Friday, January 17, 2025

ਪੀਐਮ ਮੋਦੀ ਦੀ ਸੁਰੱਖਿਆ ‘ਚ ਹੋਈ ਕੁਤਾਹੀ ਮਾਮਲੇ ‘ਚ ਕਿਸਾਨਾਂ ਤੇ ਸਖ਼ਤ ਐਕਸ਼ਨ ! ਗ੍ਰਿਫਤਾਰੀ ਵਰੰਟ ਹੋਏ ਜਾਰੀ

Date:

PM Narendra Modi Security Lapse Case

5 ਜਨਵਰੀ, 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਵਿੱਚ ਹੋਈ ਕੁਤਾਹੀ ਦਾ ਮਾਮਲਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਅਦਾਲਤ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਤੇ ਇਨਕਲਾਬੀ ਪੇਂਡੂ ਮਜ਼ਦੂਰ ਯੂਨੀਅਨ ਦੇ 25 ਮੈਂਬਰਾਂ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਦਰਅਸਲ ਤਿੰਨ ਸਾਲ ਪੁਰਾਣੇ ਮਾਮਲੇ ਵਿੱਚ ਪੁਲਿਸ ਨੇ ਹੁਣ ਆਈਪੀਸੀ ਦੀਆਂ ਧਾਰਾਵਾਂ 307, 353, 341, 186, 149 ਤੇ ਰਾਸ਼ਟਰੀ ਰਾਜਮਾਰਗ ਐਕਟ ਦੀ ਧਾਰਾ 8-ਬੀ ਜੋੜ ਦਿੱਤੀ ਹੈ।

ਯਾਦ ਰਹੇ ਪ੍ਰਧਾਨ ਮੰਤਰੀ ਨੇ ਉਸ ਦਿਨ ਫਿਰੋਜ਼ਪੁਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਾ ਸੀ ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਦੇਣ ਲਈ ਹੁਸੈਨੀਵਾਲਾ ਜਾਣਾ ਸੀ। ਪਹਿਲਾਂ ਉਨ੍ਹਾਂ ਨੇ ਹੈਲੀਕਾਪਟਰ ਰਾਹੀਂ ਜਾਣਾ ਸੀ ਪਰ ਅਚਾਨਕ ਰਸਤਾ ਬਦਲ ਦਿੱਤਾ ਗਿਆ ਤੇ ਉਨ੍ਹਾਂ ਨੂੰ ਸੜਕ ਰਾਹੀਂ ਲਿਜਾਇਆ ਗਿਆ। ਇਸ ਦੌਰਾਨ ਉਨ੍ਹਾਂ ਨੂੰ ਪ੍ਰੋਗਰਾਮ ਰੱਦ ਕਰਕੇ ਦਿੱਲੀ ਵਾਪਸ ਜਾਣਾ ਪਿਆ ਕਿਉਂਕਿ ਪ੍ਰਦਰਸ਼ਨਕਾਰੀਆਂ ਨੇ ਫਲਾਈਓਵਰ ‘ਤੇ ਸੜਕ ਜਾਮ ਕਰ ਦਿੱਤੀ ਸੀ।

