ਕਿਸਾਨਾਂ ਲਈ ਚੰਗੀ ਖ਼ਬਰ ! ਪੀਐੱਮ ਕਿਸਾਨ ਤੋਂ ਬਾਅਦ ਕੇਂਦਰ ਸਰਕਾਰ ਨੇ ਲਾਂਚ ਕੀਤੀ ਨਵੀਂ ਯੋਜਨਾ

Date:

PM Pranam Yojana : ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਲਈ ਨਵੀਂ ਸਕੀਮ ਲੈ ਕੇ ਆਈ ਹੈ। ਮੋਦੀ ਸਰਕਾਰ ਨੇ ਮੰਤਰੀ ਮੰਡਲ ਦੀ ਬੈਠਕ ‘ਚ ਪ੍ਰਧਾਨ ਮੰਤਰੀ ਪ੍ਰਣਾਮ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਸ ਸਾਲ ਬਜਟ ‘ਚ ਇਸ ਯੋਜਨਾ ਦਾ ਐਲਾਨ ਕੀਤਾ ਸੀ। ਇਸ ਸਕੀਮ ਦਾ ਉਦੇਸ਼ ਬਦਲਵੇਂ ਖਾਦਾਂ ਦੀ ਵਰਤੋਂ ਨੂੰ ਵਧਾਉਣਾ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਨੂੰ ਘਟਾਉਣਾ ਹੈ। ਇਸ ਯੋਜਨਾ ਤਹਿਤ ਮਾਰਚ 2025 ਤਕ 3.68 ਲੱਖ ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਪੈਸਾ ਸੂਬਿਆਂ ਨੂੰ ਸਬਸਿਡੀ ਵਜੋਂ ਦਿੱਤਾ ਜਾਵੇਗਾ।

ਪ੍ਰਧਾਨ ਮੰਤਰੀ ਪ੍ਰਣਾਮ ਯੋਜਨਾ ਦਾ ਉਦੇਸ਼

ਪ੍ਰਧਾਨ ਮੰਤਰੀ ਪ੍ਰਣਾਮ ਯੋਜਨਾ ਜ਼ਰੀਏ ਸਰਕਾਰ ਦਾ ਉਦੇਸ਼ ਖਾਦ ਸਬਸਿਡੀ ਦੇ ਵਧਦੇ ਬੋਝ ਨੂੰ ਘਟਾਉਣਾ ਤੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨਾ ਹੈ। ਰਸਾਇਣਕ ਖਾਦਾਂ ਦੀ ਵਰਤੋਂ ਕਾਰਨ ਫ਼ਸਲਾਂ ਦੀ ਪੌਸ਼ਟਿਕਤਾ ਘਟਦੀ ਜਾ ਰਹੀ ਹੈ।

ਬਜਟ ‘ਚ ਹੋਇਆ ਸੀ ਐਲਾਨ PM Pranam Yojana

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ‘ਚ ਇਸ ਯੋਜਨਾ ਦਾ ਐਲਾਨ ਕੀਤਾ ਸੀ। ਬੁੱਧਵਾਰ ਨੂੰ ਹੋਈ ਕੈਬਨਿਟ ਮੀਟਿੰਗ ‘ਚ ਸਰਕਾਰ ਨੇ ਪੈਕੇਜ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ‘ਚ ਅਗਲੇ ਤਿੰਨ ਸਾਲਾਂ ‘ਚ ਯੂਰੀਆ ਸਬਸਿਡੀ ‘ਤੇ 3.68 ਲੱਖ ਕਰੋੜ ਰੁਪਏ ਖਰਚ ਕੀਤੇ ਜਾਣਗੇ।

ਪ੍ਰਧਾਨ ਮੰਤਰੀ ਪ੍ਰਣਾਮ ਯੋਜਨਾ ਕਿਵੇਂ ਕੰਮ ਕਰੇਗੀ? PM Pranam Yojana

ਇਸ ਸਕੀਮ ਲਈ ਕੋਈ ਵੱਖਰਾ ਫੰਡ ਉਪਲਬਧ ਨਹੀਂ ਕਰਵਾਇਆ ਗਿਆ ਹੈ। 2025 ਤਕ 3.68 ਲੱਖ ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਖਰਚਾ ਖਾਦ ਸਬਸਿਡੀ ‘ਤੇ ਕੀਤਾ ਜਾਵੇਗਾ। ਇਸ ਸਕੀਮ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹਾਲਾਂਕਿ, ਕੁਝ ਰਿਪੋਰਟਾਂ ਅਨੁਸਾਰ ਸਬਸਿਡੀ ਦਾ 50% ਰਾਜਾਂ ਨੂੰ ਗ੍ਰਾਂਟ ਵਜੋਂ ਦਿੱਤਾ ਜਾਵੇਗਾ।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...