ਪੰਜਾਬ ‘ਚ ਵਾਹਨ ਚਾਲਕਾਂ ਨੂੰ ਲੱਗਿਆ ਵੱਡਾ ਝਟਕਾ ! ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ

ਪੰਜਾਬ ‘ਚ ਵਾਹਨ ਚਾਲਕਾਂ ਨੂੰ ਲੱਗਿਆ ਵੱਡਾ ਝਟਕਾ ! ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ

Petrol Diesel Prices

Petrol Diesel Prices

ਅੰਤਰ-ਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਮਿਲਿਆ-ਜੁਲਿਆ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ । ਜਿਸ ਕਾਰਨ ਬੁੱਧਵਾਰ ਸਵੇਰੇ 6 ਵਜੇ WTI ਕਰੂਡ ਮਾਮੂਲੀ ਵਾਧੇ ਨਾਲ 70.50 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਸੀ । ਇਸ ਦੇ ਨਾਲ ਹੀ ਬ੍ਰੈਂਟ ਕਰੂਡ 75.89 ਡਾਲਰ ਪ੍ਰਤੀ ਬੈਰਲ ‘ਤੇ ਆ ਗਿਆ ਹੈ। ਇਸੇ ਵਿਚਾਲੇ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਪੈਟ੍ਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਤੇਲ ਕੰਪਨੀਆਂ ਵੱਲੋਂ ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਗੁਜਰਾਤ ਵਿੱਚ ਪੈਟ੍ਰੋਲ ਦੀ ਕੀਮਤ ਵਿੱਚ 84 ਪੈਸੇ ਦਾ ਵਾਧਾ ਹੋਇਆ ਹੈ, ਪਰ ਡੀਜ਼ਲ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਪੰਜਾਬ ਵਿੱਚ ਪੈਟਰੋਲ 51 ਪੈਸੇ ਅਤੇ ਡੀਜ਼ਲ 48 ਪੈਸੇ ਮਹਿੰਗਾ ਹੋ ਗਿਆ ਹੈ । ਇਸ ਤੋਂ ਇਲਾਵਾ ਮੱਧ ਪ੍ਰਦੇਸ਼, ਝਾਰਖੰਡ ਅਤੇ ਗੋਆ ਵਿੱਚ ਵੀ ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ । ਉੱਥੇ ਹੀ ਦੂਜੇ ਪਾਸੇ ਮਹਾਰਾਸ਼ਟਰ ਵਿੱਚ ਪੈਟ੍ਰੋਲ 11 ਪੈਸੇ ਤੇ ਡੀਜ਼ਲ 12 ਪੈਸੇ ਸਸਤਾ ਹੋ ਗਿਆ ਹੈ।

READ ALSO:ਚੰਡੀਗੜ੍ਹ ਨੇ ਹਰਿਆਣਾ ਤੋਂ ਮੰਗੇ 39 ਅਸਿਸਟੈਂਟ ਪ੍ਰੋਫੈਸਰ ,ਡਾਇਰੈਕਟਰ ਨੇ ਪ੍ਰਿੰਸੀਪਲ ਸਕੱਤਰ ਨੂੰ ਲਿਖਿਆ ਪੱਤਰ, 13 ਜਨਵਰੀ ਤੱਕ ਦੇਣੀ ਪਵੇਗੀ ਅਰਜ਼ੀ

ਦੱਸ ਦੇਈਏ ਕਿ ਦਿੱਲੀ ਵਿੱਚ ਪੈਟ੍ਰੋਲ 96.72 ਰੁਪਏ ਤੇ ਡੀਜ਼ਲ 90.08 ਰੁਪਏ, ਮੁੰਬਈ ਵਿੱਚ ਪੈਟ੍ਰੋਲ 106.31 ਰੁਪਏ ਤੇ ਡੀਜ਼ਲ 94.27 ਰੁਪਏ, ਕੋਲਕਾਤਾ ਵਿੱਚ ਪੈਟ੍ਰੋਲ 106.03 ਰੁਪਏ ਤੇ ਡੀਜ਼ਲ 92.76 ਰੁਪਏ ਅਤੇ ਚੇੱਨਈ ਵਿੱਚ ਪੈਟ੍ਰੋਲ 102.63 ਰੁਪਏ ਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

Petrol Diesel Prices

Latest

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