ਇਸ ਮਾਮਲੇ ਵਿੱਚ 6 ਜਨਵਰੀ, 2022 ਨੂੰ ਆਈਪੀਸੀ ਦੀ ਧਾਰਾ 283 (ਜਨਤਕ ਰਸਤੇ ਵਿੱਚ ਰੁਕਾਵਟ ਪਾਉਣਾ) ਤਹਿਤ ਐਫਆਈਆਰ ਦਰਜ ਕੀਤੀ ਗਈ ਸੀ, ਜੋ ਇੱਕ ਜ਼ਮਾਨਤੀ ਅਪਰਾਧ ਹੈ। ਹਾਲਾਂਕਿ, ਭਾਜਪਾ ਆਗੂਆਂ ਵੱਲੋਂ ਕਮਜ਼ੋਰ ਐਫਆਈਆਰ ‘ਤੇ ਇਤਰਾਜ਼ ਉਠਾਉਣ ਤੋਂ ਬਾਅਦ ਤਿੰਨ ਮੈਂਬਰੀ ਐਸਆਈਟੀ ਦਾ ਗਠਨ ਕੀਤਾ ਗਿਆ ਸੀ। ਜਾਂਚ ਦੇ ਆਧਾਰ ‘ਤ ਐਫਆਈਆਰ ਵਿੱਚ ਹੋਰ ਗੰਭੀਰ ਧਾਰਾਵਾਂ ਜੋੜੀਆਂ ਗਈਆਂ ਹਨ, ਜਿਨ੍ਹਾਂ ਵਿੱਚ ਧਾਰਾ 307 (ਕਤਲ ਦੀ ਕੋਸ਼ਿਸ਼), 353 (ਸਰਕਾਰੀ ਸੇਵਕ ‘ਤੇ ਹਮਲਾ), 341 (ਗਲਤ ਤਰੀਕੇ ਨਾਲ ਰੋਕਣਾ), 186 (ਡਿਊਟੀ ਨਿਭਾਉਣ ਵਿੱਚ ਰੁਕਾਵਟ ਪਾਉਣਾ), 149 (ਗੈਰ-ਕਾਨੂੰਨੀ ਇਕੱਠ) ਤੇ ਰਾਸ਼ਟਰੀ ਰਾਜਮਾਰਗ ਐਕਟ ਦੀ ਧਾਰਾ 8-ਬੀ ਸ਼ਾਮਲ ਹਨ।

Read Also ; ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਕਿਸਾਨ-ਸਾਇੰਸਦਾਨ ਵਿਚਾਰ ਗੋਸ਼ਟੀ ਕਰਵਾਈ

ਐਫਆਈਆਰ ਵਿੱਚ ਬੀਕੇਯੂ ਕ੍ਰਾਂਤੀਕਾਰੀ ਦੇ ਜਨਰਲ ਸਕੱਤਰ ਬਲਦੇਵ ਸਿੰਘ ਜ਼ੀਰਾ ਤੇ ਹੋਰ ਕਿਸਾਨ ਆਗੂਆਂ ਤੇ ਮੈਂਬਰਾਂ ਸਮੇਤ 26 ਲੋਕਾਂ ਦੇ ਨਾਮ ਹਨ। ਇੱਕ ਕਿਸਾਨ ਮੇਜਰ ਸਿੰਘ ਦੀ ਮੌਤ ਹੋ ਗਈ ਹੈ, ਜਦੋਂ ਕਿ ਬਾਕੀ 25 ਦੋਸ਼ੀਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। 3 ਜਨਵਰੀ, 2025 ਨੂੰ ਫਿਰੋਜ਼ਪੁਰ ਦੀ ਅਦਾਲਤ ਨੇ ਇਨ੍ਹਾਂ 25 ਕਿਸਾਨਾਂ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ। ਪਹਿਲਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਤੇ ਵਾਰੰਟ ਭੇਜੇ ਜਾਂਦੇ ਸਨ ਪਰ ਉਨ੍ਹਾਂ ਦੀ ਗੈਰਹਾਜ਼ਰੀ ਕਾਰਨ ਹੁਣ ਪੁਲਿਸ ਨੂੰ 22 ਜਨਵਰੀ ਤੱਕ ਗ੍ਰਿਫ਼ਤਾਰ ਕਰਕੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਉਧਰ, ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਪ੍ਰਧਾਨ ਸੁਰਜੀਤ ਸਿੰਘ ਫੂਲ ਨੇ ਪੰਜਾਬ ਸਰਕਾਰ ‘ਤੇ ਕੇਂਦਰੀ ਦਬਾਅ ਹੇਠ ਕੰਮ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਪੁਲਿਸ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਉਨ੍ਹਾਂ ਦੇ ਘਰਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਸਰਕਾਰ ਨੂੰ ਚੇਤਾਵਨੀ ਦਿੰਦੇ ਹਾਂ ਕਿ ਉਹ ਕਿਸਾਨਾਂ ਨੂੰ ਨਿਸ਼ਾਨਾ ਨਾ ਬਣਾਏ। ਸਾਡੇ ਵਿਰੋਧ ਪ੍ਰਦਰਸ਼ਨ ਸ਼ਾਂਤਮਈ ਸਨ ਤੇ ਕਤਲ ਦੀ ਕੋਸ਼ਿਸ਼ ਵਰਗੇ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਹਨ। ਇਹ ਸਿਰਫ਼ ਕਿਸਾਨਾਂ ਤੇ ਉਨ੍ਹਾਂ ਦੇ ਆਗੂਆਂ ਨੂੰ ਡਰਾਉਣ ਦੀ ਸਾਜ਼ਿਸ਼ ਹੈ।

