Sunday, December 22, 2024

ਪੰਜਾਬ ਪੁਲਿਸ ਵੱਲੋਂ ਫਾਜ਼ਿਲਕਾ ਤੋਂ 36.9 ਕਿਲੋ ਹੈਰੋਇਨ ਬਰਾਮਦ; ਚਾਰ ਵਿਅਕਤੀ ਕਾਬੂ

Date:

  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਗ੍ਰਿਫ਼ਤਾਰ ਵਿਅਕਤੀ ਡਰੋਨ ਰਾਹੀਂ ਸੁੱਟੀ ਨਸ਼ੀਲੇ ਪਦਾਰਥਾਂ ਦੀ ਖੇਪ ਰਾਜਸਥਾਨ ਤੋਂ ਲੈ ਕੇ ਆ ਰਹੇ ਸਨ: ਡੀਜੀਪੀ ਗੌਰਵ ਯਾਦਵ
  • ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਦੀ ਉਮੀਦ: ਡੀਆਈਜੀ ਫਿਰੋਜ਼ਪੁਰ ਰੇਂਜ

Also Read. : ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਪ੍ਰੋਗਰਾਮ ਜਾਰੀ: ਸਿਬਿਨ ਸੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੌਰਾਨ ਪੰਜਾਬ ਪੁਲਿਸ ਨੇ ਫਾਜ਼ਿਲਕਾ ਦੇ ਪਿੰਡ ਲਾਲੋ ਵਾਲੀ ਦੇ ਇਲਾਕੇ ‘ਚੋਂ 35 ਪੈਕੇਟ ਹੈਰੋਇਨ, ਜਿਸ ਦਾ ਵਜ਼ਨ 36.9 ਕਿਲੋ ਹੈ, ਬਰਾਮਦ ਕਰਕੇ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਮਨਪ੍ਰੀਤ ਸਿੰਘ, ਜਸਪਾਲ ਸਿੰਘ ਉਰਫ਼ ਗੋਪੀ, ਸੁਖਦੇਵ ਸਿੰਘ ਅਤੇ ਦਿਆਲਵਿੰਦਰ ਸਿੰਘ ਸਾਰੇ ਵਾਸੀ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਦੋ ਸੀਡੈਨ ਕਾਰਾਂ, ਜਿਹਨਾਂ ਵਿੱਚ ਚਿੱਟੇ ਰੰਗ ਦੀ ਹੁੰਡਈ ਐਲਾਂਟਰਾ (ਪੀਬੀ-02-ਡੀਪੀ-0717) ਅਤੇ ਇੱਕ ਸਿਲਵਰ ਹੌਂਡਾ ਸਿਵਿਕ (ਪੀਬੀ-63-ਡੀ-2370) ਸ਼ਾਮਲ ਹਨ, ਵੀ ਬਰਾਮਦ ਕੀਤੀਆਂ ਹਨ ਜਿਹਨਾਂ ਦੀ ਵਰਤੋਂ ਰਾਜਸਥਾਨ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਕੀਤੀ ਗਈ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਰਾਜਸਥਾਨ ਤੋਂ ਪੰਜਾਬ ਵਿੱਚ ਵੱਡੀ ਮਾਤਰਾ ਵਿੱਚ ਹੈਰੋਇਨ ਦੀ ਆਮਦ ਬਾਰੇ ਭਰੋਸੇਮੰਦ ਸੂਚਨਾਵਾਂ ਦੇ ਆਧਾਰ ‘ਤੇ ਫਾਜ਼ਿਲਕਾ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਫਾਜ਼ਿਲਕਾ-ਫਿਰੋਜ਼ਪੁਰ ਰੋਡ ‘ਤੇ ਪਿੰਡ ਲਾਲੋ ਵਾਲੀ ਦੇ ਇਲਾਕੇ ਵਿੱਚ ਨਹਿਰੀ ਪੁਲ ਨੇੜੇ ਮੁਹਿੰਮ ਚਲਾਈ, ਜਿੱਥੇ ਇਹ ਚਾਰ ਵਿਅਕਤੀ ਆਪਣੀ ਕਾਰ ਵਿੱਚ ਬੈਠ ਹੋਏ ਕਿਸੇ ਵਿਅਕਤੀ ਦੀ ਉਡੀਕ ਕਰ ਰਹੇ ਸਨ। ਪੁਲੀਸ ਪਾਰਟੀ ਨੂੰ ਦੇਖ ਕੇ ਮੁਲਜ਼ਮਾਂ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਚੈਕਿੰਗ ਦੌਰਾਨ ਪੁਲਿਸ ਟੀਮਾਂ ਨੇ 24.295 ਕਿਲੋਗ੍ਰਾਮ ਹੈਰੋਇਨ ਦੇ 23 ਪੈਕਟ ਬਰਾਮਦ ਕੀਤੇ ਹਨ, ਜੋ ਕਿ ਐਲਾਂਟਰਾ ਕਾਰ ਦੀਆਂ ਖਿੜਕੀਆਂ ਦੀ ਗੱਤੇ ਦੀ ਚਾਦਰ ਵਿੱਚ ਵਿੱਚ ਲੁਕਾ ਕੇ ਰੱਖੇ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਫੜੇ ਗਏ ਨਸ਼ਾ ਤਸਕਰਾਂ ਵੱਲੋਂ ਦੱਸੇ ਗਏ ਟਿਕਾਣੇ ਤੋਂ 12.620 ਕਿਲੋਗ੍ਰਾਮ ਹੈਰੋਇਨ ਦੇ 12 ਹੋਰ ਪੈਕੇਟ ਵੀ ਬਰਾਮਦ ਕੀਤੇ ਗਏ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਅਨੁਸਾਰ, ਮੁਲਜ਼ਮ ਰਾਜਸਥਾਨ ਤੋਂ ਡਰੋਨ ਰਾਹੀਂ ਸਰਹੱਦ ਪਾਰੋਂ ਸੁੱਟੀ ਹੈਰੋਇਨ ਦੀ ਖੇਪ ਲੈ ਕੇ ਆ ਰਹੇ ਸਨ।
ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਇਸ ਗਿਰੋਹ ਵਿੱਚ ਸ਼ਾਮਲ ਹੋਰ ਲੋਕਾਂ ਅਤੇ ਪੰਜਾਬ ਨਾਲ ਸਬੰਧਤ ਵਿਅਕਤੀ, ਜਿਸ ਵੱਲੋਂ ਇਹ ਖੇਪ ਮੰਗਵਾਈ ਗਈ ਸੀ, ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ ਥਾਣਾ ਸਦਰ ਫਾਜ਼ਿਲਕਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21(ਸੀ), 23, 29 ਤਹਿਤ ਐੱਫ.ਆਈ.ਆਰ ਨੰਬਰ 58 ਮਿਤੀ 12.04.2023 ਦਰਜ ਕੀਤੀ ਗਈ ਹੈ।

Share post:

Subscribe

spot_imgspot_img

Popular

More like this
Related

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...