Thursday, December 26, 2024

ਪੰਜਾਬ ਵਿਧਾਨ ਸਭਾ ਸਪੀਕਰ ਨੇ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਸ਼ਮੂਲੀਅਤ ਲਈ ਪ੍ਰੇਰਿਆ

Date:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨ ਵਰਗ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਆਪਣੀ ਸ਼ਮੂਲੀਅਤ ਵਧਾਉਣ ਲਈ ਪ੍ਰੇਰਿਆ ਹੈ।

ਵਿਧਾਨ ਸਭਾ ਵੇਖਣ ਪੁੱਜੇ ਜ਼ਿਲ੍ਹਾ ਬਠਿੰਡਾ ਦੇ ਇੱਕ ਪ੍ਰਾਈਵੇਟ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਸਿਆਸਤ ਵਿੱਚ ਆਏ ਨਿਘਾਰ ਨੂੰ ਠੱਲ੍ਹ ਪਾਉਣ ਲਈ ਨੌਜਵਾਨਾਂ ਦਾ ਸਿਆਸਤ ਵਿੱਚ ਆਉਣਾ ਜ਼ਰੂਰੀ ਹੈ ਤਾਂ ਹੀ ਦੇਸ਼ ਦੀ ਤਰੱਕੀ ਯਕੀਨੀ ਬਣਾਈ ਜਾ ਸਕਦੀ ਹੈ।

Also Read : ਜਾਣੋਂ ਕਿਵੇਂ ਇਸ ਰੇਲਵੇ ਦੀ ਮਹਿਲਾ ਟਿਕਟ ਚੈਕਰ ਨੇ ਯਾਤਰੀਆਂ ਤੋਂ ਵਸੂਲਿਆ 1 ਕਰੋੜ ਰੁਪਏ ਜੁਰਮਾਨਾ?

ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪੂਰਤੀ ਲਈ ਪਿਛਲੇ ਦਿਨੀਂ ਸੈਸ਼ਨ ਦੌਰਾਨ ਮੁੱਖ ਮੰਤਰੀ ਸ. ਭਗਵੰਤ ਮਾਨ ਵੀ ਮੈਂਬਰਾਂ ਨੂੰ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਤੋਂ ਵਿਦਿਆਰਥੀਆਂ ਨੂੰ ਵਿਧਾਨ ਸਭਾ ਦਾ ਦੌਰਾ ਕਰਾਉਣ ਦੀ ਅਪੀਲ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜਦੋਂ ਸਦਨ ਦੀ ਕਾਰਵਾਈ ਵੇਖਣਗੇ ਤਾਂ ਉਨ੍ਹਾਂ ਵਿੱਚ ਵੀ ਸਿਆਸਤ ਪ੍ਰਤੀ ਰੁਚੀ ਪੈਦਾ ਹੋਵੇਗੀ।

ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦੇ ਉਦੇਸ਼ ਨਾਲ ਕੀਤੇ ਗਏ ਇਸ ਦੌਰੇ ਦੌਰਾਨ ਵਿਦਿਆਰਥੀਆਂ ਵੱਲੋਂ ਵਿਧਾਨ ਸਭਾ ਦੀ ਕਾਰਵਾਈ, ਮਤਾ ਲਿਆਉਣ ਅਤੇ ਬਿਲ ਪਾਸ ਕਰਨ ਦੀ ਕਾਰਵਾਈ ਬਾਰੇ ਜਾਣਿਆ ਗਿਆ। ਵਿਦਿਆਰਥੀਆਂ ਨੂੰ ਇਸ ਗੱਲ ਤੋਂ ਵੀ ਜਾਣੂ ਕਰਵਾਇਆ ਗਿਆ ਕਿ ਕਿਵੇਂ ਇੱਕ ਬਿੱਲ ਪਾਸ ਹੋਣ ਤੋਂ ਪਹਿਲਾਂ ਉਸ ਉੱਪਰ ਵਿਚਾਰ ਚਰਚਾ ਕਰਕੇ ਇਹ ਫ਼ੈਸਲਾ ਲਿਆ ਜਾਂਦਾ ਹੈ ਕਿ ਇਹ ਬਿੱਲ ਪਾਸ ਹੋਣ ਦੇ ਯੋਗ ਹੈ ਜਾਂ ਨਹੀਂ।

ਵਿਦਿਆਰਥੀਆਂ ਨਾਲ ਉਨ੍ਹਾਂ ਦੇ ਕੋਆਰਡੀਨੇਟਰ ਮੈਡਮ ਹਰਵੀਰ ਕੌਰ, ਅਧਿਆਪਕ ਵਰੁਣ ਸ਼ੁਕਲਾ, ਮੈਡਮ ਨਵਪ੍ਰਿੰਸ ਕੌਰ, ਰਤਨਦੀਪ ਸਿੰਘ ਆਦਿ ਵੀ ਹਾਜ਼ਰ ਸਨ।

Share post:

Subscribe

spot_imgspot_img

Popular

More like this
Related