Personal beating for land
ਜ਼ਮੀਨੀ ਵਿਵਾਦ ਨੂੰ ਲੈ ਕੇ ਪਿੰਡ ਲਹਿਰਾ ਬੇਟ ’ਚ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਥਾਣਾ ਮਖੂ ਦੀ ਪੁਲਸ ਨੇ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮਖੂ ਦੇ ਸਹਾਇਕ ਇੰਸਪੈਕਟਰ ਬਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਸ਼ਿਕਾਇਤਕਰਤਾ ਸੁਖਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਲਹਿਰਾ ਬੇਟ ਨੇ ਦੱਸਿਆ ਕਿ ਬੀਤੇ ਦਿਨ ਉਸ ਦਾ ਸਤਪਾਲ ਸਿੰਘ, ਲਖਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ, ਕੁਲਵਿੰਦਰ ਸਿੰਘ ਪੁੱਤਰ ਸਤਪਾਲ ਸਿੰਘ, ਗੁਰਮੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਲਹਿਰਾ ਬੇਟ, ਸੁਖਰਾਜ ਸਿੰਘ ਪੁੱਤਰ ਸਤਨਾਮ ਸਿੰਘ ਦੇ ਨਾਲ 8 ਅਗਸਤ 2024 ਨੂੰ ਬੋਲ-ਬੁਲਾਰਾ ਹੋ ਗਿਆ ਸੀ ਅਤੇ ਮੁਲਜ਼ਮਾਂ ਨੇ ਉਸ ਨੂੰ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ, ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। Personal beating for land
also read – ਹਰਿਆਣਾ ਚੋਣ ਸੰਕਲਪ ਪੱਤਰ ‘ਚ BJP ਨੇ ਕੀਤੇ 20 ਵਾਅਦੇ ,ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ
ਸਹਾਇਕ ਥਾਣੇਦਾਰ ਬਲਵੰਤ ਸਿੰਘ ਨੇ ਦੱਸਿਆ ਕਿ ਉਸ ਸਮੇਂ ਪੀੜਤ ਦੇ ਭਰਾਵਾਂ ਦੇ ਨਾਲ ਅਦਾਲਤ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਕੇਸ ਚੱਲਦਾ ਹੋਣ ਕਾਰਨ ਸੱਟਾਂ ਲੱਗਣ ਦਾ ਮਾਮਲਾ ਸ਼ੱਕੀ ਹੋਣ ਕਰਕੇ ਰਿਪੋਰਟ ਦਰਜ ਕੀਤੀ ਗਈ ਸੀ ਅਤੇ ਹੁਣ ਪੀੜਤ ਦੀ ਮੈਡੀਕਲ ਰਿਪੋਰਟ ਆਉਣ ’ਤੇ ਪੁਲਸ ਵੱਲੋਂ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Personal beating for land