ਪਟਿਆਲਾ ਪੁਲਿਸ ਵੱਲੋਂ ਦੋਹਰੇ ਕਤਲ ਕੇਸ ਨੂੰ ਟਰੇਸ ਕਰਕੇ 5 ਦੋਸ਼ੀ ਗ੍ਰਿਫ਼ਤਾਰ

Date:

ਪਟਿਆਲਾ ਪੁਲਿਸ ਵੱਲੋਂ ਦੋਹਰੇ ਕਤਲ ਕੇਸ ਨੂੰ ਟਰੇਸ ਕਰਕੇ 5 ਦੋਸ਼ੀ ਗ੍ਰਿਫ਼ਤਾਰ

Patiala murder case ਪਟਿਆਲਾ, 1 ਮਈ:(ਮਾਲਕ ਸਿੰਘ ਘੁੰਮਣ) ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਮਿਤੀ 23/24-04-2023 ਦੀ ਦਰਮਿਆਨੀ ਰਾਤ ਨੂੰ ਨੁਕਲ ਪੁੱਤਰ ਸਤੀਸ਼ ਕੁਮਾਰ ਵਾਸੀ ਕਿਰਾਏਦਾਰ ਮਕਾਨ ਨੰਬਰ 178 ਗਲੀ ਨੰਬਰ 6 ਪੁਰਾਣਾ ਬਿਸ਼ਨ ਨਗਰ ਪਟਿਆਲਾ ਅਤੇ ਅਨਿਲ ਕੁਮਾਰ ਉਰਫ਼ ਛੋਟੂ ਪੁੱਤਰ ਦੁਰਗਾ ਪ੍ਰਸਾਦ ਵਾਸੀ ਮਕਾਨ ਨੰਬਰ 34 ਸ਼ਹੀਦ ਭਗਰ ਸਿੰਘ ਕਲੋਨੀ ਪਟਿਆਲਾ ਦੇ ਤੇਜ਼ਧਾਰ ਹਥਿਆਰਾਂ ਨਾਲ ਬੱਸ ਅੱਡਾ ਪਟਿਆਲਾ ਵਿਖੇ ਕਤਲ ਹੋਇਆ ਸੀ, ਜਿਸ ਸਬੰਧੀ ਮੁਕੱਦਮਾ ਨੰਬਰ 62 ਮਿਤੀ 24 ਮਿਤੀ 24.04.2023 ਅ/ਧ 302,34 ਹਿੰ:ਦਿੰ: ਥਾਣਾ ਲਾਹੌਰੀ ਗੇਟ ਪਟਿਆਲਾ ਦਰਜ ਰਜਿਸਟਰ ਕਰਕੇ ਇਸ ਦੋਹਰੇ ਕਤਲ ਨੂੰ ਟਰੇਸ ਕਰਨ ਲਈ ਸ੍ਰੀ ਮੁਹੰਮਦ ਸਰਫ਼ਰਾਜ਼ ਆਲਮ ਆਈ.ਪੀ.ਐਸ, ਕਪਤਾਨ ਪੁਲਿਸ ਸਿਟੀ ਪਟਿਆਲਾ, ਸ੍ਰੀ ਹਰਬੀਰ ਸਿੰਘ ਅਟਵਾਲ ਪੀ.ਪੀ.ਐਸ, ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਪਟਿਆਲਾ, ਸ੍ਰੀ ਸੰਜੀਵ ਸਿੰਗਲਾ ਪੀ.ਪੀ.ਐਸ, ਉਪ ਕਪਤਾਨ ਪੁਲਿਸ ਸਿਟੀ-1 ਪਟਿਆਲਾ, ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ਼ ਪਟਿਆਲਾ ਅਤੇ ਐਸ.ਆਈ.ਰਮਨਦੀਪ ਸਿੰਘ ਮੁੱਖ ਅਫ਼ਸਰ ਥਾਣਾ ਲਾਹੌਰੀ ਗੇਟ ਪਟਿਆਲਾ ਦੀ ਟੀਮ ਦਾ ਗਠਨ ਕੀਤਾ ਗਿਆ ਸੀ। ਜੋ ਗਠਿਤ ਕੀਤੀ ਗਈ ਟੀਮ ਵੱਲੋਂ ਇਸ ਦੋਹਰੇ ਅੰਨ੍ਹੇ ਕਤਲ ਨੂੰ ਟਰੇਸ ਕਰਕੇ ਇਸ ਵਾਰਦਾਤ ਵਿੱਚ ਸ਼ਾਮਲ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿੰਨਾ ਵਿੱਚ 1) ਯੋਗੇਸ਼ ਨੇਗੀ ਉਰਫ਼ ਹਨੀ, 2) ਜਤਿਨ ਕੁਮਾਰ, 3) ਰਾਹੁਲ 4) ਅਸ਼ਵਨੀ ਕੁਮਾਰ ਉਰਫ਼ ਕਾਲੀ, 5) ਅਸ਼ੋਕ ਕੁਮਾਰ ਉਰਫ਼ ਗੱਭਰੂ ਨੂੰ ਵਰਨਾ ਕਾਰ HR-10P-1002 ਪਰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇੰਨਾ ਦੇ ਇਕ ਹੋਰ ਸਾਥੀ ਅਰਸ਼ਦੀਪ ਸਿੰਘ ਦੀ ਗ੍ਰਿਫ਼ਤਾਰੀ ਬਾਕੀ ਹੈ ਜਿਸ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। Patiala murder case

