Sunday, December 22, 2024

ਕਿਸਾਨ ਅੰਦੋਲਨ ਨੂੰ ਹੋਏ 45 ਦਿਨ , ਜਾਣੋ ਕੀ ਹੋਵੇਗੀ ਅਗਲੀ ਰਣਨੀਤੀ

Date:

Peasant movement

ਕਿਸਾਨ ਮਜ਼ਦੂਰ ਮੋਰਚਾ (KMM) ਅਤੇ ਐੱਸ.ਕੇ.ਐੱਮ. (ਗੈਰ ਰਾਜਨੀਤਕ) ਦੀ ਅਗਵਾਈ ਵਿੱਚ ਸ਼ੰਭੂ ਤੇ ਖਨੌਰੀ ਬਾਰਡਰਾਂ ਉੱਤੇ ਲੱਗੇ ਮੋਰਚਿਆਂ ਨੂੰ ਅੱਜ 45 ਦਿਨ ਹੋ ਗਏ। ਦੋਵੇਂ ਮੋਰਚਿਆਂ ‘ਤੇ ਕਿਸਾਨ ਮਜ਼ਦੂਰ ਲਗਾਤਾਰ ਹੌਂਸਲਿਆਂ ਦੇ ਨਾਲ ਡਟੇ ਹੋਏ ਹਨ। ਕਿਸਾਨਾਂ ਨੇ ਪਿੰਡ ਪੱਧਰ ਤੇ ਜਿੰਮੇਵਾਰੀਆਂ ਲਗਾ ਲਈਆਂ ਹਨ। ਗਰਮੀ ਦੀ ਰੁੱਤ ਨੂੰ ਧਿਆਨ ਚ ਰੱਖਦੇ ਹੋਏ ਕਿਸਾਨ ਬਾਂਸ ਦੀਆਂ ਝੌਂਪੜੀਆਂ ਬਣਾ ਰਹੇ ਹਨ। ਤਾਨਾਸ਼ਾਹੀ ਮੋਦੀ ਸਰਕਾਰ ਅੱਗੇ ਲੰਬੇ ਸੰਘਰਸ਼ ਲਈ ਸਾਰੀ ਕਿਸਾਨ ਜਨਤਾ ਮਾਨਸਿਕ ਰੂਪ ਚ ਪੂਰੀ ਤਰ੍ਹਾਂ ਤਿਆਰ ਹਨ। ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਅਮਰਜੀਤ ਸਿੰਘ ਮੋਹੜੀ ਦੀ ਅਗਵਾਈ ਵਿੱਚ ਹਰਿਆਣਾ ਅੰਦਰ ਸ਼ਹੀਦ ਨੌਜਵਾਨ ਸ਼ੁਭਕਰਨ ਸਿੰਘ ਦੀ ਕਲਸ਼ ਯਾਤਰਾ ਲਗਾਤਾਰ ਪਿੰਡਾ ਵਿੱਚ ਅੱਗੇ ਵਧ ਰਹੀ ਹੈ। ਇਸ ਕਲਸ਼ ਯਾਤਰਾ ਨੂੰ ਹਰਿਆਣੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹਰ ਇੱਕ ਪਿੰਡ ਵਿੱਚ ਸੈਂਕੜਿਆਂ ਦੀ ਗਿਣਤੀ ਚ ਲੋਕ ਸ਼ਹੀਦ ਨੂੰ ਸਰਧਾਂਜਲੀ ਦੇਣ ਲਈ ਉਮੜ ਰਹੇ ਹਨ। ਇਸ ਕਲਸ਼ ਯਾਤਰਾ ਦੌਰਾਨ ਲੋਕਾਂ ਨੂੰ ਸ਼ਹੀਦ ਸ਼ੁਭਕਰਨ ਸਿੰਘ ਨੂੰ ਸਰਧਾਂਜਲੀ ਦੇਣ ਲਈ 31 ਮਾਰਚ ਦੀ ਮੋਹੜੀ ਮੰਡੀ, ਅੰਬਾਲਾ ਵਿਖੇ ਹੋਣ ਵਾਲੀ ਕਿਸਾਨ ਮਹਾਂ ਪੰਚਾਇਤ ਦਾ ਸੱਦਾ ਦਿੱਤਾ ਜਾ ਰਿਹਾ। ਮੋਰਚੇ ਨੂੰ ਬਦਨਾਮ ਕਰਨ ਦੀ ਸੋਚ ਨਾਲ ਸਰਕਾਰ ਵੱਲੋਂ ਪਿਛਲੀ ਰਾਤ ਸੰਭੂ ਬਾਰਡਰ ਦੇ ਪਾਸ ਜੰਗਲ ਵਿਚ ਬੀਅਰਾਂ ਦਾ ਟਰੱਕ ਉਤਾਰਿਆ ਗਿਆ। ਮੋਰਚੇ ਵਲੋਂ ਪ੍ਰਸ਼ਾਸ਼ਨ ਨੂੰ ਇਹੋ ਜਿਹੀਆਂ ਘਟੀਆ ਹਰਕਤਾਂ ਤੋਂ ਬਾਝ ਆਉਣ ਦੀ ਚਿਤਾਵਨੀ ਦਿੱਤੀ ਹੈ।

