ਕਿਸਾਨਾਂ ਨੂੰ 6000 ਦੀ ਥਾਂ ਮਿਲਣਗੇ 12 ਹਜ਼ਾਰ? ਕੇਂਦਰ ਨੇ ਸੰਸਦ ‘ਚ ਦਿੱਤਾ ਜਵਾਬ…

PM KISAN Yojana

PM KISAN Yojana

ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਸੰਸਦ ਨੂੰ ਸੂਚਿਤ ਕੀਤਾ ਕਿ ਉਸ ਕੋਲ ਪੀਐਮ-ਕਿਸਾਨ ਯੋਜਨਾ (PM KISAN Yojana) ਦੇ ਤਹਿਤ ਕਿਸਾਨਾਂ ਨੂੰ ਵਿੱਤੀ ਲਾਭ 8,000-12,000 ਰੁਪਏ ਪ੍ਰਤੀ ਸਾਲ ਕਰਨ ਦਾ ਕੋਈ ਪ੍ਰਸਤਾਵ ਨਹੀਂ ਹੈ।

ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਲੋਕ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਕਿਹਾ ਕਿ ਇਸ ਯੋਜਨਾ ਤਹਿਤ ਮਹਿਲਾ ਕਿਸਾਨਾਂ ਲਈ ਰਾਸ਼ੀ ਵਧਾਉਣ ਦਾ ਕੋਈ ਪ੍ਰਸਤਾਵ ਵਿਚਾਰ ਅਧੀਨ ਨਹੀਂ ਹੈ।

ਸਰਕਾਰ ਨੇ ਸੰਸਦ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਤਹਿਤ ਕਿਸਾਨਾਂ ਨੂੰ ਮਿਲਣ ਵਾਲੇ ਵਿੱਤੀ ਲਾਭ ਨੂੰ ਵਧਾ ਕੇ 8,000-12,000 ਰੁਪਏ ਪ੍ਰਤੀ ਸਾਲ ਕਰਨ ਦਾ ਉਸ ਕੋਲ ਕੋਈ ਪ੍ਰਸਤਾਵ ਨਹੀਂ ਹੈ।

READ ALSO:ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ; ਪਿਛਲੇ 18 ਮਹੀਨਿਆਂ ਵਿੱਚ 1 ਕਰੋੜ ਲੋਕਾਂ ਨੇ ਕਰਵਾਇਆ ਇਲਾਜ 

2019 ਵਿਚ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਗ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਵਿੱਚ 2,000 ਰੁਪਏ ਦੀਆਂ ਤਿੰਨ ਬਰਾਬਰ ਕਿਸ਼ਤਾਂ ਵਿੱਚ ਪ੍ਰਤੀ ਸਾਲ 6,000 ਰੁਪਏ ਦਾ ਵਿੱਤੀ ਲਾਭ ਪ੍ਰਦਾਨ ਕਰਦੀ ਹੈ। ਫੰਡ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾਂਦਾ ਹੈ।

PM KISAN Yojana

[wpadcenter_ad id='4448' align='none']