Wednesday, January 15, 2025

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

Date:

ਅੰਮ੍ਰਿਤਸਰ 14 ਜਨਵਰੀ 2025–

ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਨੁਸਾਰ ਪੰਜਾਬ ਵਿੱਚ ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸ਼ਤੇ ਸਕੀਮ ਤਹਿਤ ਮੁਫਤ ਇਲਾਜ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਰਕਾਰ ਵੱਲੋਂ ਸੜਕੀ ਹਾਦਸਿਆਂ ਦੌਰਾਨ ‘ਗੋਲਡਨ ਆਵਰ’ ਦੀ ਵੱਧ ਤੋਂ ਵੱਧ ਸੁੱਚਜੀ ਵਰਤੋਂ ਕਰਕੇ ਕੌਮੀਅਤ, ਜਾਤ- ਪਾਤ, ਸਮਾਜਿਕ, ਆਰਥਿਕ ਆਦਿ ਸਥਿਤੀ ਦੇ ਬਿਵਾਂ ਕਿਸੇ ਭੇਦਭਾਵ ਤੋਂ ਹਾਦਸਾ ਪੀੜਤਾਂ ਦਾ ਨੇੜਲੇ ਸਰਕਾਰੀ ਹਸਪਤਾਲਾਂ ਸਮੇਤ ਪ੍ਰਾਈਵੇਟ ਸੂਚੀਬੱਧ ਹਸਪਤਾਲਾਂ ਵਿੱਚ ਵੀ ਮੁਫ਼ਤ ਇਲਾਜ ਕਰਵਾ ਸਕਦੇ ਹਨ। ਉਹਨਾਂ ਦੱਸਿਆ ਕਿ ‘ਗੋਲਡਨ ਆਵਰ’ ਸੜਕ ਦੁਰਘਟਨਾ ਤੋਂ ਬਾਅਦ ਪਹਿਲਾਂ ਮਹੱਤਵਪੂਰਨ ਘੰਟਾ ਹੁੰਦਾ ਹੈ ਜਿਸ ਦੌਰਾਨ ਜੇਕਰ ਕਿਸੇ ਗੰਭੀਰ ਜਖਮੀ ਵਿਅਕਤੀ ਨੂੰ ਬਣਦੀ ਦੇਖਭਾਲ ਮਿਲ ਜਾਵੇ ਤਾਂ ਉਸ ਦੀ ਜਾਨ ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ ।

ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੀਤ ਕੌਰ ਨੇ ਦੱਸਿਆ ਕਿ ਜਿਲਾ ਅੰਮ੍ਰਿਤਸਰ ਵਿਖੇ 12 ਸਰਕਾਰੀ ਹਸਪਤਾਲਾਂ ਤੋਂ ਇਲਾਵਾ 64 ਸੂਚੀਬੱਧ ਪ੍ਰਾਈਵੇਟ ਹਸਪਤਾਲ ਹਨ। ਉਨਾਂ ਦੱਸਿਆ ਕਿ ਸੜਕ ਹਾਦਸੇ ਦੇ ਇਲਾਜ ਲਈ ਹਸਪਤਾਲ ਵਿੱਚ ਲਿਜਾਣ ਸਮੇਂ ਵਿਅਕਤੀ ਨੂੰ ਸਰਕਾਰ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਉਦੋਂ ਤੱਕ ਪੁਲਿਸ ਵੱਲੋਂ ਕਿਸੇ ਕਿਸਮ ਦੀ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ, ਜਦੋਂ ਤੱਕ ਸੜਕ ਦੁਰਘਟਨਾ ਦੇ ਸ਼ਿਕਾਰ ਵਿਅਕਤੀ ਨੂੰ ਹਸਪਤਾਲ ਲੈ ਕੇ ਆਇਆ ਵਿਅਕਤੀ ਖੁਦ ਚਸਮਦੀਨ ਗਵਾਹ ਬਣਨ ਦੀ ਇੱਛਾ ਨਾ ਪ੍ਰਗਟਾਉਂਦਾ ਹੋਵੇ। ਫਰਿਸਤੇ ਸਕੀਮ ਅਧੀਨ ਪੰਜਾਬ ਦੇ ਸਮੂਹ ਇਪੈਨਲਡ ਹਸਪਤਾਲਾਂ ਦੀ ਸੂਚੀ ਵਿਭਾਗ ਦੀ ਵੈਬਸਾਈਟ sha.punjab.gov.in ਤੇ ਉਪਲੱਬਧ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...