Monday, January 20, 2025

 ਅੰਤਰ ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਦੋਰਾਨ ਸਿਵਿਲ ਹਸਪਤਾਲ  ਵਿਖੇ ਲੋਕਾਂ ਨੂੰ ਕੀਤਾ ਜਾਗਰੂਕ

Date:

ਫਾਜ਼ਿਲਕਾ ,24 ਜੂਨ (     )

             ਸਿਵਿਲ ਸਰਜਨ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ ਤਹਿਤ ਸਿਹਤ ਵਿਭਾਗ ਵਲੋ ਵਿਸ਼ੇਸ਼ ਮੁਹਿੰਮ ਤਹਿਤ ਅੰਤਰ-ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਮੁਹਿੰਮ ਦੋਰਾਨ ਲੋਕਾਂ ਨੂੰ ਨਸ਼ਿਆ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ । ਇਸ ਬਾਰੇ ਸਿਵਿਲ ਹਸਪਤਾਲ ਨਸਾ ਮੁਕਤੀ ਸੈਂਟਰ ਦੀ ਇੰਚਾਰਜ ਡਾਕਟਰ ਪਿਕਾਕਸ਼ੀ ਅਰੋੜਾ ਨੇ ਹਸਪਤਾਲ ਵਿੱਚ ਆਯੋਜਿਤ ਜਾਗਰੂਕਤਾ ਪ੍ਰੋਗ੍ਰਾਮ ਦੋਰਾਨ ਦੱਸਿਆ ਕਿ ਜਿਲ੍ਹੇ ਦੇ 6 ਊਟ ਕਲੀਨਿਕ ਵਿਖੇ ਨਸ਼ੇ ਤੋਂ ਪੀੜਿਤ ਮਰੀਜਾ ਦੀ ਸਕਰੀਨਿੰਗ ਅਤੇ ਕਾਊਂਸਲਿੰਗ ਵੀ ਕੀਤੀ ਜਾ ਰਹੀ ਹੈ। ਜਿਸ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

        ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵੱਖ-ਵੱਖ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ । ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ ਜਿਸਨੂੰ ਕਿ ਇਲਾਜ ਦੀ ਸਖਤ ਜਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ ਤੇ ਪਿਆਰ ਅਤੇ ਅਪਣੇਪਣ ਦੀ ਭਾਵਨਾ ਨਾਲ ਉਸਨੂੰ ਇਸ ਸਮੱਸਿਆ ਵਿਚੋਂ ਕੱਢਣ ਦਾ ਯਤਨ ਕਰੇ।

        ਇਸ ਦੋਰਾਨ ਡਾਕਟਰ ਰੋਹਿਤ ਗੋਇਲ ਐਸ ਐਮ ਓ ਫ਼ਾਜ਼ਿਲਕਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਸਮੱਸਿਆ ਦੇ ਖਾਤਮੇ ਲਈ ਓਟ ਕੇਂਦਰ, ਨਸ਼ਾ ਛੁਡਾਊ ਕੇਂਦਰ ਅਤੇ ਪੁਨਰਵਸੇਬਾ ਕੇਂਦਰਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ਼ ਚਲਾਇਆ ਜਾ ਰਿਹਾ ਹੈ । ਇਨ੍ਹਾਂ ਕੇਂਦਰਾ ਵਿਚ ਇਲਾਜ ਦੇ ਨਾਲ ਨਾਲ ਮਾਹਿਰ ਕਾਊਂਸਲਰਾਂ ਅਤੇ ਮਨੋਰੋਗ ਮਾਹਿਰਾਂ ਵੱਲੋਂ ਉਨ੍ਹਾਂ ਦੀ ਕਾਊਂਸਲਿਂਗ ਵੀ ਕੀਤੀ ਜਾਂਦੀ ਹੈ ਤਾਂ ਜੋ ਉਹ ਨਸ਼ਾ ਛੱਡਣ ਲਈ ਮਾਨਸਿਕ ਤੌਰ ਤੇ ਵੀ ਮਜਬੂਤ ਹੋ ਸਕਣ ।ਸਮਾਜ ਦੇ ਆਮ ਲੋਕਾਂ ਅਤੇ ਸਕੂਲੀ ਬੱਚਿਆਂ ਨੂੰ ਇਸ ਸਮੱਸਿਆ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਵਿੱਚ ਪਹਿਲਾ ਹੀ ਕੈਂਪ ਲਗਾਏ ਗਏ ਹਨ।

      ਉਹਨਾ ਨੇ ਅਪੀਲ ਕੀਤੀ ਕਿ ਆਮ ਲੋਕ ਵੀ ਸਰਕਾਰ ਦੀ ਇਸ ਨਸ਼ਾ ਵਿਰੋਧੀ ਮੁਹਿੰਮ ਵਿਚ  ਆਪਣਾ ਸਹਿਯੋਗ ਦੇਣ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਸ ਨਸ਼ਿਆਂ ਰੂਪੀ ਦਲਦਲ ਤੋਂ ਬਚਾਇਆ ਜਾ ਸਕੇ ਅਤੇ ਪੰਜਾਬ ਤਰੱਕੀ ਦੇ ਰਾਹ ਤੇ ਵਧ ਸਕੇ ।

ਇਸ ਦੋਰਾਨ ਕੌਂਸਲਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਜੋ ਕੋਈ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਹਨਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਦੋਰਾਨ ਮਾਸ ਮੀਡੀਆ ਅਫਸਰ ਵਿਨੋਦ ਕੁਮਾਰ, ਦਿਵੇਸ਼ ਕੁਮਾਰ, ਹਰਮੀਤ ਸਿੰਘ, ਡਾਕਟਰ ਗੁਰਮਿਤ ਸਿੰਘ ਹਾਜਰ ਸੀ.

Share post:

Subscribe

spot_imgspot_img

Popular

More like this
Related

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਪਟਿਆਲਾ/ਚੰਡੀਗੜ੍ਹ, 19 ਜਨਵਰੀ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਜਲੰਧਰ ਦਿਹਾਤੀ ਪੁਲਿਸ ਨੇ ਜ਼ਮੀਨੀ ਵਿਵਾਦ ਸੁਲਝਾਇਆ, 5 ਗ੍ਰਿਫ਼ਤਾਰ

ਜਲੰਧਰ, 19 ਜਨਵਰੀ : ਇੱਕ ਤੇਜ਼ ਕਾਰਵਾਈ ਕਰਦੇ ਹੋਏ ਜਲੰਧਰ...

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

ਜਲੰਧਰ/ਮਹਿਤਪੁਰ, 19 ਜਨਵਰੀ :    ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ...

ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਨੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਕੀਤਾ

ਜਲੰਧਰ: ਸ਼੍ਰੀ ਪੰਚਵਟੀ ਮੰਦਰ ਗਊਸ਼ਾਲਾ ਧਰਮਸ਼ਾਲਾ ਕਮੇਟੀ (ਰਜਿਸਟਰਡ) ਬਸਤੀ...