ਘਟਨਾ ਦਾ ਵੇਰਵਾ ਤੇ ਰੰਜਸ਼ ਵਜ੍ਹਾ :-ਜਿੰਨਾ ਨੇ ਅੱਗੇ ਸੰਖੇਪ ਵਿੱਚ ਦੱਸਿਆ ਕਿ ਮਿਤੀ 23.04.2023 ਦੀ ਦਰਮਿਆਨੀ ਰਾਤ ਬੱਸ ਅੱਡਾ ਪਟਿਆਲਾ ਪਾਸ ਨਕੁਲ ਪੁੱਤਰ ਸਤੀਸ਼ ਕੁਮਾਰ ਵਾਸੀ ਵਾਸੀ ਕਿਰਾਏਦਾਰ ਮਕਾਨ ਨੰਬਰ 178 ਗਲੀ ਨੰਬਰ 6 ਪੁਰਾਣਾ ਬਿਸ਼ਨ ਨਗਰ ਥਾਣਾ ਲਾਹੌਰੀ ਗੇਟ ਪਟਿਆਲਾ ਅਤੇ ਉਸਦਾ ਦੋਸਤ ਅਨਿਲ ਕੁਮਾਰ ਉਰਫ਼ ਛੋਟੂ ਪੁੱਤਰ ਦੁਰਗਾ ਪ੍ਰਸਾਦ ਵਾਸੀ ਮਕਾਨ ਨੰਬਰ 34 ਸ਼ਹੀਦ ਭਗਤ ਸਿੰਘ ਕਲੋਨੀ ਪਟਿਆਲਾ ਦੀ ਲੜਾਈ ਝਗੜੇ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਸੀ ਜਿਸ ਸਬੰਧੀ ਉਕਤ ਮੁਕੱਦਮਾ ਦਰਜ ਕੀਤਾ ਗਿਆ ਸੀ।

ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮ੍ਰਿਤਕ ਨਕੂਲ ਅਤੇ ਅਨਿਲ ਕੁਮਾਰ ਉਰਫ਼ ਛੋਟੂ ਹੋਰਾਂ ਦਾ ਗ੍ਰਿਫ਼ਤਾਰ ਹੋਏ ਦੋਸ਼ੀਆਂ ਯੋਗੇਸ਼ ਨਗੀ ਉਰਫ਼ ਹਨੀ ਵਗੈਰਾ ਨਾਲ ਕਰੀਬ 3 ਸਾਲ ਪਹਿਲਾ ਹੋਲੀ ਦੇ ਤਿਉਹਾਰ ਦੌਰਾਨ ਹੋਏ ਤਤਕਾਰ ਦੌਰਾਨ ਝਗੜਾ ਹੋਇਆ ਸੀ। ਜਿਸ ਸਬੰਧੀ ਇਹਨਾਂ ਦਾ ਬਾਅਦ ਵਿੱਚ ਰਾਜ਼ੀਨਾਮਾ ਹੋ ਗਿਆ ਸੀ ਪ੍ਰੰਤੂ ਦੋਸ਼ੀਆਂ ਕਾਫ਼ੀ ਦੇਰ ਤੋ ਨਕੁਲ ਅਤੇ ਅਨਿਲ ਕੁਮਾਰ ਉਰਫ਼ ਛੋਟੂ ਨੂੰ ਮਾਰਨ ਦੀ ਤਾਕ ਵਿੱਚ ਸਨ ਇਸੇ ਦੌਰਾਨ ਮਿਤੀ 23/24.04.2023 ਦੀ ਦਰਮਿਆਨੀ ਰਾਤ ਨੂੰ ਕਰੀਬ 2 ਵਜੇ ਦੋਸ਼ੀਆਂ ਨੇ ਮ੍ਰਿਤਕ ਅਨਿਲ ਅਤੇ ਨਕੁਲ ਨੂੰ ਇਕੱਲਾ ਦੇਖਕੇ ਘੇਰਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਅਤੇ ਆਪ ਹਨੇਰੇ ਵਿੱਚ ਵਰਨਾ ਕਾਰ ਵਿੱਚ ਫ਼ਰਾਰ ਹੋ ਗਏ।ਜੋ ਪੁਲਿਸ ਵੱਲੋਂ ਮੌਕੇ ਤੇ ਪੁੱਜ ਕੇ ਸਾਰੀ ਘਟਨਾ ਦੀ ਬਰੀਕੀ ਨਾਲ ਜਾਚ ਸ਼ੁਰੂ ਕੀਤੀ ਅਤੇ ਪੁਲਿਸ ਟੀਮ ਵੱਲੋਂ ਇਕ ਹਫ਼ਤੇ ਦੇ ਵਿੱਚ ਹੀ ਇਸ ਕੇਸ ਦੇ ਦੋਸ਼ੀਆਂ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕਰਨ ਦੀ ਸਫਲਤਾ ਹਾਸਲ ਕੀਤੀ ਹੈ।

