Thursday, January 23, 2025

ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਲਈ ਮੁੱਖ ਮੰਤਰੀ ਦੇ ਸੱਦੇ ਨੂੰ ਉਦਯੋਗਪਤੀਆਂ ਨੇ ਭਰਵਾਂ ਹੁੰਗਾਰਾ ਦਿੱਤਾ

Date:

  • ਪੰਜਾਬ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵੱਡੇ ਨਿਵੇਸ਼ ਦਾ ਕੀਤਾ ਵਾਅਦਾ

Partners socio-economic growthਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਦੇ ਸੱਦੇ ਪ੍ਰਤੀ ਹਾਂ-ਪੱਖੀ ਹੁੰਗਾਰਾ ਦਿੰਦਿਆਂ ਉਦਯੋਗ ਜਗਤ ਦੇ ਦਿੱਗਜ਼ਾਂ ਨੇ ਅੱਜ ਭਰੋਸਾ ਦਿੱਤਾ ਕਿ ਉਹ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲ ਲਈ ਵੱਡੇ ਪੱਧਰ ‘ਤੇ ਨਿਵੇਸ਼ ਕਰਨਗੇ।

ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਦਾ ਸਹਿਯੋਗ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਡੇ ਪੱਧਰ ‘ਤੇ ਰੋਜ਼ਗਾਰ ਦੇਣ ਲਈ ਗਰੁੱਪ ਕਈ ਗੁਣਾ ਵਿਸਥਾਰ ਕਰ ਰਿਹਾ ਹੈ। ਰਾਜਿੰਦਰ ਗੁਪਤਾ ਨੇ ਉਦਯੋਗ ਦੇ ਵਿਕਾਸ ‘ਤੇ ਵਿਸ਼ੇਸ਼ ਜ਼ੋਰ ਦੇਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

ਇਕੱਠ ਨੂੰ ਸੰਬੋਧਨ ਕਰਦਿਆਂ ਵਰਧਮਾਨ ਸਟੀਲਜ਼ ਦੇ ਵਾਈਸ ਚੇਅਰਮੈਨ ਅਤੇ ਐਮ.ਡੀ. ਸਚਿਤ ਜੈਨ ਨੇ ਕਿਹਾ ਕਿ ਗਰੁੱਪ ਲਗਾਤਾਰ ਤਰੱਕੀ ਕਰ ਰਿਹਾ ਹੈ ਅਤੇ ਸੂਬੇ ਦੀ ਕਾਰਜ ਵਿਧੀ ਸਰਬੋਤਮ ਹੈ। ਉਹਨਾਂ ਨੇ ਸਨਅਤੀ ਇਕਾਈਆਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਸਹਿਯੋਗ ਦੇਣ ਵਾਸਤੇ ਇਨਵੈਸਟ ਪੰਜਾਬ ਦੀ ਸ਼ਲਾਘਾ ਕੀਤੀ। ਸਚਿਤ ਜੈਨ ਨੇ ਇਸ ਸ਼ਾਨਦਾਰ ਸਮਾਗਮ ਕਰਵਾਉਣ ਲਈ ਮੁੱਖ ਮੰਤਰੀ ਨੂੰ ਵਧਾਈ ਦਿੱਤੀ।

ਸੀ.ਆਈ.ਆਈ. ਪੰਜਾਬ ਦੇ ਚੇਅਰਮੈਨ ਅਮਿਤ ਥਾਪਰ ਨੇ ਕਿਹਾ ਕਿ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਦੇ ਇਰਾਦੇ ਬੜੇ ਸਪੱਸ਼ਟ ਤੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੰਮੇਲਨ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚੜਾ ਕੇ ਇੱਕ ਨਵਾਂ ਮਾਪਦੰਡ ਕਾਇਮ ਕੀਤਾ ਹੈ। ਸ੍ਰੀ ਥਾਪਰ ਨੇ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਉਦਯੋਗਿਕ ਖੇਤਰ ਵਿੱਚ ਵੱਧ ਤੋਂ ਵੱਧ ਨਿਵੇਸ਼ ਦਾ ਭਰੋਸਾ ਵੀ ਦਿੱਤਾ। Partners socio-economic growth

ਆਪਣੇ ਸੰਬੋਧਨ ਵਿੱਚ ਸਪਨ ਵਨ ਗਰੁੱਪ ਦੇ ਨੈਸ਼ਨਲ ਹੈੱਡ ਵੈੱਲ, ਲੋਕਨਾਥਨ ਨਾਦਰ ਨੇ ਇਨਵੈਸਟ ਪੰਜਾਬ ਦੌਰਾਨ ਹੋਏ ਸ਼ਾਨਦਾਰ ਤਜਰਬੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਪ੍ਰੋਗਰੈਸਿਵ ਪੰਜਾਬ ਹੁਣ ਨਵੀਆਂ ਪੁਲਾਂਘਾਂ ਪੁੱਟ ਕੇ ਅਸਲ ਅਰਥਾਂ ਵਿੱਚ ਅਗਾਂਹਵਧੂ (ਪ੍ਰੋਗਰੈਸਿਵ) ਪੰਜਾਬ ਬਣ ਗਿਆ ਹੈ। ਲੋਕਨਾਥਨ ਨਾਦਰ ਨੇ ਕਿਹਾ ਕਿ ਇਹ ਸੰਮੇਲਨ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਕਰਨ ਲਈ ਸਮੂਹ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰੇਗਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਜੀਤ ਸਰਦਾਨਾ ਗਰੁੱਪ ਦੇ ਮੀਤ ਪ੍ਰਧਾਨ ਭਵਦੀਪ ਸਰਦਾਨਾ ਨੇ ਇਨਵੈਸਟ ਪੰਜਾਬ ਦੌਰਾਨ ਹੋਏ ਸ਼ਾਨਦਾਰ ਤਜਰਬੇ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਅਜਿਹੇ ਵਧੀਆ ਤਜਰਬਿਆਂ ਨੂੰ ਦੇਸ਼ ਭਰ ’ਚ ਵੀ ਮਾਨਤਾ ਪ੍ਰਾਪਤ ਹੈ। ਭਵਦੀਪ ਸਰਦਾਨਾ ਨੇ ਸਰਕਾਰ ਦਾ ਧੰਨਵਾਦ ਕੀਤਾ ਅਤੇ ਨਿਵੇਸ਼ ਲਈ ਮੁੱਖ ਮੰਤਰੀ ਦੇ ਯਤਨਾਂ ਨੂੰ ਲਾਭਕਾਰੀ ਤੇ ਸਕਾਰਾਤਮਕ ਦੱਸਿਆ।

