Saturday, December 28, 2024

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ

Date:

ਚੰਡੀਗੜ੍ਹ, 26 ਜੁਲਾਈ

PILOT PROJECT ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਜਲਦੀ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰੇਗੀ।

ਇੱਥੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ਟਲ ਬੱਸ ਸੇਵਾ ਲੋਕਾਂ ਨੂੰ ਮਿਆਰੀ ਜਨਤਕ ਟਰਾਂਸਪੋਰਟ ਸਹੂਲਤ ਮੁਹੱਈਆ ਕਰੇਗੀ। ਉਨ੍ਹਾਂ ਕਿਹਾ ਕਿ ਇਹ ਬੱਸ ਸੇਵਾ ਪਾਇਲਟ ਪ੍ਰਾਜੈਕਟ ਵਜੋਂ ਐਸ.ਏ.ਐਸ. ਨਗਰ (ਮੁਹਾਲੀ) ਤੋਂ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਬਾਅਦ ਵਿੱਚ ਇਹ ਸੇਵਾ ਸੂਬੇ ਦੇ ਹੋਰ ਵੱਡੇ ਸ਼ਹਿਰਾਂ ਤੇ ਕਸਬਿਆਂ ਵਿੱਚ ਵੀ ਚਲਾਈ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਨਾਲ ਲੋਕਾਂ ਨੂੰ ਜਨਤਕ ਟਰਾਂਸਪੋਰਟ ਲਈ ਬਿਹਤਰੀਨ ਸਹੂਲਤਾਂ ਮੁਹੱਈਆ ਹੋਣਗੀਆਂ। ਉਨ੍ਹਾਂ ਉਮੀਦ ਜਤਾਈ ਜਨਤਕ ਟਰਾਂਸਪੋਰਟ ਦੇ ਇਨ੍ਹਾਂ ਸਾਧਨਾਂ ਨਾਲ ਸ਼ਹਿਰਾਂ ਵਿੱਚ ਟਰੈਫਿਕ ਜਾਮਾਂ ਦੀ ਸਮੱਸਿਆ ਹੱਲ ਕਰਨ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸ਼ਟਲ ਬੱਸ ਸੇਵਾ ਜਲਦੀ ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਚਲਾਉਣ ਲਈ ਸੂਬਾ ਸਰਕਾਰ ਪੂਰੀ ਕੋਸ਼ਿਸ਼ ਕਰੇਗੀ। READ ALSO : ਮੁੱਖ ਮੰਤਰੀ ਨੇ ਉੱਘੇ ਕਾਰੋਬਾਰੀ ਰਾਜਿੰਦਰ ਗੁਪਤਾ ਦੀ ਮਾਤਾ ਮਾਇਆ ਦੇਵੀ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਨੇ ਕਿਹਾ ਕਿ ਇਸ ਸ਼ਟਲ ਬੱਸ ਸੇਵਾ ਨਾਲ ਟਰੈਫਿਕ ਜਾਮਾਂ ਤੋਂ ਇਲਾਵਾ ਵਾਤਾਵਰਨ ਪ੍ਰਦੂਸ਼ਣ ਦੀ ਸਮੱਸਿਆ ਵੀ ਘਟੇਗੀ ਕਿਉਂਕਿ ਇਸ ਨਾਲ ਤੇਲ ਦੀ ਖਪਤ ਘਟੇਗੀ। ਉਨ੍ਹਾਂ ਅਧਿਕਾਰੀਆਂ ਨੂੰ ਆਖਿਆ ਕਿ ਉਹ ਇਸ ਸੇਵਾ ਬਾਰੇ ਸਾਰੀਆਂ ਲੋੜਾਂ ਜਲਦੀ ਪੂਰੀਆਂ ਕਰਨ ਤਾਂ ਕਿ ਇਸ ਨੂੰ ਛੇਤੀ ਤੋਂ ਛੇਤੀ ਸ਼ੁਰੂ ਕੀਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਉਤੇ ਫੌਰੀ ਅਮਲ ਤੇ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ ਉਹ ਇਸ ਪ੍ਰਾਜੈਕਟ ਦੀ ਨਿੱਜੀ ਤੌਰ ਉਤੇ ਸਮੀਖਿਆ ਕਰਨਗੇ।PILOT PROJECT

ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ ਤੇ ਹੋਰ ਹਾਜ਼ਰ ਸਨ।PILOT PROJECT

Share post:

Subscribe

spot_imgspot_img

Popular

More like this
Related