ਕਿਸਾਨ ਅੰਦੋਲਨ ‘ਤੇ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਝਟਕਾ, ਪੰਜਾਬ ਸਰਕਾਰ ਖਿਲਾਫ ਪਟੀਸ਼ਨ ਰੱਦ

Petition against Punjab Govt rejected

Petition against Punjab Govt rejected ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਝਟਕਾ ਦਿੱਤਾ ਹੈ। ਹਾਈਕੋਰਟ ਨੇ ਕਿਸਾਨ ਅੰਦੋਲਨ ਤੇ ਸੁਰੱਖਿਆ ਬਾਰੇ ਹਰਿਆਣਾ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਪੁਲਿਸ ਦੀ ਜ਼ਿੰਮੇਵਾਰੀ ਹੈ, ਹਾਈਕੋਰਟ ਦੀ ਨਹੀਂ।

ਦਰਅਸਲ ਹਰਿਆਣਾ ਸਰਕਾਰ ਨੇ ਕਿਸਾਨ ਅੰਦੋਲਨ ਦੌਰਾਨ ਹੈਵੀ ਮਸ਼ੀਨਰੀ ਲਿਆਉਣ ਤੇ ਸੂਬੇ ਦੀ ਹੱਦ ਉਪਰ ਵੱਡੀ ਗਿਣਤੀ ਕਿਸਾਨ ਇਕੱਠੇ ਹੋਣ ਦੇ ਮੁੱਦੇ ਨੂੰ ਹਾਈਕੋਰਟ ਕੋਲ ਉਠਾਉਂਦਿਆਂ ਪੰਜਾਬ ਸਰਕਾਰ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦੇਣ ਲਈ ਕਿਹਾ ਸੀ। ਹਾਈਕੋਰਟ ਨੇ ਇਸ ਪਟੀਸ਼ਨ ਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਹਾਸਲ ਜਾਣਕਾਰੀ ਮੁਤਾਬਕ ਹਰਿਆਣਾ ਸਰਕਾਰ ਨੇ ਹਾਈਕੋਰਟ ਨੂੰ ਪੰਜਾਬ ਸਰਕਾਰ ਖਿਲਾਫ ਕਾਰਵਾਈ ਕਰਨ ਲਈ ਕਿਹਾ ਸੀ। ਹਰਿਆਣਾ ਸਰਕਾਰ ਨੇ ਕਿਹਾ ਸੀ ਕਿ ਕਿਸਾਨ ਮੋਡੀਫਾਈਡ ਟਰੈਕਟਰ-ਟਰਾਲੀਆਂ ਨਾਲ ਸ਼ੰਭੂ ਸਰਹੱਦ ‘ਤੇ ਪਹੁੰਚੇ ਹਨ। ਇਸ ਨਾਲ ਕਾਨੂੰਨ ਵਿਵਸਥਾ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਪੰਜਾਬ ਸਰਕਾਰ ਨੂੰ ਇਨ੍ਹਾਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।Petition against Punjab Govt rejected

also read :- ਖਨੌਰੀ ਬਾਰਡਰ ‘ਤੇ ਇਕ ਮੁੰਡੇ ਦੀ ਮੌਤ ਦੀ ਖ਼ਬਰ ਆ ਰਹੀ ਹੈ: ਡੱਲੇਵਾਲ

ਦੱਸ ਦਈਏ ਕਿ ਪੰਜਾਬ ਦੇ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ 13 ਫਰਵਰੀ ਤੋਂ ਸ਼ੰਭੂ ਤੇ ਖਨੌਰੀ ਸਰਹੱਦ ‘ਤੇ ਡਟੇ ਹੋਏ ਹਨ। ਕੇਂਦਰ ਸਰਕਾਰ ਨਾਲ ਚਾਰ ਦੌਰ ਦੀ ਗੱਲਬਾਤ ਨਾਕਾਮ ਹੋਣ ਤੋਂ ਬਾਅਦ ਅੱਜ ਕਿਸਾਨਾਂ ਨੇ ਸ਼ੰਭੂ ਤੇ ਖਨੌਰੀ ਸਰਹੱਦ ਤੋਂ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨਾਂ ਤੇ ਸੁਰੱਖਿਆ ਬਲਾਂ ਵਿਚਾਲੇ ਜ਼ਬਰਦਸਤ ਝੜਪ ਵੀ ਹੋਈ ਪਰ ਕੇਂਦਰ ਸਰਕਾਰ ਵੱਲੋਂ ਮੀਟਿੰਗ ਲਈ ਸੱਦਾ ਭੇਜ ਦਿੱਤਾ ਗਿਆ।Petition against Punjab Govt rejected

[wpadcenter_ad id='4448' align='none']