Sunday, January 5, 2025

ਝੋਨੇ ਦੀ ਪਰਾਲੀ ਨੂੰ ਬਿਨਾ ਅੱਗ ਲਗਾਏ ਕਣਕ ਦੀ ਸੁਪਰ ਸੀਡਰ ਨਾਲ ਬਿਜਾਈ ਕਰਨ ਸੰਬੰਧੀ ਜਮੀਨੀ ਪੱਧਰ ਤੇ ਕੀਤਾ ਜਾ ਰਿਹਾ ਹੈ ਜਾਗਰੂਕ

Date:

 ਡੀ.ਏ.ਪੀ. ਖਾਦ ਦੇ ਬਦਲ ਦੇ ਰੂਪ ਵਿਚ ਕਿਸਾਨ ਟ੍ਰਿਪਲ ਸੁਪਰ ਫਾਸਫੇਟ, ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੇਟਿਕ ਖਾਦਾਂ ਦੀ ਵੀ ਵਰਤੋਂ ਕਰਨ : ਖੇਤੀਬਾੜੀ ਵਿਕਾਸ ਅਫ਼ਸਰ

* ਪਿੰਡ ਲਸੋਈ ਦੇ ਕਿਸਾਨ ਮਨਪ੍ਰੀਤ ਸਿੰਘ ਅਤੇ ਕਰਮਜੀਤ ਸਿੰਘ ਦਾ ਸ਼ਲਾਂਘਾ ਯੋਗ ਕਦਮ ਕਰੀਬ 100 ਏਕੜ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਸੁਪਰ ਸੀਡਰ ਦੀ ਮਦਦ ਨਾਲ ਕਣਕ ਦੀ ਕੀਤੀ ਬਿਜਾਈ

ਮਾਲੇਰਕੋਟਲਾ 03 ਨਵੰਬਰ :

                 ਡਿਪਟੀ ਕਮਿਸ਼ਨਰ ਮਲੇਰਕੋਟਲਾ ਡਾ ਪੱਲਵੀ  ਦੇ ਦਿਸ਼ਾ ਨਿਰਦੇਸ਼ਾਂ ਤਹਿਤ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਸਬੰਧੀ ਅਤੇ  ਡੀ.ਏ.ਪੀ. ਖਾਦ ਦੇ ਬਦਲ ਦੇ ਰੂਪ’ਚ ਹੋਰ ਫਾਸਫੇਟ ਖਾਦਾਂ ਦੀ ਵਰਤੋਂ ਕਰਨ ਸਬੰਧੀ ਕਿਸਾਨਾਂ ਨੂੰ ਹੇਠਲੇ ਪੱਧਰ ਉੱਪਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ । ਇਸੇ ਕੜੀ ਤਹਿਤ ਖੇਤੀਬਾੜੀ ਵਿਕਾਸ ਅਫਸਰ ਡਾ ਨਵਦੀਪ ਕੁਮਾਰ ਨੇ ਪਿੰਡ ਲਸੋਈ ਵਿਖੇ ਵਿਸ਼ੇਸ ਜਾਗਰੂਕਤਾ ਕੈਂਪ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਕਟਾਈ ਉਪਰੰਤ ਸੁਪਰ ਸੀਡਰ ਦੀ ਮਦਦ ਨਾਲ ਕਣਕ ਦੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਮੁਹਈਆ ਕਰਵਾਈ ਗਈ । Planting wheat on fire

                  ਖੇਤੀਬਾੜੀ ਵਿਕਾਸ ਅਫਸਰ ਵੱਲੋਂ ਕਿਸਾਨਾਂ ਨੂੰ ਖੇਤਾਂ ਵਿੱਚ ਜਾ ਕੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਦੱਸਿਆ ਕਿ ਕਣਕ ਦੀ ਬਿਜਾਈ ਲਈ ਫਾਸਫੋਰਸ ਤੱਤਾਂ ਦੀ ਜ਼ਰੂਰਤ ਹੁੰਦੀ ਹੈ ਜਿਸ ਲਈ ਕਿਸਾਨਾਂ ਵਲੋਂ ਡੀ.ਏ.ਪੀ. ਖਾਦ ਦੀ ਵਰਤੋਂ ਕੀਤੀ ਜਾਂਦੀ ਹੈ। ਡੀ.ਏ.ਪੀ. ਖਾਦ ਦੇ ਬਦਲ ਦੇ ਰੂਪ ਵਿਚ ਕਿਸਾਨ ਟ੍ਰਿਪਲ ਸੁਪਰ ਫਾਸਫੇਟ, ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੇਟਿਕ ਖਾਦਾਂ ਦੀ ਵੀ ਵਰਤੋਂ ਕਰ ਸਕਦੇ ਹਨ।