ਆਪਣੇ ਸੰਬੋਧਨ ਵਿੱਚ ਸਨਾਥਾਨ ਪੋਲੀਕੋਟ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਪਰੇਸ਼ ਦੱਤਾਨੀ ਨੇ ਕਿਹਾ ਕਿ ਪਹਿਲਾਂ ਜਦੋਂ ਕੰਪਨੀ ਨੇ ਵਿਸਤਾਰ ਕਰਨ ਦਾ ਫੈਸਲਾ ਕੀਤਾ ਸੀ ਤਾਂ ਪੰਜਾਬ ਦਾ ਨਾਂ ਕਿਤੇ ਵੀ ਨਹੀਂ ਸੀ, ਪਰ ਹੁਣ ਇਨਵੈਸਟ ਪੰਜਾਬ ਦੇ ਇਸ ਸ਼ਾਨਦਾਰ ਅਨੁਭਵ ਨੇ ਉਨ੍ਹਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਬਹੁਤ ਉਤਸ਼ਾਹਿਤ ਕੀਤਾ ਹੈ। ਪਰੇਸ਼ ਦੱਤਾਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਕਈ ਮਹੱਤਵਪੂਰਨ ਫੈਸਲੇ ਲਏ ਹਨ। Partners socio-economic growth

ਇਕੱਠ ਨੂੰ ਸੰਬੋਧਨ ਕਰਦਿਆਂ ਥਿੰਕ ਗੈਸ ਦੇ ਸੀ.ਈ.ਓ. ਹਰਦੀਪ ਪੁਰੀ ਨੇ ਸੂਬੇ ਵਿੱਚ ਵਪਾਰ ਦੇ ਦਾਇਰੇ ਬਾਰੇ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਸੂਬੇ ਵਿੱਚ ਸੀ.ਐਨ.ਜੀ. ਖੇਤਰ ਵਿੱਚ ਬਹੁਤ ਸੰਭਾਵਨਾਵਾਂ ਮੌਜੂਦ ਹਨ। ਸ੍ਰੀ ਪੁਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉਹਨਾਂ ਦੀ ਬਹੁਤ ਮਦਦ ਕੀਤੀ ਹੈ।

ਆਪਣੇ ਸੰਬੋਧਨ ਵਿੱਚ ਟੈਲੀ-ਪ੍ਰਫਾਰਮੈਂਸ ਦੇ ਮੁਖੀ ਅਨੀਸ਼ ਮੱਕੜ ਨੇ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਹੁਲਾਰਾ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਸੰਮੇਲਨ ਇੱਕ ਸਫ਼ਲ ਉੱਦਮ ਹੈ ਕਿਉਂਕਿ ਹਰ ਵਿਚਾਰ-ਵਟਾਂਦਰਾ  ਬਹੁਤ ਅਹਿਮ ਤੇ ਲਾਭਕਾਰੀ ਰਿਹਾ। ਅਨੀਸ਼ ਮੱਕੜ ਨੇ ਕਿਹਾ ਕਿ ਪੰਜਾਬ ’ਚ ਉਦਯੋਗਿਕ ਖੇਤਰ ਵਿੱਚ ਬਹੁਤ ਸੰਭਾਵਨਾਵਾਂ ਹਨ ਅਤੇ ਅਜਿਹੇ ਸੰਮੇਲਨ ਸੂਬੇ ਦੇ ਆਰਥਿਕ ਵਿਕਾਸ ਵਿੱਚ ਤੇਜ਼ੀ ਲਿਆਉਣਗੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਮਾਜਿਕ-ਆਰਥਿਕ 

Also Read : ਅੱਜ ਦਾ ਰਾਸ਼ੀਫਲ: ਫਰਵਰੀ 25, 2023

Share post:

Subscribe

spot_imgspot_img

Popular

More like this
Related

ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜਿਲਕਾ 22 ਜਨਵਰੀਪੰਜਾਬ ਸਰਕਾਰ ਵੱਲੋਂ ਮਾਂ ਅਤੇ ਬੱਚੇ ਦੀ...

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਅਮਲੋਹ/ਫ਼ਤਹਿਗੜ੍ਹ ਸਾਹਿਬ, 22 ਜਨਵਰੀ:           ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ...

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ

ਫਿਰੋਜ਼ਪੁਰ, 22 ਜਨਵਰੀ ( )              ਅੱਜ ਬਸੰਤ ਮੇਲੇ ਦੇ  ਪੰਤਗਬਾਜ਼ੀ   ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ...

ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ

ਮਾਲੇਰਕੋਟਲਾ 22 ਜਨਵਰੀ :                    ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ।                 ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।               ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।            ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।