Wednesday, December 25, 2024

ਪਟਿਆਲਾ ‘ਚ ਘਰੋਂ ਸੈਰ ਕਰਨ ਨਿਕਲੇ ਰਿਟਾਇਰਡ ਬੈਂਕ ਮੈਨੇਜਰ ਦਾ ਚਾਕੂ ਮਾਰ ਕੇ ਕਤਲ

Date:

Patiala Retired Bank Manager:

ਪਟਿਆਲਾ ਦੇ ਸਿਵਲ ਲਾਈਨ ਥਾਣਾ ਖੇਤਰ ਵਿੱਚ ਸੈਰ ਕਰਨ ਗਏ ਇੱਕ ਸੇਵਾਮੁਕਤ ਬੈਂਕ ਮੈਨੇਜਰ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਵੀਰਵਾਰ ਸਵੇਰੇ 5 ਵਜੇ ਦੀ ਹੈ। ਮ੍ਰਿਤਕ ਦੀ ਪਛਾਣ ਬਲਬੀਰ ਸਿੰਘ ਚਾਹਲ ਵਾਸੀ ਸੰਤ ਨਗਰ ਵਜੋਂ ਹੋਈ ਹੈ। ਉਨ੍ਹਾਂ ਦੀ ਉਮਰ 67 ਸਾਲ ਸੀ।

ਉਹ ਕੁਝ ਸਾਲ ਪਹਿਲਾਂ ਬੈਂਕ ਆਫ ਬੜੌਦਾ ਤੋਂ ਸੇਵਾਮੁਕਤ ਹੋਇਆ ਸੀ। ਬਲਬੀਰ ਸਿੰਘ ਹਰ ਰੋਜ਼ ਪਾਸੀ ਰੋਡ ’ਤੇ ਸੈਰ ਕਰਨ ਜਾਂਦਾ ਸੀ। ਅੱਜ ਵੀ ਜਦੋਂ ਇਹ ਘਟਨਾ ਵਾਪਰੀ ਤਾਂ ਉਹ ਉਥੇ ਗਿਆ ਹੋਇਆ ਸੀ। ਡੀਐਸਪੀ ਸੰਜੀਵ ਸਿੰਗਲਾ ਨੇ ਦੱਸਿਆ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਅਟਾਰੀ ਸਰਹੱਦ ‘ਤੇ ਅੱਜ ਲਹਿਰਾਇਆ ਜਾਵੇਗਾ ਸਭ ਤੋਂ ਉੱਚਾ ਤਿਰੰਗਾ

ਜਾਂਚ ਲਈ ਆਪਣੀ ਟੀਮ ਨਾਲ ਮੌਕੇ ’ਤੇ ਪੁੱਜੇ ਡੀਐਸਪੀ ਸਿਟੀ ਵਨ ਸੰਜੀਵ ਸਿੰਗਲਾ ਨੇ ਦੱਸਿਆ ਕਿ ਸਵੇਰੇ ਕਰੀਬ ਸਾਢੇ ਪੰਜ ਵਜੇ ਸੈਰ ਕਰਨ ਆਏ ਲੋਕਾਂ ਨੇ ਪਾਸੀ ਰੋਡ ’ਤੇ ਇੱਕ ਬਜ਼ੁਰਗ ਵਿਅਕਤੀ ਦੀ ਲਾਸ਼ ਪਈ ਦੇਖੀ। ਉਸ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਸ ਵੱਲੋਂ ਕੀਤੀ ਜਾਂਚ ‘ਚ ਮ੍ਰਿਤਕ ਦੀ ਪਛਾਣ ਬਲਬੀਰ ਸਿੰਘ (67) ਵਾਸੀ ਸੰਤ ਨਗਰ, ਪਟਿਆਲਾ ਵਜੋਂ ਹੋਈ ਹੈ। ਉਹ ਬੈਂਕ ਆਫ ਬੜੌਦਾ ਤੋਂ ਸੇਵਾਮੁਕਤ ਹੋਏ ਸਨ। Patiala Retired Bank Manager:

ਰੋਜ਼ ਦੀ ਤਰ੍ਹਾਂ ਵੀਰਵਾਰ ਨੂੰ ਵੀ ਉਹ ਪਾਸੀ ਰੋਡ ਨੇੜੇ ਸੈਰ ਕਰਨ ਆਇਆ ਸੀ ਪਰ ਇਸੇ ਦੌਰਾਨ ਕਿਸੇ ਨੇ ਉਸ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਡੀਐਸਪੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕਰਕੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। Patiala Retired Bank Manager:

Share post:

Subscribe

spot_imgspot_img

Popular

More like this
Related

ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024

ਚੰਡੀਗੜ੍ਹ, 25 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...