Friday, January 3, 2025

ਵਿਜੀਲੈਂਸ ਬਿਊਰੋ ਨੇ 6,000 ਰੁਪਏ ਰਿਸ਼ਵਤ ਲੈਂਦਿਆਂ ਪਟਵਾਰੀ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

Date:

ਚੰਡੀਗੜ੍ਹ, 13 ਫਰਵਰੀ:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਚਲਾਈ ਮੁਹਿੰਮ ਦੌਰਾਨ ਅੱਜ ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਗੁਰੂਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਸੰਮਤੀ ਪਟਵਾਰੀ ਸੁਖਬੀਰ ਸਿੰਘ ਨੂੰ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੰਮਤੀ ਪਟਵਾਰੀ ਨੂੰ ਸਰਪੰਚ ਮਨਪ੍ਰੀਤ ਸਿੰਘ ਅਤੇ ਹਰਚਰਨ ਸਿੰਘ, ਵਾਸੀ ਪਿੰਡ ਕੋਹਰ ਸਿੰਘ ਵਾਲਾ, ਤਹਿਸੀਲ ਗੁਰੂਹਰਸਹਾਏ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਹੈ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਇੱਕ ਅਦਾਲਤੀ ਮੁਕੱਦਮੇ ਵਿੱਚ ਸਹਾਇਤਾ ਕਰਨ ਬਦਲੇ 12,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 7500 ਰੁਪਏ ਵਿੱਚ ਤੈਅ ਹੋਇਆ। ਉਸ ਨੇ ਅੱਗੇ ਦੱਸਿਆ ਕਿ ਦੋਸ਼ੀ ਪਟਵਾਰੀ ਪਹਿਲਾਂ ਹੀ 1500 ਰੁਪਏ ਲੈ ਚੁੱਕਾ ਹੈ ਅਤੇ ਹੁਣ ਬਾਕੀ 6000 ਰੁਪਏ ਦੀ ਮੰਗ ਕਰ ਰਿਹਾ ਹੈ।

ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਫਿਰੋਜ਼ਪੁਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 6,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਕੋਲੋਂ ਰਿਸ਼ਵਤ ਦੇ ਪੈਸੇ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਬਰਾਮਦ ਕਰ ਲਏ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

——–

Share post:

Subscribe

spot_imgspot_img

Popular

More like this
Related