Sunday, December 22, 2024

ਪੰਜਾਬ ‘ਚ ਸਸਤਾ ਹੋਇਆ ਪੈਟ੍ਰੋਲ-ਡੀਜ਼ਲ ,ਇੱਥੇ ਦੇਖੋ ਸੂਚੀ…

Date:

Petrol Diesel Prices

ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ‘ਚ ਅੱਜ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਸੋਮਵਾਰ ਸਵੇਰੇ ਤਕਰੀਬਨ 6 ਵਜੇ WTI ਕਰੂਡ ਡਿੱਗ ਕੇ 73.67 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ ਵੀ ਮਾਮੂਲੀ ਗਿਰਾਵਟ ਨਾਲ 78.66 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।

ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।

ਗੁਜਰਾਤ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 56 ਪੈਸੇ ਦਾ ਵਾਧਾ ਹੋਇਆ ਹੈ। ਝਾਰਖੰਡ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 28 ਪੈਸੇ ਦਾ ਵਾਧਾ ਹੋਇਆ ਹੈ। ਮੱਧ ਪ੍ਰਦੇਸ਼, ਗੋਆ ਅਤੇ ਉੜੀਸਾ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ।

ਇਸ ਦੇ ਨਾਲ ਹੀ ਛੱਤੀਸਗੜ੍ਹ ‘ਚ ਪੈਟਰੋਲ 60 ਪੈਸੇ ਅਤੇ ਡੀਜ਼ਲ 59 ਪੈਸੇ ਸਸਤਾ ਹੋ ਗਿਆ ਹੈ। ਬਿਹਾਰ ਵਿੱਚ ਪੈਟਰੋਲ ਦੀ ਕੀਮਤ ਵਿੱਚ 14 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 13 ਪੈਸੇ ਦੀ ਕਮੀ ਆਈ ਹੈ। ਮਹਾਰਾਸ਼ਟਰ, ਪੰਜਾਬ, ਰਾਜਸਥਾਨ ਅਤੇ ਪੱਛਮੀ ਬੰਗਾਲ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। 

ਚਾਰੇ ਮਹਾਨਗਰਾਂ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ
– ਦਿੱਲੀ ‘ਚ ਪੈਟਰੋਲ 96.72 ਰੁਪਏ ਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
– ਮੁੰਬਈ ‘ਚ ਪੈਟਰੋਲ 106.31 ਰੁਪਏ ਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
– ਕੋਲਕਾਤਾ ‘ਚ ਪੈਟਰੋਲ 106.03 ਰੁਪਏ ਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
– ਚੇਨਈ ‘ਚ ਪੈਟਰੋਲ 102.73 ਰੁਪਏ ਅਤੇ ਡੀਜ਼ਲ 94.33 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਬਦਲਾਅ ਆਇਆ?
– ਨੋਇਡਾ ‘ਚ ਪੈਟਰੋਲ 96.58 ਰੁਪਏ ਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
– ਗਾਜ਼ੀਆਬਾਦ ਵਿੱਚ ਪੈਟਰੋਲ 96.58 ਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ
-ਲਖਨਊ ‘ਚ ਪੈਟਰੋਲ 96.57 ਰੁਪਏ ਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ
-ਪਟਨਾ ‘ਚ ਪੈਟਰੋਲ 107.24 ਰੁਪਏ ਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ
-ਪੋਰਟ ਬਲੇਅਰ ‘ਚ ਪੈਟਰੋਲ 84.10 ਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

READ ALSO:ਪੰਜਾਬ-ਹਰਿਆਣਾ, ਚੰਡੀਗੜ੍ਹ ‘ਚ ਕੋਲਡ ਵੇਵ ਦਾ ਅਲਰਟ,ਇਨ੍ਹਾਂ ਇਲਾਕਿਆਂ ਵਿਚ ਪੈ ਸਕਦਾ ਹੈ ਮੀਂਹ…

Petrol Diesel Prices

Share post:

Subscribe

spot_imgspot_img

Popular

More like this
Related

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...