PM Modi in Yavatmal
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਸ਼ਾਮ ਨੂੰ ਮਹਾਰਾਸ਼ਟਰ ਦਾ ਦੌਰਾ ਕਰਨਗੇ, ਜਿੱਥੇ ਉਹ ਵਿਦਰਭ ਖੇਤਰ ਦੇ ਯਵਤਮਾਲ ਸ਼ਹਿਰ ‘ਚ ਕਰੀਬ 35 ਹਜ਼ਾਰ ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਅਤੇ ਯੋਜਨਾਵਾਂ ਦਾ ਉਦਘਾਟਨ ਕਰਨਗੇ।
ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ‘ਚ 4,900 ਕਰੋੜ ਰੁਪਏ ਤੋਂ ਜ਼ਿਆਦਾ ਦੇ ਰੇਲਵੇ, ਸੜਕ ਅਤੇ ਸਿੰਚਾਈ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਸ਼ਾਮਲ ਹਨ। ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੇ ਤਹਿਤ ਲਗਭਗ 21 ਹਜ਼ਾਰ ਕਰੋੜ ਰੁਪਏ ਦੀ 16ਵੀਂ ਕਿਸ਼ਤ ਜਾਰੀ ਕੀਤੀ ਜਾਵੇਗੀ। 3,800 ਕਰੋੜ ਰੁਪਏ ਦੀ ਦੂਜੀ ਅਤੇ ਤੀਜੀ ਕਿਸ਼ਤ ਨਮੋ ਸ਼ੇਤਕਾਰੀ ਮਹਾਸਮਾਨ ਨਿਧੀ ਦੇ ਤਹਿਤ ਜਾਰੀ ਕੀਤੀ ਜਾਵੇਗੀ। ਰਿਵਾਲਵਿੰਗ ਫੰਡ ਦੇ 825 ਕਰੋੜ ਰੁਪਏ ਸਾਢੇ ਪੰਜ ਲੱਖ ਮਹਿਲਾ ਸਵੈ-ਸਹਾਇਤਾ ਸਮੂਹਾਂ ਨੂੰ ਵੰਡੇ ਜਾਣਗੇ। ਇਸ ਤੋਂ ਇਲਾਵਾ ਉਹ ਮੋਦੀ ਆਵਾਸ ਘਰਕੁਲ ਯੋਜਨਾ ਦੀ ਸ਼ੁਰੂਆਤ ਕਰਨਗੇ ਅਤੇ ਇਕ ਕਰੋੜ ਆਯੂਸ਼ਮਾਨ ਕਾਰਡ ਵੰਡਣਗੇ।
ਪ੍ਰਧਾਨ ਮੰਤਰੀ ਸ਼ਾਮ ਕਰੀਬ 4.30 ਵਜੇ ਕਿਸਾਨ ਖੁਦਕੁਸ਼ੀਆਂ ਦੇ ਕੇਂਦਰ ਯਵਤਮਾਲ ਪਹੁੰਚਣਗੇ। ਉੱਥੇ ਉਹ ਇੱਕ ਜਨਤਕ ਸਮਾਗਮ ਵਿੱਚ 4,900 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਸਮਰਪਿਤ ਕਰਨਗੇ ਅਤੇ ਪ੍ਰਧਾਨ ਮੰਤਰੀ-ਕਿਸਾਨ ਅਤੇ ਹੋਰ ਯੋਜਨਾਵਾਂ ਦੇ ਲਾਭ ਜਾਰੀ ਕਰਨਗੇ। ਪ੍ਰੋਗਰਾਮ ਵਿੱਚ ਦੋ ਲੱਖ ਔਰਤਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
READ ALSO:ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਹਲਕੇ ਤੋਂ 6ਵੀਂ ਬੱਸ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕੀਤੀ ਰਵਾਨਾ
ਪ੍ਰਧਾਨ ਮੰਤਰੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ 21 ਹਜ਼ਾਰ ਕਰੋੜ ਰੁਪਏ ਦੀ ਕਿਸਾਨ ਸਨਮਾਨ ਨਿਧੀ ਦੀ 16ਵੀਂ ਕਿਸ਼ਤ ਜਾਰੀ ਕਰਨਗੇ। ਇਸ ਨਾਲ ਇਸ ਯੋਜਨਾ ਤਹਿਤ 11 ਕਰੋੜ ਤੋਂ ਵੱਧ ਕਿਸਾਨ ਪਰਿਵਾਰਾਂ ਨੂੰ 3 ਲੱਖ ਕਰੋੜ ਰੁਪਏ ਤੋਂ ਵੱਧ ਦਾ ਟਰਾਂਸਫਰ ਪੂਰਾ ਕੀਤਾ ਜਾਵੇਗਾ।
PM Modi in Yavatmal