                   ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਹਾ ਕਿ ਟ੍ਰਿਪਲ ਸੁਪਰ ਫਾਸਫੇਟ ਵਿਚ ਵੀ ਡੀ.ਏ.ਪੀ. ਦੀ ਤਰ੍ਹਾਂ 46 ਫੀਸਦੀ ਫਾਸਫੋਰਸ ਤੱਤ ਹੁੰਦੇ ਹਨ ਅਤੇ ਇਨ੍ਹਾਂ ਖਾਦਾ ਦੀਆਂ ਕੀਮਤਾ ਡੀ.ਏ.ਪ. ਖਾਦ ਤੋਂ ਘੱਟ ਹੋਣ ਕਾਰਨ ਕਿਸਾਨ ਖੇਤੀ ਲਾਗਤ ਵਿੱਚ ਕਮੀ ਲਿਆ ਕੇ ਆਪਣੀ ਆਰਥਿਕ ਸਿਹਤ ਵਿੱਚ ਸੁਧਾਰ ਲਿਆ ਸਕਦੇ ਹਨ । ਇਸ ਤੋਂ ਇਲਾਵਾ ਬਾਜ਼ਾਰ ਵਿਚ ਉਪਲਬੱਧ ਹੋਰ ਫਾਸਫੇਟਿਕ ਖਾਦਾਂ ਵੀ ਇਸਤੇਮਾਲ ਕੀਤੀ ਜਾ ਸਕਦੀਆਂ ਹਨ । Planting wheat on fire

                ਉਨਾਂ ਹੋਰ ਦੱਸਿਆ ਕਿ  ਪਰਾਲੀ ਨੂੰ ਗਾਲਣ ਵਾਲੇ ਜਵਾਨੂ ਵੀ ਉਪਲਬਧ ਹਨ । ਜਿਨ੍ਹਾਂ ਦੀ ਵਰਤੋ ਕਰਕੇ ਕਿਸਾਨ ਪਰਾਲੀ ਦੀ ਰਹਿੰਦ –ਖੂੰਹਦ ਨੂੰ ਆਪਣੇ ਖੇਤ ਵਿੱਚ ਗਾਲ ਸਕਦਾ ਹੈ । ਪਰਾਲੀ ਨੂੰ ਨਾ ਸਾੜਨ ਦਾ ਕਿਸਾਨਾਂ ਵੱਲੋਂ ਭਰਮਾ ਹੁੰਗਾਰਾ ਮਿਲ ਰਿਹਾ ਹੈ,ਅੱਜ ਦਾ ਕਿਸਾਨ ਖੁਦ ਹੀ ਪਰਾਲੀ ਨੂੰ ਅੱਗ ਨਹੀਂ ਲਗਾਉਣਾ ਚਾਹੁੰਦਾ। ਕਿਸਾਨਾਂ ਵੱਲੋਂ ਖੇਤੀਬਾੜੀ ਵਿਭਾਗ ਵੱਲੋਂ ਮੁਹਈਆ ਕਰਵਾਈ ਗਈ ਮਸ਼ੀਨਰੀ ਦੀ ਸੁਚੱਜੀ ਵਰਤੋ ਕੀਤੀ ਜਾ ਰਹੀ ਹੈ । Planting wheat on fire

               ਉਹਨਾਂ ਇਹ ਵੀ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਉੱਪਰ ਸੀਆਰ ਐਮ ਸਕੀਮ ਤਹਿਤ ਮੁਹਈਆ ਕਰਵਾਏ ਸੰਦਾ ਦੀ ਵਰਤੋ ਨਾਲ ਹੀ ਕਿਸਾਨਾਂ ਵੱਲੋਂ ਜਿਆਦਾਤਰ ਕਣਕ ਦੀ ਬਿਜਾਈ ਹੋ ਰਹੀ ਹੈ। ਪਰਾਲੀ ਨੂੰ ਖੇਤ ਦੇ ਵਿੱਚ ਵਾਹੁਣ ਨਾਲ ਜਿੱਥੇ ਉਪਜਾਊਪਣ ਦਾ ਵਾਧਾ ਹੁੰਦਾ ਹੈ ਉਸ ਦੇ ਨਾਲ ਹੀ ਵਾਤਾਵਰਨ  ਦੂਸ਼ਿਤ ਹੋਣ ਤੋਂ ਬਚਦਾ ਹੈ।

Share post:

Subscribe

spot_imgspot_img

Popular

More like this
Related