Friday, December 27, 2024

ਹਾਰ ਤੋਂ ਬਾਅਦ ਪੀਐਮ ਮੋਦੀ ਨੇ ਭਾਰਤੀ ਖਿਡਾਰੀਆਂ ਦਾ ਹੌਸਲਾ ਵਧਾਇਆ, ਡਰੈਸਿੰਗ ਰੂਮ ਦੀ ਤਸਵੀਰ ਆਈ ਸਾਹਮਣੇ

Date:

PM Modi encouraged Indian sportsmen ਭਾਰਤ ਨੂੰ ਵਨਡੇ ਵਿਸ਼ਵ ਕੱਪ 2023 ਦੇ ਫਾਈਨਲ ਵਿੱਚ ਆਸਟਰੇਲੀਆ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ। ਕੰਗਾਰੂਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ। ਇਸ ਹਾਰ ਤੋਂ ਬਾਅਦ ਭਾਰਤੀ ਖਿਡਾਰੀ ਡਰੈਸਿੰਗ ਰੂਮ ਵਿਚ ਚਲੇ ਗਏ ਅਤੇ ਉਨ੍ਹਾਂ ਦੇ ਭਾਵੁਕ ਹੋਣ ਦੀ ਤਸਵੀਰ ਵੀ ਸਾਹਮਣੇ ਆਈ। ਰੋਹਿਤ ਸ਼ਰਮਾ, ਮੁਹੰਮਦ ਸਿਰਾਜ, ਵਿਰਾਟ ਕੋਹਲੀ ਸਮੇਤ ਸਾਰੇ ਖਿਡਾਰੀ ਭਾਵੁਕ ਨਜ਼ਰ ਆਏ। ਆਸਟ੍ਰੇਲੀਆ ਤੋਂ ਮਿਲੀ ਹਾਰ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡਰੈਸਿੰਗ ਰੂਮ ‘ਚ ਭਾਰਤੀ ਕ੍ਰਿਕਟਰਾਂ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਭਾਰਤੀ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਜਿਨ੍ਹਾਂ ਦੀ ਤਸਵੀਰ ਸਾਹਮਣੇ ਆਈ ਹੈ।

ਭਾਰਤ ਦੇ ਗੇਂਦਬਾਜ਼ ਸ਼ਮੀ ਨੇ ਪੀਐਮ ਦੇ ਡਰੈਸਿੰਗ ਰੂਮ ਵਿੱਚ ਆਉਣ ਦੀ ਤਸਵੀਰ ਸ਼ੇਅਰ ਕੀਤੀ ਹੈ। ਸ਼ੰਮੀ ਨੇ ਟਵੀਟ ‘ਚ ਲਿਖਿਆ- ‘ਬਦਕਿਸਮਤੀ ਨਾਲ ਕੱਲ੍ਹ ਸਾਡਾ ਦਿਨ ਨਹੀਂ ਸੀ। ਮੈਂ ਪੂਰੇ ਟੂਰਨਾਮੈਂਟ ਦੌਰਾਨ ਸਾਡੀ ਟੀਮ ਅਤੇ ਮੇਰਾ ਸਮਰਥਨ ਕਰਨ ਲਈ ਸਾਰੇ ਭਾਰਤੀਆਂ ਦਾ ਧੰਨਵਾਦ ਕਰਨਾ ਚਾਹਾਂਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਡਰੈਸਿੰਗ ਰੂਮ ਵਿੱਚ ਆਉਣ ਅਤੇ ਸਾਨੂੰ ਹੌਂਸਲਾ ਦੇਣ ਲਈ ਵਿਸ਼ੇਸ਼ ਧੰਨਵਾਦ। ਅਸੀਂ ਚੰਗੀ ਵਾਪਸੀ ਕਰਾਂਗੇ।’

