Monday, December 30, 2024

ਵਿਜੀਲੈਂਸ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਤੇ ਉਸਦਾ ਨਿੱਜੀ ਸਹਾਇਕ ਕਾਬੂ

Date:

• ਪਟਵਾਰੀ ਨੇ ਜੱਦੀ ਜ਼ਮੀਨ ਦਾ ਤਬਾਦਲਾ ਕਰਨ ਬਦਲੇ ਮੰਗੀ ਸੀ ਰਿਸ਼ਵਤ

ਚੰਡੀਗੜ੍ਹ, 27 ਜੂਨ:

Patwari taking bribe caught ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਾਲ ਹਲਕਾ ਭੁੱਲਰ ਵਿਖੇ ਤਾਇਨਾਤ ਪਟਵਾਰੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ 18,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਪਟਵਾਰੀ ਤੇ ਉਸਦੇ ਪੀ.ਏ. ਨੂੰ ਗੁਰਪਾਲ ਸਿੰਘ ਵਾਸੀ ਪਿੰਡ ਭੁੱਲਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਪਾਲ ਸਿੰਘ ਨੇ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੇ ਸ੍ਰੀ ਮੁਕਤਸਰ ਸਾਹਿਬ ਯੂਨਿਟ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਟਵਾਰੀ ਨੇ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜ਼ਮੀਨ ਗੁਰਪਾਲ ਸਿੰਘ (ਸ਼ਿਕਾਇਤਕਰਤਾ) ਅਤੇ ਉਸਦੇ ਭਰਾ ਦੇ ਨਾਮ ਤਬਦੀਲ ਕਰਨ ਬਦਲੇ 18,000 ਰੁਪਏ ਰਿਸ਼ਵਤ ਮੰਗੀ ਸੀ। ਪਟਵਾਰੀ ਨੇ ਇਹ ਕੰਮ ਕਰਵਾਉਣ ਲਈ ਉਕਤ ਰਕਮ ਆਪਣੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ ਸੌਂਪਣ ਲਈ ਕਿਹਾ ਸੀ। Patwari taking bribe caught

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18,000 ਰੁਪਏ ਰਿਸ਼ਵਤ ਲੈਂਦਿਆਂ ਦੋਵੇਂ ਮੁਲਜ਼ਮਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। Patwari taking bribe caught

ਇਸ ਸਬੰਧੀ ਮੁਲਜ਼ਮ ਪਟਵਾਰੀ ਅਤੇ ਉਸ ਦੇ ਪੀ.ਏ. ਖ਼ਿਲਾਫ਼ ਥਾਣਾ ਵਿਜੀਲੈਂਸ, ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Share post:

Subscribe

spot_imgspot_img

Popular

More like this
Related

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92  ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 30 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...

ਨਿਰੰਤਰ ਕੀਤਾ ਜਾਂਦਾ ਯੋਗਾ ਅਭਿਆਸ  ਚਿੰਤਾ ਘਟਾਉਂਦਾ ਹੈ ਅਤੇ ਸਰੀਰ ਵਿੱਚ ਲਚਕਤਾ ਵਧਾਉਂਦਾ ਹੈ-ਐਸ.ਡੀ.ਐਮ. ਡੇਰਾਬੱਸੀ ਅਮਿਤ ਗਪਤਾ

ਡੇਰਾਬੱਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਦਸੰਬਰ, 2024: ਐਸ.ਡੀ.ਐਮ, ਡੇਰਾਬੱਸੀ, ਅਮਿਤ...