ਸੀਵਰੇਜ਼ ਦੀ ਸਮੱਸਿਆ ਤੋਂ ਲੋਕਾਂ ਨੂੰ ਜਲਦ ਮਿਲੇਗੀ ਰਾਹਤ- ਸਪੀਕਰ ਸੰਧਵਾਂ

ਸੀਵਰੇਜ਼ ਦੀ ਸਮੱਸਿਆ ਤੋਂ ਲੋਕਾਂ ਨੂੰ ਜਲਦ ਮਿਲੇਗੀ ਰਾਹਤ- ਸਪੀਕਰ ਸੰਧਵਾਂ

ਕੋਟਕਪੂਰਾ 12 ਸਤੰਬਰ,2024   ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੂਬੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਨਿਰੰਤਰ ਜਾਰੀ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਾਤਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਅਨੋਖਪੁਰਾ, ਬਲਾਕ ਨੰਗਲ ਵਿਖੇ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਲਗਭਗ 19.20 […]

ਕੋਟਕਪੂਰਾ 12 ਸਤੰਬਰ,2024  

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੂਬੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਨਿਰੰਤਰ ਜਾਰੀ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਾਤਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਅਨੋਖਪੁਰਾ, ਬਲਾਕ ਨੰਗਲ ਵਿਖੇ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਲਗਭਗ 19.20 ਲੱਖ ਰੁਪਏ ਦੀ ਲਾਗਤ ਨਾਲ ਪੈਣ ਵਾਲੀ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ ।

ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਬਰਸਾਤ ਦੇ ਮੌਕੇ ਤੇ ਗਲੀਆਂ ਵਿਚ ਪਾਣੀ ਖੜ੍ਹਨ ਦੀ ਸਮੱਸਿਆ, ਸੀਵਰੇਜ਼,ਪੀਣ ਵਾਲੇ ਪਾਣੀ ਦੀ ਸਮੱਸਿਆ ਆਦਿ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਿਸ ਨੂੰ ਪਿੰਡ ਵਾਸੀਆਂ ਨੇ ਉਨ੍ਹਾਂ ਧਿਆਨ ਵਿੱਚ ਲਿਆਂਦਾ। ਜਿਸ ਤੇ ਕਾਰਵਾਈ ਕਰਦਿਆਂ ਅੱਜ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ ਗਿਆ ਹੈ । ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਅਤੇ ਗੰਦੇ ਪਾਣੀ ਦੇ ਨਿਕਾਸ ਵਿੱਚ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਿੰਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਫੰਡਾਂ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ।

ਇਸ ਮੌਕੇ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਨੱਥੇਵਾਲਾ, ਸੁਖਵਿੰਦਰ ਸਿੰਘ ਬੱਬੂ, ਪ੍ਰਣਾਮ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ ।

Tags:

Latest

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਸਹਾਰੀ ਵਿਖੇ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਸਿਹਤ ਕਾਰਡ ਵੰਡੇ
ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ
ਪੀ.ਏ.ਯੂ ਨੇ ਸੂਬੇ ਦੀ ਖੇਤੀ ਨੂੰ ਅਗਾਂਹਵਧੂ ਲੀਹਾਂ ਉੱਪਰ ਤੋਰਨ ਲਈ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕਾਰਜ ਕੀਤਾ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ
ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਜਲਦ ਦਿੱਤੇ ਜਾਣਗੇ ਮਾਲਕੀ ਦੇ ਹੱਕਾਂ ਵਾਲੇ ਕਾਰਡ : ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਸ਼ਾਨਦਾਰ ਉਪਰਾਲੇ : ਡਾ. ਰਵਜੋਤ ਸਿੰਘ