ਪੰਜਾਬ ਦੀ ਖਿਡਾਰਨ ਪ੍ਰਨੀਤ ਕੌਰ ਨੇ ਸੂਬੇ ਦਾ ਨਾਂ ਰੌਸ਼ਨ ਕੀਤਾ

ਚੰਡੀਗੜ੍ਹ, 21 ਅਗਸਤ:
PLAYER PRANEET KAUR ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੈਰਿਸ ਵਿੱਚ ਚੱਲ ਰਹੇ ਤੀਰਅੰਦਾਜ਼ੀ ਵਿਸ਼ਵ ਕੱਪ ਵਿੱਚ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਲੜਕੀਆਂ ਦੀ ਟੀਮ ਨੂੰ ਵਧਾਈ ਦਿੱਤੀ।

ਇੱਕ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਲੜਕੀਆਂ ਨੇ ਇਸ ਵਿਸ਼ਵ ਕੱਪ ਵਿੱਚ ਸੋਨ ਤਗਮਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।

READ ALSO :ਨਹਿਰ ’ਚ ਨਹਾਉਣ ‘ਤੇ ਲਗਾਈ ਰੋਕ :ਸਤਲੁਜ ਦਰਿਆ ਤੇ ਬਿਸਤ ਦੁਆਬ ਨਹਿਰ ’ਚ

ਉਨ੍ਹਾਂ ਕਿਹਾ ਕਿ ਵਿਲੱਖਣ ਪ੍ਰਾਪਤੀ ਹਾਸਲ ਕਰਦਿਆਂ ਭਾਰਤੀ ਲੜਕੀਆਂ ਦੀ ਟੀਮ ਨੇ ਮੈਕਸੀਕੋ ਨੂੰ ਕੰਪਾਊਂਡ ਮਹਿਲਾ ਟੀਮ ਦੇ ਫ਼ਾਈਨਲ ਵਿੱਚ 234-233 ਨਾਲ ਹਰਾ ਕੇ ਸੋਨ ਤਗਮਾ ਜਿੱਤਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਵਿਸ਼ਵ ਕੱਪ ਵਿੱਚ ਪਹਿਲੀ ਵਾਰ ਸੋਨ ਤਮਗ਼ਾ ਜਿੱਤ ਕੇ ਇਤਿਹਾਸ ਸਿਰਜਿਆ ਹੈ।PLAYER PRANEET KAUR Kaur

ਮੁੱਖ ਮੰਤਰੀ ਨੇ ਕਿਹਾ ਕਿ ਇਹ ਵੀ ਬੜੇ ਮਾਣ ਵਾਲੀ ਗੱਲ ਹੈ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਮੰਢਾਲੀ ਦੀ ਲੜਕੀ ਪ੍ਰਨੀਤ ਕੌਰ ਤਿੰਨ ਮੈਂਬਰੀ ਟੀਮ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਹੋਰ ਵੀ ਗੌਰਵ ਗੱਲ ਹੈ ਕਿ ਇਸ ਲੜਕੀ ਨੇ ਕੋਚ ਸੁਰਿੰਦਰ ਸਿੰਘ ਰੰਧਾਵਾ ਪਾਸੋਂ ਸਿਖਲਾਈ ਲੈ ਕੇ ਟੀਮ ਨੂੰ ਜਿੱਤ ਹਾਸਲ ਕਰਨ ਵਿੱਚ ਆਪਣਾ ਯੋਗਦਾਨ ਪਾਇਆ।ਪਟਿਆਲਾ ਦੇ ਸੁਰਿੰਦਰ ਸਿੰਘ ਰੰਧਾਵਾ ਭਾਰਤੀ ਟੀਮ ਦੇ ਵੀ ਕੋਚ ਹਨ। ਭਗਵੰਤ ਸਿੰਘ ਮਾਨ ਨੇ ਦੇਸ਼ ਦਾ ਮਾਣ ਵਧਾਉਣ ਲਈ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। PLAYER PRANEET KAUR

[wpadcenter_ad id='4448' align='none']