ਪੰਜਾਬ ਦੇ ਖਿਡਾਰੀਆਂ ਨੇ ਹੁਣ ਤੱਕ 3 ਸੋਨੇ, 2 ਚਾਂਦੀ ਤੇ 4 ਕਾਂਸੀ ਦੇ ਤਮਗ਼ੇ ਜਿੱਤੇ

Players continue to perform better

ਚੰਡੀਗੜ੍ਹ, 29 ਸਤੰਬਰ

Players continue to perform better ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਬਿਹਤਰ ਪ੍ਰਦਰਸ਼ਨ ਜਾਰੀ ਹੈ। ਅੱਜ ਪੰਜਾਬ ਦੇ ਅਰਜੁਨ ਸਿੰਘ ਚੀਮਾ ਨੇ ਨਿਸ਼ਾਨੇਬਾਜ਼ੀ ਦੇ ਟੀਮ ਮੁਕਾਬਲੇ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਰਜੁਨ ਸਿੰਘ ਚੀਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀ ਨਿੱਤ ਦਿਨ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ। ਸੂਬੇ ਨੂੰ ਆਪਣੇ ਖਿਡਾਰੀਆਂ ਉੱਤੇ ਮਾਣ ਹੈ। ਰੋਇੰਗ ਤੇ ਕ੍ਰਿਕਟ ਤੋਂ ਬਾਅਦ ਨਿਸ਼ਾਨੇਬਾਜ਼ੀ ਵਿੱਚ ਪੰਜਾਬ ਦੇ ਖਿਡਾਰੀ ਚੰਗਾ ਪ੍ਰਦਰਸ਼ਨ ਕਰ ਰਹੇ ਹਨ।

READ ALSO : ਪੰਜਾਬ-ਹਿਮਾਚਲ ‘ਚ ਸ਼ਾਨਨ ਪ੍ਰੋਜੈਕਟ ਨੂੰ ਲੈਕੇ ਤਕਰਾਰ

ਪੰਜਾਬ ਦੇ ਖਿਡਾਰੀਆਂ ਨੇ ਹੁਣ ਤੱਕ 3 ਸੋਨੇ, 2 ਚਾਂਦੀ ਤੇ 4 ਕਾਂਸੀ ਦੇ ਤਮਗ਼ੇ ਜਿੱਤੇ ਹਨ।Players continue to perform better

ਫਤਿਹਗੜ੍ਹ ਸਾਹਿਬ ਜ਼ਿਲੇ ਦੇ ਮੰਡੀ ਗੋਬਿੰਦਗੜ੍ਹ ਦੇ ਅਰਜੁਨ ਸਿੰਘ ਚੀਮਾ ਨੇ ਅੱਜ ਏਸ਼ੀਅਨ ਗੇਮਜ਼ ਵਿੱਚ ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ ਟੀਮ ਮੁਕਾਬਲੇ ਵਿੱਚ ਹਿੱਸਾ ਲੈਂਦਿਆ ਸੋਨੇ ਦਾ ਤਮਗ਼ਾ ਜਿੱਤਿਆ।Players continue to perform better

Tags: news punjab

Related Posts