ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਬੈਠ ਮਿਲਣਗੀਆਂ ਸਰਕਾਰੀ ਸਹੂਲਤਾਂ

ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਬੈਠ ਮਿਲਣਗੀਆਂ ਸਰਕਾਰੀ ਸਹੂਲਤਾਂ

ਫਾਜ਼ਿਲਕਾ 4 ਫਰਵਰੀਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਵਿਚ ਪਿੰਡਾਂ ਵਿੱਚ ਕੈਂਪ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਦਫਤਰਾਂ ਵਿਚ ਆਉਣ ਦੀ ਬਜਾਏ ਅਧਿਕਾਰੀ ਖੁਦ ਪਿੰਡ ਵਿਚ ਜਾਉਣਗੇ ਤੇ ਲੋਕਾਂ ਦੇ ਮਸਲੇ […]

ਫਾਜ਼ਿਲਕਾ 4 ਫਰਵਰੀ
ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਵਿਚ ਪਿੰਡਾਂ ਵਿੱਚ ਕੈਂਪ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਦਫਤਰਾਂ ਵਿਚ ਆਉਣ ਦੀ ਬਜਾਏ ਅਧਿਕਾਰੀ ਖੁਦ ਪਿੰਡ ਵਿਚ ਜਾਉਣਗੇ ਤੇ ਲੋਕਾਂ ਦੇ ਮਸਲੇ ਹਲ ਕਰਨਗੇ । ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਅਨੇਕਾਂ ਸੇਵਾਵਾਂ ਮੌਕੇ ਤੇ ਹੀ ਦਿੱਤੀਆਂ ਜਾਣਗੀਆਂ|

 ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾ ਦਾ ਲਾਹਾ ਲੋਕਾਂ ਤੱਕ ਸੁਖਾਵੇਂ ਮਾਹੌਲ  ਅਤੇ ਸਮਾਂਬਧ ਤਰੀਕੇ ਨਾਲ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਸੇਵਾਵਾਂ ਮੁਹਈਆ ਕਰਵਾਉਣ ਦੀ  ਦਿੱਤੀ ਗਈ ਵਚਨਬੱਤਾ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ  ਕਈ ਸੇਵਾਵਾਂ ਦੇ ਸਰਟੀਫਿਕੇਟ ਮੌਕੇ ਤੇ ਹੀ ਬਣਾਏ  ਜਾਣਗੇ|
 ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨਾ ਕੈਂਪਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਦਾ ਲਾਹਾ ਹਾਸਿਲ ਕੀਤਾ ਜਾਵੇ ਤੇ ਸਰਕਾਰ ਦੇ ਇਸ ਉਪਰਾਲੇ ਦਾ ਫਾਇਦਾ ਚੁੱਕਿਆ ਜਾਵੇ

Tags:

Latest

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