ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

Petrol-diesel prices

Petrol-diesel prices ਸਰਕਾਰੀ ਤੇਲ ਕੰਪਨੀਆਂ ਨੇ ਅੱਜ ਯਾਨੀ 26 ਮਾਰਚ (Latest Petrol Diesel Rates) ਲਈ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਦੇਸ਼ ਭਰ ਵਿਚ ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਅਪਡੇਟ ਕੀਤੇ ਜਾਂਦੇ ਹਨ।

ਅੱਜ ਦੇਸ਼ ਦੇ ਕਈ ਰਾਜਾਂ ਵਿਚ ਪੈਟਰੋਲ ਅਤੇ ਡੀਜ਼ਲ (Petrol Diesel Price) ਦੀਆਂ ਕੀਮਤਾਂ ਸਥਿਰ ਹਨ। ਇਸ ਦੇ ਨਾਲ ਹੀ ਕਈ ਰਾਜਾਂ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ, ਉੱਥੇ ਹੀ ਕਈ ਰਾਜਾਂ ਵਿਚ ਪੈਟਰੋਲ ਅਤੇ ਡੀਜ਼ਲ ਵੀ ਸਸਤਾ ਹੋ ਗਿਆ ਹੈ।

ਆਓ ਜਾਣਦੇ ਹਾਂ ਅੱਜ ਦੇਸ਼ ਭਰ ‘ਚ ਪੈਟਰੋਲ ਅਤੇ ਡੀਜ਼ਲ ਕਿਸ ਰੇਟ ‘ਤੇ ਮਿਲ ਰਿਹਾ ਹੈ।Petrol-diesel prices

also read :- ਪੰਜਾਬ ‘ਚ ਆਉਂਦੀਆਂ ਤਾਰੀਖ਼ਾਂ ਨੂੰ ਖ਼ਰਾਬ ਰਹੇਗਾ ਮੌਸਮ !

ਮੈਟਰੋ ਸ਼ਹਿਰਾਂ ਵਿੱਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ
-ਦਿੱਲੀ ‘ਚ ਪੈਟਰੋਲ ਦੀ ਕੀਮਤ 94.72 ਰੁਪਏ ਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
-ਮੁੰਬਈ ‘ਚ ਪੈਟਰੋਲ 104.21 ਰੁਪਏ ਅਤੇ ਡੀਜ਼ਲ 92.15 ਰੁਪਏ ਪ੍ਰਤੀ ਲੀਟਰ
-ਕੋਲਕਾਤਾ ‘ਚ ਪੈਟਰੋਲ 103.94 ਰੁਪਏ ਅਤੇ ਡੀਜ਼ਲ 90.76 ਰੁਪਏ ਪ੍ਰਤੀ ਲੀਟਰ
-ਚੇਨਈ ਵਿਚ ਪੈਟਰੋਲ 100.75 ਰੁਪਏ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਕਿੱਥੇ ਸਸਤਾ ਤੇ ਕਿੱਥੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ
ਸੂਬਾ ਪੱਧਰ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਅੱਜ ਬਿਹਾਰ ‘ਚ ਪੈਟਰੋਲ ਅਤੇ ਡੀਜ਼ਲ ਸਸਤਾ ਵਿਕ ਰਿਹਾ ਹੈ। ਇੱਥੇ ਪੈਟਰੋਲ ਦੀ ਕੀਮਤ 19 ਪੈਸੇ ਘੱਟ ਕੇ 107.12 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 18 ਪੈਸੇ ਘੱਟ ਕੇ 93.84 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇਸ ਤੋਂ ਇਲਾਵਾ ਅੱਜ ਛੱਤੀਸਗੜ੍ਹ, ਗੋਆ, ਜੰਮੂ-ਕਸ਼ਮੀਰ, ਝਾਰਖੰਡ, ਮਹਾਰਾਸ਼ਟਰ, ਉੜੀਸਾ, ਪੰਜਾਬ, ਰਾਜਸਥਾਨ, ਤਾਮਿਲਨਾਡੂ ਅਤੇ ਯੂਪੀ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਇਸ ਦੇ ਨਾਲ ਹੀ ਗੁਜਰਾਤ, ਹਰਿਆਣਾ, ਹਿਮਾਚਲ, ਕਰਨਾਟਕ, ਮੱਧ ਪ੍ਰਦੇਸ਼ ਅਤੇ ਪੁਡੂਚੇਰੀ ਵਿੱਚ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋ ਗਿਆ ਹੈ।Petrol-diesel prices

[wpadcenter_ad id='4448' align='none']