ਪੇਡਾ ਨੇ ਪੀ.ਐੱਮ.-ਕੁਸੁਮ ਸਕੀਮ ਤਹਿਤ ਸੋਲਰ ਪੰਪ ਲਗਾਉਣ ਲਈ ਅਰਜ਼ੀਆਂ ਦੀ ਮੰਗ ਨਹੀਂ ਕੀਤੀ: ਅਮਨ ਅਰੋੜਾ

Date:

 ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਸੋਲਰ ਪੰਪਾਂ ਦੇ ਨਾਂ ‘ਤੇ ਧੋਖਾਧੜੀ ਸਬੰਧੀ ਸ਼ਿਕਾਇਤਾਂ ਲਈ ਸੰਪਰਕ ਨੰਬਰ ਜਾਰੀ

ਚੰਡੀਗੜ੍ਹ, 31 ਮਈ:

PM-KUSUM SCHEME ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਪੀ.ਐੱਮ.-ਕੁਸੁਮ ਸਕੀਮ ਤਹਿਤ ਸੂਬੇ ਵਿੱਚ ਖੇਤੀਬਾੜੀ ਸੋਲਰ ਪੰਪ ਲਗਾਉਣ ਲਈ ਅਰਜ਼ੀਆਂ ਦੀ ਮੰਗ ਨਹੀਂ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਸੋਲਰ ਪੰਪ ਲਗਵਾਉਣ ਦਾ ਝਾਂਸਾ ਦੇਣ ਲਈ ਫਰਜ਼ੀ ਫੇਸਬੁੱਕ ਅਕਾਊਂਟ ਅਤੇ ਪੀ.ਐੱਮ.-ਕੁਸੁਮ ਪੋਰਟਲ ਬਣਾਇਆ ਗਿਆ ਹੈ। ਇਹ ਸ਼ਰਾਰਤੀ ਅਨਸਰ ਕਿਸਾਨਾਂ ਤੋਂ ਐਡਵਾਂਸ ਰਕਮ ਤੋਂ ਇਲਾਵਾ ਉਨ੍ਹਾਂ ਦੇ ਜ਼ਮੀਨ, ਬੈਂਕ ਖਾਤਿਆਂ, ਆਧਾਰ ਕਾਰਡ ਸਬੰਧੀ ਦਸਤਾਵੇਜ਼ ਅਤੇ ਫੋਟੋਆਂ ਮੰਗ ਰਹੇ ਹਨ।

ਅਜਿਹੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੰਦਿਆਂ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਪੇਡਾ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਮਾਮਲੇ ਦੀ ਜਾਂਚ ਕਰਵਾਉਣ ਲਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇ। PM-KUSUM SCHEME

ਉਨ੍ਹਾਂ ਨੇ ਪੇਡਾ ਦੇ ਅਧਿਕਾਰੀਆਂ ਦੇ ਸੰਪਰਕ ਨੰਬਰ ਜਾਰੀ ਕੀਤੇ ਹਨ ਤਾਂ ਜੋ ਜੇਕਰ ਕੋਈ ਇਸ ਸਕੀਮ ਤਹਿਤ ਸੋਲਰ ਪੰਪ ਲਗਵਾਉਣ ਲਈ ਪੈਸੇ ਜਾਂ ਦਸਤਾਵੇਜ਼ਾਂ ਦੀ ਮੰਗ ਕਰਦਾ ਹੈ ਤਾਂ ਇਸ ਸਬੰਧੀ ਤੁਰੰਤ ਜੁਆਇੰਟ ਡਾਇਰੈਕਟਰ ਸ੍ਰੀ ਰਾਜੇਸ਼ ਬਾਂਸਲ (94174-80801), ਸੀਨੀਅਰ ਮੈਨੇਜਰ ਸ੍ਰੀ ਹਰਨੇਕ ਸਿੰਘ (94178-51616) ਅਤੇ ਮੈਨੇਜਰ ਸ੍ਰੀ ਨਯਾਬ ਮਿੱਤਲ (79867-37895) ਨਾਲ ਸੰਪਰਕ ਕੀਤਾ ਜਾਵੇ।  

ਕਿਸਾਨਾਂ ਨੂੰ ਅਜਿਹੇ ਸ਼ਰਾਰਤੀ ਅਨਸਰਾਂ ਦੇ ਝਾਂਸੇ ਵਿੱਚ ਨਾ ਆਉਣ ਦੀ ਅਪੀਲ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਜੇਕਰ ਕਿਸਾਨਾਂ ਨੂੰ ਇਸ ਸਬੰਧੀ ਕੋਈ ਇਸ਼ਤਿਹਾਰ ਜਾਂ ਸੋਸ਼ਲ ਮੀਡੀਆ ਸੰਦੇਸ਼ ਮਿਲਦਾ ਹੈ ਤਾਂ ਉਹ ਉਪਰੋਕਤ ਪੇਡਾ ਅਧਿਕਾਰੀਆਂ ਨਾਲ ਤੁਰੰਤ ਫ਼ੋਨ ਉਤੇ ਸੰਪਰਕ ਕਰਨ। PM-KUSUM SCHEME

ਉਨ੍ਹਾਂ ਕਿਹਾ ਕਿ ਜਦੋਂ ਵੀ ਪੇਡਾ ਵੱਲੋਂ ਪੀ.ਐੱਮ.-ਕੁਸੁਮ ਸਕੀਮ ਤਹਿਤ ਸੋਲਰ ਪੰਪ ਸੈੱਟ ਲਗਾਉਣ ਲਈ ਅਰਜ਼ੀਆਂ ਮੰਗੀਆਂ ਜਾਣਗੀਆਂ ਤਾਂ ਇਸ ਸਬੰਧੀ ਅਖ਼ਬਾਰਾਂ ਅਤੇ ਹੋਰ ਅਧਿਕਾਰਤ ਮੀਡੀਆ ਪਲੇਟਫਾਰਮਾਂ ਰਾਹੀਂ ਸਾਰਿਆਂ ਨੂੰ ਸੂਚਿਤ ਕੀਤਾ ਜਾਵੇਗਾ।
———-

Share post:

Subscribe

spot_imgspot_img

Popular

More like this
Related

ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਫਰੀਦਕੋਟ, 20 ਦਸੰਬਰ 2024 ( ) ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ...

ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ : ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ...

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਕਿੰਨੂ ਮੁਕਤਸਰ ਦੇ; ਚਾਰ ਬੂਟਿਆਂ ਤੋਂ 7700 ਏਕੜ ਵਿੱਚ ਫੈਲੇ ਬੂਟੇ

·         ਜ਼ਿਲ੍ਹੇ ਵਿੱਚ ਕਿੰਨੂ ਦੀ ਫ਼ਸਲ ਹੇਠ ਰਕਬੇ ਵਿੱਚ ਹੋਇਆ...