Friday, December 27, 2024

ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ 

Date:

ਚੰਡੀਗੜ੍ਹ, 21 ਜੁਲਾਈ:

Patwari for accepting bribe ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਜੰਡਿਆਲਾ ਗੁਰੂ ਵਿਖੇ ਤਾਇਨਾਤ ਪਟਵਾਰੀ ਹਰਪ੍ਰੀਤ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਖਰਾਜ ਸਿੰਘ ਵਾਸੀ ਪਿੰਡ ਧਾਰੜ ਜ਼ਿਲ੍ਹਾ ਅੰਮ੍ਰਿਤਸਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੇ ਆਪਣੇ ਪਿੰਡ ਦੇ ਪ੍ਰੀਤਮ ਸਿੰਘ ਤੋਂ ਇੱਕ ਏਕੜ ਜ਼ਮੀਨ ਖਰੀਦੀ ਸੀ ਅਤੇ ਸ਼ਿਕਾਇਤਕਰਤਾ ਦੇ ਦਾਦਾ ਚਰਨ ਸਿੰਘ ਦੇ ਨਾਂ ‘ਤੇ ਜ਼ਮੀਨ ਦਾ ਇੰਤਕਾਲ ਦਰਜ ਹੋ ਗਿਆ ਸੀ। Patwari for accepting bribe

ਸ਼ਿਕਾਇਤਕਰਤਾ ਨੇ ਦੱਸਿਆ ਕਿ ਤਕਰੀਬਨ ਇਕ ਮਹੀਨਾ ਪਹਿਲਾਂ ਉਸ ਨੂੰ ਪਤਾ ਲੱਗਾ ਕਿ ਜ਼ਮੀਨ ਦਾ ਇੰਤਕਾਲ ਉਸ ਦੇ ਦਾਦਾ ਚਰਨ ਸਿੰਘ ਦੀ ਬਜਾਏ ਗਲਤੀ ਨਾਲ ਸ਼ੇਰ ਸਿੰਘ ਦੇ ਨਾਂ ‘ਤੇ ਦਰਜ ਹੋ ਗਿਆ ਹੈ। ਜਦੋਂ ਉਸਨੇ ਗਲਤੀ ਸੁਧਾਰਨ ਲਈ ਪਟਵਾਰੀ ਹਰਪ੍ਰੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਸ ਨੇ ਇਸ ਦਰੁਸਤੀ ਬਦਲੇ ਪਟਵਾਰੀ ਨੇ 5000 ਰੁਪਏ ਰਿਸ਼ਵਤ ਮੰਗੀ।

ਸੁਖਰਾਜ ਸਿੰਘ ਦੀ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਦੀ ਟੀਮ ਨੇ ਅੱਜ ਟਰੈਪ ਲਗਾ ਕੇ ਉਕਤ ਦੋਸ਼ੀ ਪਟਵਾਰੀ ਹਰਪ੍ਰੀਤ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਪਟਵਾਰੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ-7 ਅਧੀਨ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। Patwari for accepting bribe

Share post:

Subscribe

spot_imgspot_img

Popular

More like this
Related