ਵੋਟਰ ਹੈਲਪਲਾਈਨ ਐੱਪ ਰਾਹੀਂ ਲੋਕ ਆਪਣੀ ਵੋਟ ਸਬੰਧੀ ਵੇਰਵੇ ਘਰ ਬੈਠ ਕੇ ਪ੍ਰਾਪਤ ਕਰਨ – ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਵੋਟਰ ਹੈਲਪਲਾਈਨ ਐੱਪ ਰਾਹੀਂ ਲੋਕ ਆਪਣੀ ਵੋਟ ਸਬੰਧੀ ਵੇਰਵੇ ਘਰ ਬੈਠ ਕੇ ਪ੍ਰਾਪਤ ਕਰਨ – ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਫਾਜ਼ਿਲਕਾ, 1 ਅਪ੍ਰੈਲਭਾਰਤ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਮੋਬਾਈਲ ਐੱਪ ਚਲਾਈਆਂ ਗਈਆਂ ਹਨ, ਜਿਨ੍ਹਾਂ ਦੇ ਇਸਤਮਾਲ ਨਾਲ ਲੋਕ ਆਪਣੀ ਵੋਟ ਅਤੇ ਇਸ ਨਾਲ ਸਬੰਧਿਤ ਹੋਰ ਵੇਰਵੇ ਹਾਸਲ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ- ਕਮ- ਵਧੀਕ ਡਿਪਟੀ ਕਮਿਸ਼ਨਰ ਜਨਰਲ ਫਾਜਿਲ਼ਕਾ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦੱਸਿਆ ਕਿ ਚੋਣ […]

ਫਾਜ਼ਿਲਕਾ, 1 ਅਪ੍ਰੈਲ
ਭਾਰਤ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਮੋਬਾਈਲ ਐੱਪ ਚਲਾਈਆਂ ਗਈਆਂ ਹਨ, ਜਿਨ੍ਹਾਂ ਦੇ ਇਸਤਮਾਲ ਨਾਲ ਲੋਕ ਆਪਣੀ ਵੋਟ ਅਤੇ ਇਸ ਨਾਲ ਸਬੰਧਿਤ ਹੋਰ ਵੇਰਵੇ ਹਾਸਲ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ- ਕਮ- ਵਧੀਕ ਡਿਪਟੀ ਕਮਿਸ਼ਨਰ ਜਨਰਲ ਫਾਜਿਲ਼ਕਾ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਚਲਾਈ ਵੋਟਰ ਹੈਲਪਲਾਈਨ ਐੱਪ ਬਹੁਤ ਲਾਹੇਵੰਦ ਸਿੱਧ ਹੋ ਰਹੀ ਹੈ।
ਉਨ੍ਹਾਂ ਦੱਸਿਆ ਕਿ ਵੋਟਰਾਂ ਵੱਲੋਂ ਹੈਲਪਲਾਈਨ ਐੱਪ ਰਾਹੀਂ, ਆਪਣਾ ਨਾਮ ਲੱਭਣ ਲਈ, ਫ਼ਾਰਮ ਆਨ ਲਾਈਨ ਜਮ੍ਹਾਂ ਕਰਵਾਉਣ, ਆਪਣੇ ਫ਼ਾਰਮਾਂ ਦਾ ਸਟੇਟਸ ਜਾਨਣ ਲਈ, ਚੋਣਾਂ ਸਬੰਧੀ ਅਤੇ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਦੀ ਜਾਣਕਾਰੀ ਲਈ ਇਸ ਐੱਪ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਜ਼ਿਲ੍ਹਾ ਫਾਜਿਲ਼ਕਾ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਵੋਟਰ ਹੈਲਪ ਲਾਈਨ ਐੱਪ ਆਪਣੇ ਫ਼ੋਨ ‘ਤੇ ਡਾਊਨਲੋਡ ਕਰਕੇ ਭਾਰਤ ਚੋਣ ਕਮਿਸ਼ਨ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ।
ਸ੍ਰੀ ਰਾਕੇਸ ਕੁਮਾਰ ਪੋਪਲੀ, ਵਧੀਕ ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਅੱਗੇ ਕਿਹਾ ਕਿ ਇਹ ਵੋਟਰ ਹੈਲਪਲਾਈਨ ਐੱਪ https://www.eci.gov.in/voter-helpline-app  ਅਤੇ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਰੁਝੇਵੇਆਂ ਕਾਰਣ ਲੋਕ ਆਪਣੀ ਵੋਟ ਸਬੰਧੀ ਵੇਰਵਿਆਂ ਤੋਂ ਜਾਣੂ ਨਹੀਂ ਹੁੰਦੇ। ਇਸ ਐੱਪ ਰਾਹੀਂ ਆਸਾਨੀ ਨਾਲ ਕੋਈ ਵੀ ਵਿਅਕਤੀ ਆਪਣੀ ਵੋਟ ਸਬੰਧੀ ਵੇਰਵੇ, ਪੋਲਿੰਗ ਸਟੇਸ਼ਨ ਨੰਬਰ, ਉਸ ਦੀ ਲੋਕੇਸ਼ਨ ਆਦਿ ਬਾਰੇ ਜਾਣਕਰੀ ਲੈ ਸਕਦਾ ਹੈ। ਨਾਲ ਹੀ ਜੇਕਰ ਕਿਸੇ ਨੇ ਆਪਣੇ ਵੇਰਵਿਆਂ ‘ਚ ਕੋਈ ਤਬਦੀਲੀ ਕਰਵਾਉਣੀ ਹੋਵੇ ਤਾਂ ਉਸ ਸਬੰਧੀ ਜਾਣਕਾਰੀ ਵੀ ਇਸ ਵੋਟਰ ਹੈਲਪਲਾਈਨ ਐੱਪ ਉੱਤੇ ਉਪਲਬੱਧ ਹੈ।ਇੱਥੇ ਨਵੀਂ ਵੋਟ ਬਣਾਉਣ ਲਈ ਵੀ ਅਪਲਾਈ ਕੀਤਾ ਜਾ ਸਕਦਾ ਹੈ। ਇਸ ਉੱਤੇ ਡਿਜੀਟਲ ਵੋਟਰ ਸਲਿੱਪ ਅਤੇ ਇਸ ਸਬੰਧੀ ਸ਼ਿਕਾਇਤ ਵੀ ਦਰਜ ਕੀਤੀ ਜਾ ਸਕਦੀ ਹੈ। ਇਸ ਐੱਪ ਰਾਹੀਂ ਚੋਣਾਂ ਸਬੰਧੀ ਹੋਰ ਲੋੜੀਂਦੇ ਵੇਰਵੇ ਜਿਵੇਂ ਕਿ ਪਿਛਲੀਆਂ ਚੋਣਾਂ ਦੇ ਨਤੀਜੇ, ਸਿਆਸੀ ਉਮੀਦਵਾਰਾਂ ਅਤੇ ਪਾਰਟੀਆਂ ਦੇ ਵੇਰਵੇ, ਵੋਟਾਂ ਸਬੰਧੀ ਫਾਰਮ (ਮਤਦਾਤਾ ਅਤੇ ਉਮੀਦਵਾਰਾਂ ਲਈ) ਸਬੰਧੀ ਜਾਣਕਾਰੀ ਵੀ ਆਸਾਨੀ ਨਾਲ ਮਿਲਦੀ ਹੈ।

Tags:

Latest

ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ
ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, 'ਆਪ' ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ
ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