READ ALSO : ਕੇਜਰੀਵਾਲ ਮਾਮਲਾ- ਭਾਰਤ ਦੇ ਇਤਰਾਜ਼ ਦੇ ਬਾਵਜੂਦ ਫਿਰ ਬੋਲਿਆ ਅਮਰੀਕਾ ‘ਅਸੀਂ ਆਪਣੇ ਸਟੈਂਡ ‘ਤੇ ਕਾਇਮ ਹਾਂ, ਨਿਰਪੱਖ ਜਾਂਚ ਹੋਣੀ ਚਾਹੀਦੀ ਹੈ..
ਅੱਜ ਸ਼ੰਭੂ ਬਾਰਡਰ ਦੀ ਸਟੇਜ ਦੇ ਉੱਪਰ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਕਿਸਾਨ ਆਗੂ ਮਾਸਟਰ ਸੂਰਜ ਭਾਨ ਅਤੇ ਸੁਰਜੀਤ ਸਿੰਘ ਨੇ ਨਿਭਾਈ। ਅੱਜ ਕਿਸਾਨ ਆਗੂਆਂ ਸੁਖਵਿੰਦਰ ਸਿੰਘ ਸਭਰਾਅ, ਸੁਰਜੀਤ ਸਿੰਘ ਫੂਲ, ਮਨਜੀਤ ਸਿੰਘ ਨਿਹਾਲ, ਮਨਦੀਪ ਸਿੰਘ ਕਲੇਰ, ਗੁਰਮੇਲ ਸਿੰਘ ਜੰਡਵਾਲਾ, ਹਰਪ੍ਰੀਤ ਸਿੰਘ, ਹਰਦੇਵ ਸਿੰਘ ਕੁਲਾਰ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ ਗੁਰੂਸਰ, ਚਮਕੌਰ ਸਿੰਘ, ਸੁਖਦੇਵ ਸਿੰਘ ਠਠਰ, ਸਵਿੰਦਰ ਸਿੰਘ ਰੂਪੋਵਾਲੀ ਅਤੇ ਬਾਬਾ ਲਾਭ ਸਿੰਘ ਨੇ ਲੋਕਾਂ ਨੂੰ ਸੰਬੋਧਨ ਕੀਤਾ। ਕਿਸਾਨ ਆਗੂਆਂ ਨੇ ਲੋਕਾਂ ਨੂੰ ਅੰਦੋਲਨ ਦੀਆਂ ਮੰਗਾਂ ਖਾਸਕਰ ਐੱਮ.ਐੱਸ.ਪੀ. ਦੀ ਕਾਨੂੰਨੀ ਗਰੰਟੀ ਤੇ ਐੱਮ.ਐੱਸ.ਪੀ. C2 +50% ਦੇ ਹਿਸਾਬ ਨਾਲ ਤੈਅ ਕਰਨਾ ਅਤੇ ਕਿਸਾਨਾਂ ਖੇਤ ਮਜ਼ਦੂਰਾਂ ਦੀ ਕਰਜ਼ ਮਾਫੀ ਦੀ ਕਿਸਾਨੀ ਦੀ ਸੰਕਟ ਨੂੰ ਹੱਲ ਕਰਨ ਲਈ ਅਹਿਮੀਅਤ ਦੇ ਉੱਤੇ ਵਿਸਥਾਰ ਨਾਲ ਚਾਨਣਾ ਪਾਇਆ। ਇਸ ਦੇ ਨਾਲ ਨਾਲ ਆਗੂਆਂ ਨੇ ਦੱਸਿਆ ਕਿ ਇਹਨਾਂ ਮੰਗਾਂ ਨਾਲ ਸਿਰਫ ਕਿਸਾਨਾਂ ਮਜਦੂਰਾਂ ਦਾ ਭਲਾ ਹੀ ਨਹੀਂ ਹੋਣਾ ਬਲਕਿ ਸਾਰੇ ਦੇਸ ਦੇ ਅਰਥਚਾਰੇ ਨੂੰ ਹੁੰਗਾਰਾ ਮਿਲਣਾ। ਕਿਸਾਨ ਆਗੂਆਂ ਨੇ ਦੱਸਿਆ ਕਿ ਦੇਸ ਤੇ ਰਾਜ ਕਰ ਭਾਜਪਾ ਸਰਕਾਰ ਦਾ ਕਾਰਪੋਰੇਟ ਪੱਖੀ ਚਿਹਰਾ ਚੋਣ ਬੌਂਡ ਦੀ ਜਾਣਕਾਰੀ ਬਾਹਰ ਆਉਣ ਨਾਲ ਹੋਰ ਵੀ ਨੰਗਾ ਹੋ ਗਿਆ। ਭਾਜਪਾ ਉੱਪਰ ਕਿਸਾਨ ਅੰਦੋਲਨ 2.0 ਦੇ ਦਬਾਅ ਬਾਰੇ ਗੱਲ ਕਰਦਿਆਂ ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਅਕਾਲੀ ਦਲ ਨਾਲ ਗਠਜੋੜ ਕਰਨ ਦੀਆਂ ਭਾਜਪਾ ਦੀਆਂ ਸਾਰੀਆਂ ਕੋਸ਼ਿਸ਼ਾਂ ਅਸਫਲ ਹੋ ਗਈਆਂ। ਕਿਸਾਨ ਆਗੂਆਂ ਨੇ ਸਟੇਜ ਤੋਂ ਜਨਤਾ ਨੂੰ ਸੱਦਾ ਦਿੱਤਾ ਹੈ ਕਿ ਆਉਣ ਵਾਲੇ ਦਿਨਾਂ ਚ ਚੋਣ ਪ੍ਰਚਾਰ ਲਈ ਪਿੰਡਾਂ ਸ਼ਹਿਰਾਂ ਚ ਭਾਜਪਾ ਨੂੰ ਉਹਨਾਂ ਦੇ ਕਿਸਾਨ ਮਜਦੂਰ ਵਿਰੋਧੀ ਨੀਤੀਆਂ ਬਾਰੇ ਸਵਾਲ ਕੀਤੇ ਜਾਣ ਅਤੇ ਉਹਨਾਂ ਨੂੰ ਲੋਕਾਂ ਜਾਣਾ ਮੁਸ਼ਕਿਲ ਹੋ ਜਾਵੇ।