READ ALSO : ਪਰਾਲੀ ਸਾੜਨ ਦੇ ਮਾਮਲੇ: ਪੰਜਾਬ ਪੁਲਿਸ ਵੱਲੋਂ 932 ਐਫਆਈਆਰ ਦਰਜ, 7405 ਮਾਮਲਿਆਂ ਵਿੱਚ 1.67 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ

ਭਾਰਤ ਦੇ ਸਟਾਰ ਆਲਰਾਊਂਡਰ ਰਵਿੰਦਰ ਜਡੇਜਾ ਨੇ ਵੀ ਪੀਐਮ ਦੇ ਡਰੈਸਿੰਗ ਰੂਮ ਵਿੱਚ ਆਉਣ ਦੀ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਕਿ ਸਾਡਾ ਟੂਰਨਾਮੈਂਟ ਬਹੁਤ ਵਧੀਆ ਰਿਹਾ ਪਰ ਅਸੀਂ ਫਾਈਨਲ ਵਿੱਚ ਹਾਰ ਗਏ। ਅਸੀਂ ਸਾਰੇ ਦੁਖੀ ਹਾਂ ਪਰ ਸਾਡੇ ਦੇਸ਼ ਦੇ ਲੋਕਾਂ ਦਾ ਸਮਰਥਨ ਸਾਨੂੰ ਜਾਰੀ ਰੱਖ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡਰੈਸਿੰਗ ਰੂਮ ਵਿੱਚ ਪਹੁੰਚੇ। ਉਨ੍ਹਾਂ ਦਾ ਦੌਰਾ ਵਿਸ਼ੇਸ਼ ਅਤੇ ਪ੍ਰੇਰਨਾਦਾਇਕ ਸੀ।

ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਭਾਰਤ ਬਨਾਮ ਆਸਟ੍ਰੇਲੀਆ ਮੈਚ ਲਈ ਕਈ ਵੱਡੀਆਂ ਹਸਤੀਆਂ ਪਹੁੰਚੀਆਂ। ਪੀਐਮ ਮੋਦੀ ਦੂਜੀ ਪਾਰੀ ਦੌਰਾਨ ਵੀ ਸਟੇਡੀਅਮ ਵਿੱਚ ਨਜ਼ਰ ਆਏ। ਪੀਐਮ ਮੋਦੀ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਪਹੁੰਚੇ। ਫਾਈਨਲ ਮੁਕਾਬਲਾ ਦੇਖਣ ਲਈ ਪੀਐਮ ਮੋਦੀ ਤੋਂ ਇਲਾਵਾ ਬਾਲੀਵੁੱਡ ਦੀਆਂ ਮਸ਼ਹੂਰ ਹਸਤੀਆਂ ਵੀ ਪਹੁੰਚੀਆਂ। ਸ਼ਾਹਰੁਖ ਖਾਨ, ਗੌਰੀ ਖਾਨ, ਆਸ਼ਾ ਭੌਂਸਲੇ, ਅਨੁਸ਼ਕਾ ਸ਼ਰਮਾ, ਆਥੀਆ ਸ਼ੈੱਟੀ ਸਮੇਤ ਕਈ ਮਸ਼ਹੂਰ ਹਸਤੀਆਂ ਸਟੇਡੀਅਮ ‘ਚ ਮੌਜੂਦ ਸਨ। PM Modi encouraged Indian sportsmen

Share post:

Subscribe

spot_imgspot_img

Popular

More like this
Related

ਫਾਜ਼ਿਲਕਾ ਦੇ ਵਿਧਾਇਕ ਵੱਲੋਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ

 ਫਾਜ਼ਿਲਕਾ 27 ਦਸੰਬਰ  ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ...

ਅਮਨ ਅਰੋੜਾ ਵੱਲੋਂ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਿਜਦਾ

ਚੰਡੀਗੜ੍ਹ/ ਸ੍ਰੀ ਫ਼ਤਹਿਗੜ੍ਹ ਸਾਹਿਬ, 27 ਦਸੰਬਰ:ਪੰਜਾਬ ਦੇ ਨਵੀਂ ਅਤੇ...