ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ PM ਮੋਦੀ ਨੇ ਟੇਕਿਆ ਮੱਥਾ, ਲੰਗਰ ਦੀ ਕੀਤੀ ਸੇਵਾ

PM Modi bowed at Patna Sahib

PM Modi bowed at Patna Sahib

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾ ਬਿਹਾਰ ਦੌਰੇ ‘ਤੇ ਐਤਵਾਰ ਸ਼ਾਮ ਨੂੰ ਪਟਨਾ ਪਹੁੰਚੇ ਹਨ। ਐਤਵਾਰ ਨੂੰ ਪਟਨਾ ਵਿਚ ਰੋਡ ਸ਼ੋਅ ਕੀਤਾ। ਪ੍ਰਧਾਨ ਮੰਤਰੀ ਨੇ ਸੋਮਵਾਰ ਦੀ ਸਵੇਰ ਨੂੰ ਤੈਅ ਪ੍ਰੋਗਰਾਮ ਮੁਤਾਬਕ ਪਟਨਾ ਦੇ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਪ੍ਰਧਾਨ ਮੰਤਰੀ ਮੋਦੀ ਸਿੱਖ ਪਗੜੀ ਪਹਿਨ ਕੇ ਪਟਨਾ ਸਾਹਿਬ ਪਹੁੰਚੇ ਅਤੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਿਆ। ਪ੍ਰਧਾਨ ਮੰਤਰੀ ਨੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਦੇ ਨਾਲ-ਨਾਲ ਅਰਦਾਸ ਕੀਤੀ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਪਹਿਲੀ ਵਾਰ ਇੱਥੇ ਆਏ ਹਨ। ਉਨ੍ਹਾਂ ਦੇ ਸੁਆਗਤ ਲਈ ਸਿੱਖ ਭਾਈਚਾਰੇ ਦੇ ਲੋਕਾਂ ਦੀ ਭੀੜ ਉਮੜ ਪਈ।PM Modi bowed at Patna Sahib

also read :- ਮਹਿਬੂਬਾ ਮੁਫਤੀ ਨੇ ਪ੍ਰਸ਼ਾਸਨ ’ਤੇ ਲਗਾਏ ਪਾਰਟੀ ਸਮਰਥਕਾਂ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼

ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ  ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਨੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ‘ਚ ਲੰਗਰ ਵੀ ਵਰਤਾਇਆ ਅਤੇ ਲੰਗਰ ਦੀ ਸੇਵਾ ਕੀਤੀ। ਦੱਸ ਦੇਈਏ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਮੰਤਰੀ ਦੇ ਸੁਆਗਤ ਨੂੰ ਲੈ ਕੇ ਵਿਸ਼ੇਸ਼ ਤਿਆਰੀ ਕੀਤੀ ਗਈ। ਗੁਰਦੁਆਰਾ ਸਾਹਿਬ ਵਿਚ ਸੁਰੱਖਿਆ ਵਿਵਸਥਾ ਸਖ਼ਤ ਕੀਤੀ ਗਈ। ਹਾਈ ਅਲਰਟ ਮੋਡ ‘ਤੇ ਪੁਲਸ ਪ੍ਰਸ਼ਾਸਨ ਦੀ ਟੀਮ ਦਿੱਸੀ। ਵੱਡੀ ਗਿਣਤੀ ਵਿਚ ਪੁਲਸ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ। PM Modi bowed at Patna Sahib

[wpadcenter_ad id='4448' align='none']