Friday, December 27, 2024

ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ ‘ਚ ਰੈੱਡ ਅਲਰਟ ਜਾਰੀ, ਸੁਰੱਖਿਆ ਵਧਾਈ

Date:

ਚੰਡੀਗੜ੍ਹ, 11 ਸਤੰਬਰ:

Peaceful conduct of the G-20 summit ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਿੱਲੀ ਵਿਖੇ ਜੀ-20 ਸੰਮੇਲਨ ਦੇ ਸ਼ਾਂਤੀਪੂਰਨ ਆਯੋਜਨ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਟੀਮਾਂ ਨੇ ਸਮੂਹ 28 ਪੁਲਿਸ ਜ਼ਿਲ੍ਹਿਆਂ ਦੀਆਂ ਸਾਰੀਆਂ ਸੰਵੇਦਨਸ਼ੀਲ ਥਾਵਾਂ ‘ਤੇ ਸਵੇਰੇ 9 ਵਜੇ ਤੋਂ ਸਵੇਰੇ 11 ਵਜੇ ਤੱਕ ਫਲੈਗ ਮਾਰਚ ਵੀ ਕੱਢਿਆ, ਜਿਸ ਉਪਰੰਤ ਦੁਪਹਿਰ 2 ਵਜੇ ਤੋਂ ਸ਼ਾਮ 7 ਵਜੇ ਤੱਕ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ਵਿਖੇ ਕਾਰਡਨ ਅਤੇ ਸਰਚ ਆਪਰੇਸ਼ਨ (ਸੀਏਐਸਓ) ਵੀ ਚਲਾਏ ਗਏ।

ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਆਪੋ-ਆਪਣੇ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕੱਢਿਆ। ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ 228 ਸੰਵੇਦਨਸ਼ੀਲ ਖੇਤਰਾਂ ਨੂੰ ਕਵਰ ਕਰਦਿਆਂ 139 ਫਲੈਗ ਮਾਰਚ ਕੱਢੇ ਗਏ।

ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦਾ ਉਦੇਸ਼ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਮੁਲਾਜ਼ਮਾਂ ਨੂੰ ਤਿਆਰ ਕਰਨ ਦੇ ਨਾਲ-ਨਾਲ ਆਮ ਲੋਕਾਂ ਦਾ ਵਿਸ਼ਵਾਸ਼ ਵਧਾਉਣਾ ਹੈ।

READ ALSO : ਪੰਜਾਬ ਦੇ 10 ਅਧਿਕਾਰੀਆਂ ਨੂੰ ਕੀਤਾ ਦਿੱਲੀ ਤਲਬ

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਐਸਪੀ ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ਵਿਖੇ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਵਿਸ਼ੇਸ਼ ਕਾਰਡਨ ਅਤੇ ਸਰਚ ਆਪ੍ਰੇਸ਼ਨ (ਸੀਏਐਸਓ) ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।

ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ‘ਤੇ ਸ਼ੱਕੀ ਵਿਅਕਤੀਆਂ ‘ਤੇ ਨਜ਼ਰ ਰੱਖਣ ਲਈ ਸੂਬੇ ਭਰ ਵਿੱਚ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ ਲਗਭਗ 255 ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ,  ਤਾਂ ਜੋ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਸੂਬੇ ਦੇ 159 ਬੱਸ ਅੱਡਿਆਂ ਅਤੇ 131 ਰੇਲਵੇ ਸਟੇਸ਼ਨਾਂ ‘ਤੇ ਚਲਾਏ ਗਏ ਅਪਰੇਸ਼ਨ ਦੌਰਾਨ 3660 ਤੋਂ ਵੱਧ ਲੋਕਾਂ ਦੀ ਚੈਕਿੰਗ ਕੀਤੀ ਗਈ ਅਤੇ ਪੁਲਿਸ ਟੀਮਾਂ ਵੱਲੋਂ ਪੁੱਛਗਿੱਛ ਲਈ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ। Peaceful conduct of the G-20 summit

ਜ਼ਿਕਰਯੋਗ ਹੈ ਕਿ ਸੀਪੀਜ਼/ਐਸਐਸਪੀਜ਼ ਨੂੰ ਵੀ ਆਪਣੇ ਅਧਿਕਾਰ ਖੇਤਰਾਂ ਵਿੱਚ ਵੱਧ ਤੋਂ ਵੱਧ ਪੁਲਿਸ ਨਾਕੇ ਲਾਉਣ ਅਤੇ ਸੂਬੇ ‘ਚ ਆਉਣ ਵਾਲੇ ਤੇ ਬਾਹਰ ਜਾਣ ਵਾਲੇ ਸਾਰੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ ਹੈ।Peaceful conduct of the G-20 summit

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...