜਲਦੀ ਹੀ ਖਤਮ ਹੋਣ ਜਾ ਰਿਹਾ ਹੈ।

READ ALSO:ਮੁੜ ਬਦਲੇਗਾ ਮੌਸਮ; IMD ਵੱਲੋਂ 11 ਫਰਵਰੀ ਤੱਕ ਭਵਿੱਖਬਾਣੀ…

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਸਾਲ 2024-25 ਦਾ ਅੰਤਰਿਮ ਬਜਟ ਪੇਸ਼ ਕਰਦੇ ਹੋਏ ਇਸ ਕੁਪ੍ਰਬੰਧ ‘ਤੇ ਵਾਈਟ ਪੇਪਰ ਲਿਆਉਣ ਦੀ ਜਾਣਕਾਰੀ ਦਿੱਤੀ ਸੀ। ਨਿਰਮਲਾ ਸੀਤਾਰਮਨ ਨੇ ਕਿਹਾ, ‘ਸਰਕਾਰ ਸਦਨ ਦੀ ਮੇਜ਼ ‘ਤੇ ਅਰਥਵਿਵਸਥਾ ‘ਤੇ ਇਕ ਵਾਈਟ ਪੇਪਰ ਪੇਸ਼ ਕਰੇਗੀ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਅਸੀਂ 2014 ਤੱਕ ਕਿੱਥੇ ਸੀ ਅਤੇ ਹੁਣ ਕਿੱਥੇ ਹਾਂ। ਇਸ ਵ੍ਹਾਈਟ ਪੇਪਰ ਦਾ ਮਕਸਦ ਉਨ੍ਹਾਂ ਸਾਲਾਂ ਦੇ ਕੁਸ਼ਾਸਨ ਤੋਂ ਸਬਕ ਸਿੱਖਣਾ ਹੈ।

Parliament Budget Session

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...