Friday, January 10, 2025

ਪਰਲਜ਼ ਗਰੁੱਪ ਘੁਟਾਲਾ: ਵਿਜੀਲੈਂਸ ਵੱਲੋਂ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿੱਚ ਸੀ.ਏ. ਜਸਵਿੰਦਰ ਡਾਂਗ ਗ੍ਰਿਫਤਾਰ

Date:

ਚੰਡੀਗੜ੍ਹ, 19 ਜੁਲਾਈ:

Pearls Group Scam ਪੰਜਾਬ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ ਨੇ ਅੱਜ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮ. (ਪੀ.ਏ.ਸੀ.ਐਲ.) ਘੁਟਾਲੇ ਦੇ ਸਬੰਧ ਵਿੱਚ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿੱਚ ਚਾਰਟਰਡ ਅਕਾਊਂਟੈਂਟ ਜਸਵਿੰਦਰ ਸਿੰਘ ਡਾਂਗ ਵਾਸੀ ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਆਈ.ਪੀ.ਸੀ.ਦੀ ਧਾਰਾ 406, 420, 465, 467, 468, 471, 384, 120-ਬੀ ਅਧੀਨ ਪੁਲਿਸ ਸਟੇਸ਼ਨ ਪੰਜਾਬ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਦਰਜ ਐਫ.ਆਈ.ਆਰ. ਨੰ. 01 ਮਿਤੀ 21.02.2023 ਤਹਿਤ ਕੀਤੀ ਜਾਂਚ ਉਪਰੰਤ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਪੀ.ਏ.ਸੀ.ਐਲ. ਦੀ ਐਕਸਟਰਾ ਔਰਡਨਰੀ ਜਨਰਲ ਮੀਟਿੰਗ (ਈ.ਓ.ਜੀ.ਐਮ) ਜੈਪੁਰ (ਰਾਜਸਥਾਨ) ਵਿੱਚ ਇਸ ਦੇ ਰਜਿਸਟਰਡ ਦਫ਼ਤਰ ਵਿੱਚ ਹੋਈ  ਦਿਖਾਈ ਗਈ ਸੀ, ਜਦੋਂਕਿ ਇਹ ਦਫ਼ਤਰ 7-8 ਸਾਲਾਂ ਤੋਂ ਬੰਦ ਪਿਆ ਸੀ ਅਤੇ ਫ਼ਰਜ਼ੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਪੀ.ਏ.ਸੀ.ਐਲ. ਦੇ ਤਿੰਨ ਨਵੇਂ ਡਾਇਰੈਕਟਰਾਂ ਦੀ ਨਿਯੁਕਤੀ ਵੀ ਕੀਤੀ ਗਈ ਸੀ। ਚਾਰਟਰਡ ਅਕਾਊਂਟੈਂਟ ਜਸਵਿੰਦਰ ਸਿੰਘ ਡਾਂਗ ਨੇ ਸਹਿ ਮੁਲਜ਼ਮਾਂ ਨਾਲ ਸਾਜ਼ਿਸ਼ ਰਚ ਕੇ ਫ਼ਰਜ਼ੀ ਦਸਤਾਵੇਜ਼ ਤਸਦੀਕ ਕੀਤੇ ਅਤੇ ਤਿੰਨ ਨਵੇਂ ਡਾਇਰੈਕਟਰਾਂ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਅਤੇ ਧਰਮਿੰਦਰ ਸਿੰਘ ਸੰਧੂ ਦੀ ਨਿਯੁਕਤੀ ਸਬੰਧੀ ਦਸਤਾਵੇਜ਼ ਕਾਰਪੋਰੇਟ ਮਾਮਲਿਆਂ ਬਾਰੇ ਮੰਤਰਾਲੇ ਦੀ ਵੈੱਬਸਾਈਟ ‘ਤੇ ਅਪਲੋਡ ਕੀਤੇ। ਹਾਲਾਕਿ ਸਚਾਈ ਇਹ ਹੈ ਕਿ ਉਸਨੂੰ ਪਤਾ ਸੀ ਕਿ ਇਹ ਮੀਟਿੰਗ ਅਸਲ ਵਿੱਚ ਹੋਈ ਹੀ ਨਹੀਂ ਸੀ। Pearls Group Scam

ਬੁਲਾਰੇ ਨੇ ਦੱਸਿਆ ਕਿ ਉਹ ਇਸ ਗੱਲ ਤੋਂ ਵੀ ਭਲੀ-ਭਾਂਤ ਜਾਣੂ ਸੀ ਕਿ ਲਗਭਗ 5 ਕਰੋੜ ਗ਼ਰੀਬ ਅਤੇ ਭੋਲੇ-ਭਾਲੇ ਨਿਵੇਸ਼ਕਾਂ ਨੇ ਪੀ.ਏ.ਸੀ.ਐਲ. ਵਿੱਚ ਲਗਭਗ 50,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਜ਼ਿਕਰਯੋਗ ਹੈ ਕਿ ਪੀ.ਏ.ਸੀ.ਐਲ. ਲਿਮ. ਦੀਆਂ ਜਾਇਦਾਦਾਂ ਨੂੰ ਵੇਚਣ ਅਤੇ ਵਿਕਰੀ ਤੋਂ ਹੋਣ ਵਾਲੀ ਕਮਾਈ ਪੀ.ਏ.ਸੀ.ਐਲ. ਲਿਮ. ਵਿੱਚ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵਾਪਸ ਕਰਨ ਵਾਸਤੇ ਸੁਪਰੀਮ ਕੋਰਟ ਦੇ ਹੁਕਮਾਂ ਉਤੇ ਸੇਬੀ ਵੱਲੋਂ ਜਸਟਿਸ (ਸੇਵਾਮੁਕਤ) ਆਰ. ਐਮ. ਲੋਢਾ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਗਠਿਨ ਕੀਤੀ ਗਈ ਹੈ। Pearls Group Scam

———-

Share post:

Subscribe

spot_imgspot_img

Popular

More like this
Related

ਸ਼੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10 ਜਨਵਰੀ 2025

Hukamnama Sri Harmandir Sahib Ji ਧਨਾਸਰੀ ਮਹਲਾ ੪ ॥ ਮੇਰੇ ਸਾਹਾ...

ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਅੰਮ੍ਰਿਤਸਰ 9 ਜਨਵਰੀ 2025---           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ''ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...