also read: ਪੰਜਾਬੀ ਗਾਇਕ ਕਾਕਾ ਨੇ ਆਪਣੇ ਪਿੰਡ ਚੰਦੂਮਾਜਰਾ ਵਿੱਚ ਬਣਵਾਈ ਲਾਇਬ੍ਰੇਰੀ

ਗ੍ਰਿਫ਼ਤਾਰੀ ਬਾਰੇ ਵੇਰਵਾ ਤੇ ਅਪਰਾਧਿਕ ਪਿਛੋਕੜ :-ਐਸ.ਐਸ.ਪੀ.ਪਟਿਆਲਾ ਨੇ ਅੱਗੇ ਦੱਸਿਆ ਗਠਿਤ ਕੀਤੀ ਗਈ ਟੀਮ ਵੱਲੋਂ ਦੋਸ਼ੀਆਂ ਗ੍ਰਿਫ਼ਤਾਰ ਕਰਨ ਲਈ ਚਲਾਏ ਗਏ ਇਸ ਅਪਰੇਸ਼ਨ ਦੌਰਾਨ ਕਿ ਮਿਤੀ 01.05.2023 ਨੂੰ ਵਰਨਾ ਕਾਰ ਨੰਬਰੀ ਐਚ.ਆਰ-10ਪੀ-1002 ਰੰਗ ਚਿੱਟਾ ਪਰ ਸਵਾਰ 1) ਯੋਗੇਸ਼ ਨੇਗੀ ਉਰਫ਼ ਹਨੀ ਪੁੱਤਰ ਜਗਦੀਸ਼ ਚੰਦ ਨੇਗੀ ਵਾਸੀ ਕੁਆਟਰ ਨੰਬਰ 11 , 66 ਕੇਵੀ ਗਰਿਡ ਕਲੋਨੀ ਥਾਣਾ ਲਾਹੌਰੀ ਗੇਟ ਪਟਿਆਲਾ, 2) ਜਤਿਨ ਕੁਮਾਰ ਪੁੱਤਰ ਉਤਮ ਕੁਮਾਰ ਵਾਸੀ ਮਕਾਨ ਨੰਬਰ 5511 , EWS ਅਰਬਨ ਅਸਟੇਟ ਫੇਸ 2 ਪਟਿਆਲਾ , 3) ਰਾਹੁਲ ਪੁੱਤਰ ਦਿਨੇਸ ਪਾਸਵਾਨ ਵਾਸੀ ਭੰਡਾਰੀ ਥਾਣਾ ਬੇਲਸੰਦ ਜ਼ਿਲ੍ਹਾ ਸੀਤਾਮੜੀ ਬਿਹਾਰ ਹਾਲ ਕਿਰਾਏਦਾਰ ਮਕਾਨ ਨੰਬਰ 26 ਗਲੀ ਨੰਬਰ 1 ਗੁਰਬਖ਼ਸ਼ ਕਲੋਨੀ ਪਟਿਆਲਾ, 4) ਅਸ਼ਵਨੀ ਕੁਮਾਰ ਉਰਫ਼ ਕਾਲੀ ਪੁੱਤਰ ਲਖਮੀ ਚੰਦ ਵਾਸੀ ਮਕਾਨ ਨੰਬਰ 291 ਗਲੀ ਨੰਬਰ 4 ਭਾਰਤ ਨਗਰ ਪਟਿਆਲਾ, 5) ਅਸ਼ੋਕ ਕੁਮਾਰ ਉਰਫ਼ ਗੱਭਰੂ ਪੁੱਤਰ ਇੰਦਰਜੀਤ ਕੁਮਾਰ ਵਾਸੀ ਮਕਾਨ ਨੰਬਰ 5540 ਲਾਲ ਕੁਆਟਰ ਫੇਸ 2 ਅਰਬਨ ਅਸਟੇਟ ਪਟਿਆਲਾ ਨੂੰ ਪਟਿਆਲਾ ਸਨੌਰ ਰੋਡ ਤੋ ਵਾਰਦਾਤ ਵਿੱਚ ਵਰਤੀ ਗਈ ਵਰਨਾ ਕਾਰ ਅਤੇ ਤੇਜ਼ਧਾਰ ਹਥਿਆਰ ਵੀ ਬਰਾਮਦ ਕਰ ਲਏ ਗਏ ਹਨ।Patiala murder case

