Petrol Diesel
ਗਲੋਬਲ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਜਾਰੀ ਹੈ। ਕੱਚੇ ਤੇਲ ਦੀਆਂ ਕੀਮਤਾਂ 80 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਈਆਂ ਹਨ। ਇਸ ਦੌਰਾਨ ਸੋਮਵਾਰ ਸਵੇਰੇ ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਵਿੱਚ ਬਦਲਾਅ ਕੀਤਾ ਗਿਆ ਹੈ। ਅੱਜ ਯੂਪੀ ਦੇ ਕਈ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ ਅਤੇ ਬਿਹਾਰ ਵਿੱਚ ਵੀ ਪੈਟਰੋਲ 108 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ ਹੈ।
ਸਰਕਾਰੀ ਤੇਲ ਕੰਪਨੀਆਂ ਮੁਤਾਬਕ ਗਾਜ਼ੀਆਬਾਦ ਵਿੱਚ ਪੈਟਰੋਲ 34 ਪੈਸੇ ਮਹਿੰਗਾ ਹੋ ਕੇ 96.92 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ ਜਦਕਿ ਡੀਜ਼ਲ 33 ਪੈਸੇ ਮਹਿੰਗਾ ਹੋ ਕੇ 90.08 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ ਅੱਜ ਕੀਮਤਾਂ ‘ਚ ਕਮੀ ਆਈ ਅਤੇ ਪੈਟਰੋਲ 14 ਪੈਸੇ ਸਸਤਾ ਹੋ ਕੇ 96.43 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 13 ਪੈਸੇ ਸਸਤਾ ਹੋ ਕੇ 89.63 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਬਿਹਾਰ ਦੀ ਰਾਜਧਾਨੀ ਪਟਨਾ ‘ਚ ਅੱਜ ਸਵੇਰੇ ਪੈਟਰੋਲ 32 ਪੈਸੇ ਵਧ ਕੇ 108.12 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ, ਜਦਕਿ ਡੀਜ਼ਲ 30 ਪੈਸੇ ਦੇ ਵਾਧੇ ਨਾਲ 94.86 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਪੰਜਾਬ ਦੇ ਕੁਝ ਸ਼ਹਿਰਾਂ ਵਿਚ ਪੈਟਰੋਲ ਸਸਤਾ ਜਦ ਕਿ ਕੁਝ ਵਿਚ ਮਹਿੰਗਾ ਹੋ ਗਿਆ ਹੈ।
Petrol Diesel