ਮੁੱਖ ਮੰਤਰੀ ਦੀ ਅਗਵਾਈ ਵਿੱਚ ਵਿਧਾਨ ਸਭਾ ਵੱਲੋਂ ਸੱਤ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ

paying homage to seven eminent
paying homage to seven eminent

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿਧਾਨ ਸਭਾ ਨੇ ਰਾਜਨੀਤਿਕ ਹਸਤੀਆਂ, ਅਜ਼ਾਦੀ ਘੁਲਾਟੀਏ ਅਤੇ ਪੱਤਰਕਾਰ ਸਮੇਤ ਸੱਤ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਦਾ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਦੇਹਾਂਤ ਹੋ ਗਿਆ ਸੀ।
16ਵੀਂ ਵਿਧਾਨ ਸਭਾ ਦੇ ਚੌਥੇ (ਬਜਟ) ਸੈਸ਼ਨ ਦੇ ਪਹਿਲੇ ਦਿਨ ਸਦਨ ਵੱਲੋਂ ਪੰਜਾਬ ਵਿਧਾਨ ਸਭਾ ਦੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਸਾਬਕਾ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ, ਨਰੇਸ਼ ਠਾਕੁਰ ਅਤੇ ਬਾਬੂ ਰਾਮ ਚਾਵਲਾ, ਸਾਬਕਾ ਵਿਧਾਇਕ ਮਲਕੀਅਤ ਸਿੰਘ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਪ੍ਰੀਤਮ ਸਿੰਘ ਅਤੇ ਪੱਤਰਕਾਰ ਨਿਰੰਜਨ ਸਿੰਘ ਪਰਵਾਨਾ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਗਿਆ।
ਸ਼ਰਧਾਂਜਲੀ ਦੇਣ ਤੋਂ ਬਾਅਦ ਵਿਛੜੀਆਂ ਸ਼ਖ਼ਸੀਅਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਵਿੱਚ ਮਤਾ ਪੇਸ਼ ਕੀਤਾ, ਜਿਸ ਨੂੰ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ।
ਸ਼ਰਧਾਂਜਲੀ ਸਮਾਗਮ ਦੌਰਾਨ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ।

Also Read : ਅਜਨਾਲਾ ਕਾਂਡ ਤੋਂ ਕੁਝ ਦਿਨ ਬਾਅਦ ਅੰਮ੍ਰਿਤਪਾਲ ਸਿੰਘ ਨੇ ਅੰਮ੍ਰਿਤਸਰ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ

[wpadcenter_ad id='4448' align='none']