PM Narendra Modi Security Lapse Case

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਫਰਵਰੀ 2025 ਤੱਕ ਮੁਕੰਮਲ ਕੀਤੀ ਜਾਵੇਗੀ ਪਸ਼ੂਧਨ ਗਣਨਾ-ਡਾ. ਰਵੀਕਾਂਤ

ਮਾਨਸਾ, 17 ਜਨਵਰੀ :ਪਸ਼ੂ ਪਾਲਣ ਵਿਭਾਗ ਵੱਲੋਂ 21ਵੀਂ ਪਸ਼ੂਧਨ...

ਨਾਮਧਾਰੀ ਸੰਪਰਦਾ ਦੀ ਦਲੇਰੀ ਅਤੇ ਤਿਆਗ ਦੀਆਂ ਉਦਾਹਰਨਾਂ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀਆਂ – ਕੈਬਨਿਟ ਮੰਤਰੀ ਅਮਨ ਅਰੋੜਾ

ਮਾਲੇਰਕੋਟਲਾ, 17 ਜਨਵਰੀ (000) –              " ਦੇਸ਼ ਦੀ ਆਜ਼ਾਦੀ, ਧਰਮ ਅਤੇ ਗਊ ਰੱਖਿਆ ਲਈ ਨਾਮਧਾਰੀ ਸੰਪਰਦਾ ਦੇ ਆਗੂਆਂ ਅਤੇ ਪੈਰੋਕਾਰਾਂ ਨੇ ਬਹੁਤ ਹੀ ਦਲੇਰੀ ਅਤੇ ਤਿਆਗ ਦੀ ਭਾਵਨਾ ਨਾਲ ਮਿਸਾਲੀ ਕੰਮ ਕੀਤਾ। ਇਸ ਸੰਪਰਦਾ ਦੀ ਦਲੇਰੀ ਅਤੇ ਤਿਆਗ ਦੀਆਂ ਉਦਾਹਰਨਾਂ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀਆਂ।" ਇਹ ਵਿਚਾਰ ਸ਼੍ਰੀ ਅਮਨ ਅਰੋੜਾ, ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ. ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ,ਪ੍ਰਸ਼ਾਸਨਿਕ ਸੁਧਾਰ ਅਤੇ ਸ਼ਿਕਾਇਤ ਨਿਵਾਰਨ ਅਤੇ ਛਪਾਈ ਤੇ ਸਟੇਸ਼ਨਰੀ ਵਿਭਾਗਾਂ ਬਾਰੇ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਸੰਬੰਧੀ ਮਨਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।ਉਹਨਾਂ ਤੋਂ ਇਲਾਵਾ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਤੇ ਆਫਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਵੀ ਸੰਬੋਧਨ ਕੀਤਾ।           