ਗ੍ਰਿਫ਼ਤਾਰ ਹੋਏ ਦੋਸ਼ੀਆਂ ਯੋਗੇਸ਼ ਨੇਗੀ ਅਤੇ ਜਤਿਨ ਵਗੈਰਾ ਤੇ ਪਹਿਲਾ ਵੀ ਇਰਾਦਾ ਕਤਲ ਅਤੇ ਹੋਰ ਲੜਾਈ ਝਗੜੇ ਦੇ ਕੇਸ ਦਰਜ ਹਨ ਜਿਨ੍ਹਾਂ ਵਿੱਚ ਕਈ ਦੋਸ਼ੀ ਜੇਲ੍ਹ ਵਿੱਚ ਜਾ ਚੁੱਕੇ ਹਨ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਰਾਹੁਲ ਇਰਾਦਾ ਕਤਲ ਥਾਣਾ ਅਰਬਨ ਅਸਟੇਟ ਦੇ ਕੇਸ ਵਿੱਚ ਵੀ ਲੋੜੀਂਦਾ ਸੀ ਅਤੇ ਗ੍ਰਿਫ਼ਤਾਰ ਦੋਸ਼ੀ ਅਸ਼ਵਨੀ ਕੁਮਾਰ ਉਰਫ਼ ਕਾਲੀ ਪਰ ਲੁੱਟਖੋਹ ਦੇ ਵੀ ਕੇਸ ਦਰਜ ਹਨ ਜੋ ਅਪ੍ਰੈਲ 2021 ਵਿੱਚ ਸਰਹਿੰਦ ਰੋਡ ਪਟਿਆਲਾ ਵਿਖੇ ਬਰਨਾਲਾ ਪੇਟ ਹਾਰਡ ਵੇਅਰ ਸਟੋਰ ਤੇ ਹੋਈ ਲੁੱਟਖੋਹ ਦੀ ਵਾਰਦਾਤ ਵਿੱਚ ਗ੍ਰਿਫ਼ਤਾਰ ਹੋਕੇ ਜੇਲ੍ਹ ਜਾ ਚੁੱਕਾ ਹੈ। Patiala murder case

ਐਸ.ਐਸ.ਪੀ.ਪਟਿਆਲਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਪਾਸੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ।ਪਟਿਆਲਾ ਪੁਲਿਸ ਨੇ ਪਿਛਲੇ 5 ਮਹੀਨਿਆਂ ਦੌਰਾਨ ਦਰਜਨ ਦੇ ਕਰੀਬ ਅੰਨ੍ਹੇ ਕਤਲ ਕੇਸ ਟਰੇਸ ਕਰਨ ਦੀ ਸਫਲਤਾ ਹਾਸਲ ਕੀਤੀ ਹੈ

Share post:

Subscribe

spot_imgspot_img

Popular

More like this
Related

ਹਰਿਆਣਾ ਸਣੇ ਇਨ੍ਹਾਂ ਤਿੰਨ ਸੂਬਿਆਂ ‘ਚ NIA ਨੇ ਮਾਰਿਆ ਛਾਪਾ , 315 ਰਾਈਫਲਾਂ ਸਣੇ ਕਈ…

NIA Raid in 4 State  ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 19 ਦਸੰਬਰ 2024

Hukamnama Sri Harmandir Sahib Ji ਸਲੋਕੁ ਮਃ ੩ ॥ ਨਾਨਕ ਨਾਮੁ...

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...