PM met with Zelensky
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਊਯਾਰਕ ਵਿਚ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਗੱਲਬਾਤ ਕੀਤੀ ਅਤੇ ਯੂਕ੍ਰੇਨ ਵਿਚ ਵਿਵਾਦ ਦੇ ਛੇਤੀ ਹੱਲ ਅਤੇ ਖੇਤਰ ਵਿਚ ਸ਼ਾਂਤੀ ਅਤੇ ਸਥਿਰਤਾ ਦੀ ਬਹਾਲੀ ਲਈ ਭਾਰਤ ਦੇ ਸਮਰਥਨ ਨੂੰ ਦੁਹਰਾਇਆ। ਅਮਰੀਕਾ ਦੇ ਤਿੰਨ ਦਿਨਾਂ ਦੌਰੇ ‘ਤੇ ਆਏ ਮੋਦੀ ਨੇ ਦੌਰੇ ਦੇ ਆਖਰੀ ਪੜਾਅ ‘ਚ ਸੋਮਵਾਰ ਨੂੰ ਨਿਊਯਾਰਕ ‘ਚ ਸੰਯੁਕਤ ਰਾਸ਼ਟਰ ਦੇ ਇਤਿਹਾਸਕ ਸੰਮੇਲਨ ਦੌਰਾਨ ਜ਼ੇਲੇਂਸਕੀ ਨਾਲ ਮੁਲਾਕਾਤ ਕੀਤੀ। ਕਰੀਬ ਇਕ ਮਹੀਨੇ ‘ਚ ਦੋਹਾਂ ਨੇਤਾਵਾਂ ਵਿਚਾਲੇ ਇਹ ਦੂਜੀ ਮੁਲਾਕਾਤ ਹੈ।
ਪ੍ਰਧਾਨ ਮੰਤਰੀ ਦੇ ਯੂਕ੍ਰੇਨ ਦੌਰੇ ਦੌਰਾਨ 23 ਅਗਸਤ ਨੂੰ ਯੂਕ੍ਰੇਨ ਦੀ ਰਾਜਧਾਨੀ ਕੀਵ ਵਿੱਚ ਉਨ੍ਹਾਂ ਦੀ ਮੁਲਾਕਾਤ ਹੋਈ ਸੀ। ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਕੀਤਾ, “ਨਿਊਯਾਰਕ ਵਿੱਚ ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਮੁਲਾਕਾਤ ਕੀਤੀ। ਅਸੀਂ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪਿਛਲੇ ਮਹੀਨੇ ਯੂਕ੍ਰੇਨ ਦੀ ਮੇਰੀ ਯਾਤਰਾ ਦੇ ਨਤੀਜਿਆਂ ਨੂੰ ਲਾਗੂ ਕਰਨ ਲਈ ਵਚਨਬੱਧ ਹਾਂ। ਯੂਕ੍ਰੇਨ ਵਿੱਚ ਸੰਘਰਸ਼ ਦੇ ਜਲਦੀ ਹੱਲ ਅਤੇ ਸ਼ਾਂਤੀ ਅਤੇ ਸਥਿਰਤਾ ਦੀ ਬਹਾਲੀ ਲਈ ਭਾਰਤ ਦੇ ਸਮਰਥਨ ਨੂੰ ਦੁਹਰਾਇਆ।” ਵਿਦੇਸ਼ ਸਕੱਤਰ ਵਿਕਰਮ ਮਿਸ਼ਰੀ ਨੇ ਇੱਥੇ ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਮੀਟਿੰਗ ਦੌਰਾਨ ਜ਼ੇਲੇਂਸਕੀ ਨੇ ਭਾਰਤ ਦੁਆਰਾ ਯੂਕ੍ਰੇਨ ਵਿੱਚ ਸੰਘਰਸ਼ ‘ਤੇ ਧਿਆਨ ਦਿੱਤੇ ਜਾਣ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਤੋਂ ਬਾਹਰ ਨਿਕਲਣ ਦਾ ਰਸਤਾ ਲੱਭਣ ਲਈ ਪ੍ਰਧਾਨ ਮੰਤਰੀ ਮੋਦੀਆਂ ਕੋਸ਼ਿਸ਼ਾਂ ਨੂੰ ਲੈਕੇ ਧੰਨਵਾਦ ਕੀਤਾ। PM met with Zelensky
ਮਿਸ਼ਰੀ ਨੇ ਕਿਹਾ ਕਿ ਦੋਵੇਂ ਨੇਤਾ ਨਜ਼ਦੀਕੀ ਸੰਪਰਕ ਵਿੱਚ ਰਹਿਣ ਲਈ ਵੀ ਸਹਿਮਤ ਹੋਏ। ਵਿਦੇਸ਼ ਮੰਤਰਾਲੇ ਨੇ ‘ਐਕਸ’ ‘ਤੇ ਪੋਸਟ ਕੀਤਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ (ਯੂਐਨਜੀਏ) ਦੀ ਬੈਠਕ ਤੋਂ ਇਲਾਵਾ ਅੱਜ ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ‘ਤੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਯੂਕ੍ਰੇਨ ਦੀ ਸਥਿਤੀ ‘ਤੇ ਵੀ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਗੱਲਬਾਤ ਅਤੇ ਕੂਟਨੀਤੀ ਰਾਹੀਂ ਟਕਰਾਅ ਦਾ ਸ਼ਾਂਤੀਪੂਰਨ ਹੱਲ ਕੱਢਣ ਲਈ ਭਾਰਤ ਦੀ ਰਚਨਾਤਮਕ ਭੂਮਿਕਾ ਨਿਭਾਉਣ ਦੀ ਇੱਛਾ ਨੂੰ ਦੁਹਰਾਇਆ।PM met with Zelensky