ਸ਼੍ਰੀ ਅਰੋੜਾ ਨੇ ਕਿਹਾ ਕਿ ਇਹ ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਹੀ ਸਨ, ਜਿਨ੍ਹਾਂ ਗੁਰੂਆਂ ਵੱਲੋਂ ਦਰਸਾਏ ਹੋਏ ਅਹਿੰਸਾ ਦੇ ਰਸਤੇ 'ਤੇ ਚੱਲਦਿਆਂ ਅੰਗਰੇਜ਼ਾਂ ਦਾ ਅਤੇ ਉਹਨਾਂ ਵੱਲੋਂ ਦਿੱਤੀਆਂ ਜਾਂਦੀਆਂ ਸੁੱਖ ਸਹੂਲਤਾਂ ਦਾ ਮੁਕੰਮਲ ਬਾਈਕਾਟ ਕੀਤਾ। ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਸ਼ੁਰੂ ਕੀਤੇ ਗਏ ਨਾ ਮਿਲਵਰਤਨ ਅੰਦੋਲਨ ਅਤੇ ਨਾ ਫੁਰਮਾਨੀ ਅੰਦੋਲਨ ਨੂੰ ਬਾਅਦ ਵਿੱਚ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਅਪਣਾਉਣ ਨੂੰ ਪਹਿਲ ਦਿੱਤੀ। ਇਤਿਹਾਸ ਗਵਾਹ ਹੈ ਦੇਸ਼ ਦੀ ਅਜ਼ਾਦੀ ਦਾ ਅਸਲ ਮੁੱਢ ਕੂਕਿਆਂ ਵੱਲੋਂ ਮਲੇਰਕੋਟਲਾ ਦੀ ਪਵਿੱਤਰ ਧਰਤੀ ਤੋਂ ਬੱਝਿਆ ਗਿਆ ਸੀ।            ਉਹਨਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਸਿੱਖੀ ਸਵੈਮਾਣ ਦੇ ਪੁਨਰ ਸੰਸਥਾਪਕ ਅਤੇ ਦੇਸ਼ ਦੀ ਅਜ਼ਾਦੀ ਲਈ ਬਰਤਾਨਵੀ ਸਾਮਰਾਜ ਨਾਲ ਨਾ-ਮਿਲਵਰਤਨ ਅਤੇ ਬਾਈਕਾਟ ਨੂੰ ਸਿਆਸੀ ਹਥਿਆਰ ਵਜੋਂ ਵਰਤਣ ਵਾਲੇ ਵਿਸ਼ਵ ਦੇ ਪਹਿਲੇ ਨੀਤੀ-ਵੇਤਾ ਸਨ। ਦੇਸ਼ ਨੂੰ ਅੰਗਰੇਜ਼ਾਂ ਦੇ ਲੋਟੂ ਰਾਜ ਤੋਂ ਆਜ਼ਾਦ ਕਰਾਉਣ ਲਈ ਭਾਵੇਂ ਵੱਖ-ਵੱਖ ਧਰਮਾਂ, ਮਜ਼ਹਬਾਂ, ਵਰਗਾਂ ਅਤੇ ਪਾਰਟੀਆਂ ਨੇ ਆਪਣੇ-ਆਪਣੇ ਤੌਰ 'ਤੇ ਉਪਰਾਲੇ ਕੀਤੇ ਪਰ ਆਜ਼ਾਦੀ ਸੰਗਰਾਮ ਵਿੱਚ ਉਹਨਾਂ ਦੀ ਅਗਵਾਈ ਵਿੱਚ ਨਾਮਧਾਰੀ ਸੰਪਰਦਾ ਵੱਲੋਂ ਪਾਇਆ ਗਿਆ ਯੋਗਦਾਨ ਅਤੇ ਕੂਕਿਆਂ ਵੱਲੋਂ ਕੀਤੀਆਂ ਗਈਆਂ ਸ਼ਹੀਦੀਆਂ ਲਾਮਿਸਾਲ ਹਨ।            