Peasant movement

Share post:

Subscribe

spot_imgspot_img

Popular

More like this
Related

ਐਨ ਡੀ ਆਰ ਐਫ ਅਤੇ ਫੌਜ ਦੁਆਰਾ ਲਗਭਗ 23 ਘੰਟਿਆਂ ਦਾ ਲਗਾਤਾਰ ਬਚਾਅ ਕਾਰਜ ਮੁਕੰਮਲ 

ਐਸ.ਏ.ਐਸ.ਨਗਰ, 22 ਦਸੰਬਰ, 2024: ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸ਼ਾਮ 4:30...

ਮੋਹਾਲੀ ਦੇ ਜਸਜੀਤ ਸਿੰਘ ਪੰਜਾਬ ਭਰ ‘ਚੋਂ ਤੀਜਾ ਸਥਾਨ ਹਾਸਲ ਕਰਕੇ ਬਣੇ ਪੀ.ਸੀ.ਐਸ. ਅਫਸਰ

ਮੋਹਾਲੀ, 22 ਦਸੰਬਰ ਪੰਜਾਬ ਸਿਵਲ ਸੇਵਾਵਾਂ (ਕਾਰਜਕਾਰੀ ਸ਼ਾਖਾ) ਰਜਿਸਟਰ ਏ-2...