ਜਮੀਨ ਦਾ ਤਬਾਦਲਾ ਤੇ ਇੰਤਕਾਲ ਦਰਜ ਕਰਨ ਬਦਲੇ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Date:

ਚੰਡੀਗੜ੍ਹ, 30 ਨਵੰਬਰ:

Patwari caught by Vigilance Bureau ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਸ਼ਾਮਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨਰਜੀਤ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਕੇਸ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਕਡਿਆਣਾ ਨਿਵਾਸੀ ਬਲਦੇਵ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

READ ALSO : ਸਾਬਕਾ CM ਬੇਅੰਤ ਸਿੰਘ ਦੇ ਕਾਤਲ ਜਗਤਾਰ ਤਾਰਾ ਨੂੰ ਮਿਲੀ 2 ਘੰਟੇ ਦੀ ਪੈਰੋਲ, ਭਤੀਜੀ ਦੇ ਵਿਆਹ ‘ਚ ਹੋਣਗੇ ਸ਼ਾਮਲ

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦਾ ਗਵਾਂਢੀ ਨਾਲ ਤਬਾਦਲਾ ਕਰਨ ਅਤੇ ਉਸਦਾ ਇੰਤਕਾਲ ਦਰਜ ਕਰਨ ਬਦਲੇ 30,000 ਰੁਪਏ ਰਿਸ਼ਵਤ ਮੰਗ ਰਿਹਾ ਹੈ ਪਰ ਗੱਲਬਾਤ ਦੌਰਾਨ ਸੌਦਾ 25,000 ਰੁਪਏ ਵਿੱਚ ਤੈਅ ਹੋਇਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇੱਕ ਜਾਲ ਵਿਛਾਇਆ ਜਿਸ ਤਹਿਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਾਸ਼ੀ ਵੀ ਬਰਾਮਦ ਕਰ ਲਈ।

ਇਸ ਸਬੰਧੀ ਮਾਲ ਮਹਿਕਮੇ ਦੇ ਉਪਰੋਕਤ ਦੋਸ਼ੀ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।Patwari caught by Vigilance Bureau

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...