Police Station Blast
ਪੰਮੰਗਲਵਾਰ (17 ਦਸੰਬਰ) ਨੂੰ ਸਵੇਰੇ 3.15 ਵਜੇ ਅੰਮ੍ਰਿਤਸਰ, ਪੰਜਾਬ ਦੇ ਇਸਲਾਮਾਬਾਦ ਚੌਕੀ ‘ਤੇ ਧਮਾਕਾ ਹੋਇਆ। ਇਸ ਮਗਰੋਂ ਪੁਲੀਸ ਨੇ ਚੌਕੀ ਦੇ ਗੇਟ ਬੰਦ ਕਰ ਦਿੱਤੇ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ 4 ਦਸੰਬਰ ਨੂੰ ਅੰਮ੍ਰਿਤਸਰ ਵਿੱਚ ਹੀ ਮਜੀਠਾ ਥਾਣੇ ਵਿੱਚ ਧਮਾਕਾ ਹੋਇਆ ਸੀ। ਇਸ ਕਾਰਨ ਥਾਣੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਫਿਰ ਥਾਣੇ ‘ਚ ਹੈਂਡ ਗ੍ਰੇਨੇਡ ਸੁੱਟਣ ਦਾ ਮਾਮਲਾ ਸਾਹਮਣੇ ਆਇਆ। ਹਾਲਾਂਕਿ ਕਿਸੇ ਪੁਲਿਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ। ਇਸ ’ਤੇ ਮਜੀਠਾ ਦੇ ਡੀਐਸਪੀ ਨੇ ਕਿਹਾ ਸੀ ਕਿ ਪੁਲੀਸ ਮੁਲਾਜ਼ਮ ਦੀ ਸਾਈਕਲ ਦਾ ਟਾਇਰ ਫਟ ਗਿਆ ਸੀ। ਫਿਰ ਇੱਕ ਵੱਡਾ ਧਮਾਕਾ ਹੋਇਆ।
Read Also : ਆਰ.ਟੀ.ਏ. ਦਫ਼ਤਰ ਦੇ ਦੋ ਮੁਲਾਜ਼ਮ 5500 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਇਸ ਧਮਾਕੇ ਦੀ ਜ਼ਿੰਮੇਵਾਰੀ ਖਾਲਿਸਤਾਨੀ ਅੱਤਵਾਦੀ ਹੈਪੀ ਪਾਸੀਆਂ ਨੇ ਲਈ ਸੀ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਲਿਖਿਆ ਸੀ ਕਿ ਅਜਿਹੀ ਕਾਰਵਾਈ ਜਾਰੀ ਰਹੇਗੀ।
Police Station Blast