ਪੰਜਾਬ ਪੁਲਿਸ ਦੇ ਹੱਥ ਲੱਗੀ ਵੱਡੀ ਸਫ਼ਲਤਾ, ਜਲੰਧਰ ‘ਚ 250 ਕਰੋੜ ਦੀ ਹੈਰੋਇਨ ਬਰਾਮਦ
Police Recovered Heroin
Police Recovered Heroin
ਪੰਜਾਬ ਦੇ ਜਲੰਧਰ ‘ਚ ਪੁਲਿਸ ਨੇ ਨਸ਼ੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਜਲੰਧਰ ਸਿਟੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਰੀਬ 48 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ ਕਰੀਬ 250 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫੜੇ ਗਏ ਮੁਲਜ਼ਮ ਜਲੰਧਰ ਅਤੇ ਨਵਾਂਸ਼ਹਿਰ ਦੇ ਰਹਿਣ ਵਾਲੇ ਹਨ।
ਸਾਰਾ ਸਿੰਡੀਕੇਟ ਪਾਕਿਸਤਾਨ, ਅਫਗਾਨਿਸਤਾਨ, ਈਰਾਨ, ਤੁਰਕੀਏ ਅਤੇ ਕੈਨੇਡਾ ਤੋਂ ਚੱਲ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦੇ ਪਾਕਿਸਤਾਨ ਸਮੇਤ ਉਪਰੋਕਤ ਮੁਲਕਾਂ ਨਾਲ ਸਬੰਧ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ।
READ ALSO : ਵਿਆਹ ਵਾਲੇ ਘਰ ’ਚ ਪੈ ਗਏ ਵੈਣ , ਭੈਣ ਦੇ ਵਿਆਹ ’ਚ ਡਾਂਸ ਕਰਦੀ ਕੁੜੀ ਦੀ ਹੋਈ ਮੌਤ
ਭਾਰਤ ਵਿੱਚ ਉਕਤ ਸਮੱਗਲਰਾਂ ਦਾ ਨੈੱਟਵਰਕ ਜੰਮੂ ਕਸ਼ਮੀਰ ਅਤੇ ਗੁਜਰਾਤ ਤੋਂ ਚੱਲ ਰਿਹਾ ਸੀ। ਫੜੇ ਗਏ ਮੁਲਜ਼ਮਾਂ ਦੇ ਆਗੂ ਦੋਵੇਂ ਰਾਜਾਂ ਵਿੱਚ ਬੈਠੇ ਹਨ। ਫਿਲਹਾਲ ਸਿਟੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਤਿੰਨ ਲਗਜ਼ਰੀ ਗੱਡੀਆਂ ਵੀ ਬਰਾਮਦ ਕੀਤੀਆਂ ਹਨ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।
ਪੁਲੀਸ ਵੱਲੋਂ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਮੁਲਜ਼ਮ ਦੇਸ਼-ਵਿਦੇਸ਼ ਵਿੱਚ ਕਿਹੜੇ-ਕਿਹੜੇ ਸਮੱਗਲਰਾਂ ਨਾਲ ਸਬੰਧ ਰੱਖਦੇ ਹਨ। ਦੱਸ ਦੇਈਏ ਕਿ ਬਰਾਮਦ ਹੋਈ ਹੈਰੋਇਨ ਜਲੰਧਰ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਹੈ।
Police Recovered Heroin