ਕੈਬਨਿਟ ਮੰਤਰੀ ਸ੍ਰ ਹਰਦੀਪ ਸਿੰਘ ਮੁੰਡੀਆਂ ਨੇ ਨਾਮਧਾਰੀ ਸੰਪਰਦਾ ਨੂੰ ਸਾਦਗੀ, ਸੱਚਾਈ ਅਤੇ ਨਿਮਰਤਾ ਦਾ ਸੋਮਾ ਦੱਸਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਸਾਨੂੰ ਇਸ ਸੰਪਰਦਾ ਅਤੇ ਗੁਰੂਆਂ ਵੱਲੋਂ ਦਰਸਾਏ ਹੋਏ ਮਾਰਗ 'ਤੇ ਚੱਲਦੇ ਹੋਏ ਪ੍ਰਮਾਤਮਾ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜੋ ਹੁਕਮ ਜਾਂ ਸੇਵਾ ਲਗਾਈ ਜਾਵੇਗੀ, ਉਹ ਸਿਰ ਨਿਵਾ ਕੇ ਪੂਰੀ ਕੀਤੀ ਜਾਵੇਗੀ।ਸ੍ਰ ਮੁੰਡੀਆਂ ਨੇ ਐਲਾਨ ਕੀਤਾ ਕਿ ਨਾਮਧਾਰੀ ਸਮਾਰਕ ਨਾਲ ਜੁੜੀ ਸੰਗਤ ਦੀ ਧਾਰਮਿਕ ਆਸਥਾ ਨੂੰ ਧਿਆਨ ਵਿੱਚ ਰੱਖਦਿਆਂ ਜਲਦ ਹੀ ਸ਼੍ਰੀ ਭੈਣੀ ਸਾਹਿਬ - ਪਿੰਡ ਰਾਈਆਂ ਸੜਕ ਨੂੰ ਨਵੇਂ ਸਿਰੇ ਤੋਂ ਬਣਵਾਇਆ ਜਾਵੇਗਾ।           ਸਮਾਗਮ ਦੌਰਾਨ ਮੌਜੂਦਾ ਗੱਦੀਨਸ਼ੀਨ ਨਾਮਧਾਰੀ ਉਦੈ ਸਿੰਘ ਜੀ ਨੇ ਗੁਰੂ ਨਾਨਕ ਦੇਵ ਜੀ, ਸਮੂਹ ਗੁਰੂ ਸਾਹਿਬਾਨ ਅਤੇ ਸਤਿਗੁਰੂ ਰਾਮ ਸਿੰੰਘ ਜੀ ਦੇ ਦੱਸੇ ਮਾਰਗ 'ਤੇ ਚੱਲਣ ਦੀ ਪ੍ਰੇਰਣਾ ਦਿੰਦਿਆਂ ਸੰਗਤ ਨੂੰ ਗੁਰੂ ਨਾਲ ਜੁੜ ਕੇ ਧਰਮ ਅਤੇ ਦੇਸ਼ ਦੀ ਤਰੱਕੀ ਲਈ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਅਤੇ ਸਾਬਕਾ ਮੰਤਰੀ ਸ੍ਰ ਮਲਕੀਤ ਸਿੰਘ ਦਾਖਾ ਨੇ ਵੀ ਸੰਬੋਧਨ ਕੀਤਾ। ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ, ਡਿਪਟੀ ਕਮਿਸ਼ਨਰ ਡਾਕਟਰ ਪੱਲਵੀ, ਜ਼ਿਲ੍ਹਾ ਪੁਲਿਸ ਮੁਖੀ ਸ੍ਰ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰ ਸੁਖਪ੍ਰੀਤ ਸਿੰਘ ਸਿੱਧੂ, ਐੱਸ ਡੀ ਐੱਮ ਸ਼੍ਰੀ ਗੁਰਮੀਤ ਕੁਮਾਰ, ਨਾਮਧਾਰੀ ਸੁਰਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ।