PM Modi & Xi-Jinping: ਬ੍ਰਿਕਸ ਸੰਮੇਲਨ ਦੇ ਆਖਰੀ ਦਿਨ 24 ਅਗਸਤ ਨੂੰ ਦੱਖਣੀ ਅਫਰੀਕਾ ‘ਚ ਪੀਐੱਮ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਮੁਲਾਕਾਤ ਹੋਈ ਸੀ। 25 ਅਗਸਤ ਯਾਨੀ ਅੱਜ ਚੀਨ ਦੇ ਵਿਦੇਸ਼ ਮੰਤਰਾਲੇ ਨੇ ਦਾਅਵਾ ਕੀਤਾ ਸੀ ਕਿ ਇਹ ਮੁਲਾਕਾਤ ਭਾਰਤ ਦੀ ਬੇਨਤੀ ‘ਤੇ ਹੋਈ ਹੈ। ਹਾਲਾਂਕਿ ਵਿਦੇਸ਼ ਮੰਤਰਾਲੇ ਨੇ ਚੀਨ ਦੇ ਇਸ ਦਾਅਵੇ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ।
ਵਿਦੇਸ਼ ਮੰਤਰਾਲੇ ਨੇ ਦੱਸਿਆ ਹੈ ਕਿ ਚੀਨ ਵੱਲੋਂ ਦੁਵੱਲੀ ਮੀਟਿੰਗ ਦੀ ਬੇਨਤੀ ਕਈ ਮਹੀਨਿਆਂ ਤੋਂ ਪੈਂਡਿੰਗ ਸੀ। ਇਸ ਤੋਂ ਬਾਅਦ ਹੀ ਦੋਵਾਂ ਆਗੂਆਂ ਵਿਚਾਲੇ ਗੱਲਬਾਤ ਹੋਈ। ਪੀਐਮ ਮੋਦੀ ਅਤੇ ਸ਼ੀ ਜਿਨਪਿੰਗ ਵਿਚਾਲੇ ਗੱਲਬਾਤ ਗੈਰ ਰਸਮੀ ਸੀ।
ਚੀਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਮੁਲਾਕਾਤ ਦੌਰਾਨ ਚੀਨੀ ਰਾਸ਼ਟਰਪਤੀ ਜਿਨਪਿੰਗ ਨੇ ਦੋਹਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਸੁਧਾਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ- ਦੋਵਾਂ ਨੇਤਾਵਾਂ ਵਿਚਾਲੇ ਬਿਨਾਂ ਯੋਜਨਾ ਦੇ ਡੂੰਘਾਈ ਨਾਲ ਗੱਲਬਾਤ ਹੋਈ।
ਇਹ ਵੀ ਪੜ੍ਹੋ: ਚੰਦਰਯਾਨ-3 ਦੀ ਚੰਦ ‘ਤੇ ਸਫਲ ਲੈਂਡਿੰਗ ਨਾਲ ਦੁਨੀਆ ‘ਚ ਭਾਰਤ ਦਾ ਮਾਣ
ਇਸ ਦੌਰਾਨ ਰਾਸ਼ਟਰਪਤੀ ਜਿਨਪਿੰਗ ਨੇ ਸ਼ਾਂਤੀ ਅਤੇ ਵਿਕਾਸ ਲਈ ਚੰਗੇ ਸਬੰਧਾਂ ਨੂੰ ਜ਼ਰੂਰੀ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਹੱਦੀ ਵਿਵਾਦ ‘ਤੇ ਦੋਵਾਂ ਦੇਸ਼ਾਂ ਵੱਲੋਂ ਸਹੀ ਪਹੁੰਚ ਦੀ ਗੱਲ ਕੀਤੀ, ਤਾਂ ਜੋ ਸ਼ਾਂਤੀ ਬਣਾਈ ਜਾ ਸਕੇ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਅਸਲ ਕੰਟਰੋਲ ਰੇਖਾ (LAC) ‘ਤੇ ਤਣਾਅ ਦਾ ਮੁੱਦਾ ਉਠਾਇਆ।
ਸ਼ੀ ਜਿਨਪਿੰਗ ਨਾਲ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਹੱਦ ‘ਤੇ ਸ਼ਾਂਤੀ ਜ਼ਰੂਰੀ ਹੈ ਤਾਂ ਜੋ ਦੋਵਾਂ ਦੇਸ਼ਾਂ ਦੇ ਸਬੰਧ ਆਮ ਵਾਂਗ ਬਣੇ ਰਹਿਣ। ਦੋਵਾਂ ਆਗੂਆਂ ਵਿਚਾਲੇ ਤਣਾਅ ਨੂੰ ਘੱਟ ਕਰਨ ਲਈ ਅਧਿਕਾਰੀਆਂ ਵਿਚਾਲੇ ਗੱਲਬਾਤ ਕਰਨ ‘ਤੇ ਸਹਿਮਤੀ ਬਣੀ। PM Modi & Xi-Jinping:
ਇਸ ਤੋਂ ਪਹਿਲਾਂ ਸੰਮੇਲਨ ਦੇ ਆਖਰੀ ਦਿਨ ਦੋਵੇਂ ਨੇਤਾ ਪ੍ਰੈੱਸ ਕਾਨਫਰੰਸ ਤੋਂ ਠੀਕ ਪਹਿਲਾਂ ਗੱਲਬਾਤ ਕਰਦੇ ਨਜ਼ਰ ਆਏ ਸਨ। ਕਾਨਫਰੰਸ ਤੋਂ ਬਾਅਦ ਮੋਦੀ ਅਤੇ ਜਿਨਪਿੰਗ ਨੇ ਹੱਥ ਮਿਲਾਇਆ। ਬਾਅਦ ‘ਚ ਵਿਦੇਸ਼ ਸਕੱਤਰ ਵਿਨੈ ਕਵਾਤਰਾ ਨੇ ਦੱਸਿਆ- ਮੋਦੀ ਅਤੇ ਜਿਨਪਿੰਗ ਨੇ ਇਸ ਗੱਲ ‘ਤੇ ਸਹਿਮਤੀ ਜਤਾਈ ਹੈ ਕਿ ਲੱਦਾਖ ‘ਚ ਫੌਜੀ ਤਾਇਨਾਤੀ ਨੂੰ ਘੱਟ ਕੀਤਾ ਜਾਵੇਗਾ ਅਤੇ ਤਣਾਅ ਨੂੰ ਘੱਟ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਨਵੰਬਰ 2022 ਵਿੱਚ ਪੀਐਮ ਮੋਦੀ ਅਤੇ ਜਿਨਪਿੰਗ ਨੇ ਇੰਡੋਨੇਸ਼ੀਆ ਵਿੱਚ ਹੋਏ ਜੀ-20 ਸੰਮੇਲਨ ਵਿੱਚ ਸਰਹੱਦੀ ਵਿਵਾਦ ਬਾਰੇ ਗੱਲ ਕੀਤੀ ਸੀ, ਜਿਸ ਦੀ ਜਾਣਕਾਰੀ ਇਸ ਸਾਲ ਦਿੱਤੀ ਗਈ ਸੀ। PM Modi & Xi-Jinping: