Friday, December 27, 2024

ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਕਰ ਰਹੀ ਹੈ ਹਰ ਸੰਭਵ ਕੋਸ਼ਿਸ਼ 

Date:

ਚੰਡੀਗੜ੍ਹ, 26 ਜੁਲਾਈ:

PEOPLE EVACUATED TO SAFE PLACES ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਕਟ ਵਿੱਚ ਘਿਰੇ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ, ਸੂਬੇ ਦਾ ਸਰਕਾਰੀ ਅਮਲਾ ਰਾਜ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਵਿੱਚ ਸੁਧਾਰ ਲਈ ਲਗਾਤਾਰ ਯਤਨਸ਼ੀਲ ਹੈ।

ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ :

ਸੂਬੇ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 27286 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਅੰਕੜਿਆਂ ਮੁਤਾਬਕ 25 ਜੁਲਾਈ ਸਵੇਰੇ 8 ਵਜੇ ਤੱਕ 1469 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹਨ। ਸੂਬੇ ਵਿੱਚ ਕੁੱਲ 173 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 1616 ਲੋਕ ਠਹਿਰੇ ਹੋਏ ਹਨ।

ਇਸ ਵੇਲੇ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ।

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 41 ਲੋਕਾਂ ਦੀ ਜਾਨ ਜਾ ਚੁੱਕੀ ਹੈ।ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਵਿੱਚ ਕੁੱਲ 2451 ਪਸ਼ੂਆਂ ਦਾ ਇਲਾਜ ਕਰਨ ਤੋਂ ਇਲਾਵਾ 1906 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ASLO READ :ਮਨੀਪੁਰ ਮਾਮਲੇ ‘ਤੇ ਕਾਂਗਰਸ ਵਲੋਂ ਭਾਜਪਾ ਸਰਕਾਰ ਖਿਲਾਫ ਅਵਿਸ਼ਵਾਸ ਪ੍ਰਸਤਾਵ ਦਾ ਨੋਟਿਸ

ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦਾ ਇਲਾਜ, ਫੀਡ ਅਤੇ ਹਰਾ-ਚਾਰਾ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਹੜ੍ਹ ਰਾਹਤ ਕੈਂਪ ਵੀ ਲਗਾਏ ਜਾ ਰਹੇ ਹਨ।

ਦੂਜੇ ਪਾਸੇ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 440 ਰੈਪਿਡ ਰਿਸਪਾਂਸ ਟੀਮਾਂ (ਆਰ.ਆਰ.ਟੀ.) ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 201 ਮੈਡੀਕਲ ਕੈਂਪ ਲਾਏ ਹੋਏ ਹਨ।PEOPLE EVACUATED TO SAFE PLACES

ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋੜ ਅਨੁਸਾਰ ਸੁੱਕੇ ਭੋਜਨ ਦੇ ਪੈਕੇਟ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 22,929, ਪਟਿਆਲਾ ਵਿੱਚ 64000, ਐਸ.ਏ.ਐਸ. ਨਗਰ ਵਿੱਚ 4800, ਐਸ.ਬੀ.ਐਸ. ਨਗਰ ਵਿੱਚ 5700 ਅਤੇ ਫਤਿਹਗੜ੍ਹ ਸਾਹਿਬ ਵਿੱਚ 2200 ਪੈਕੇਟ ਵੰਡੇ ਜਾ ਚੁੱਕੇ ਹਨ।PEOPLE EVACUATED TO SAFE PLACES

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...