Sunday, December 29, 2024

ਉਦਯੋਗਾਂ ਨੂੰ ਪ੍ਰਦੂਸ਼ਣ ਦੀ ਰੋਕਥਾਮ ਅਤੇ ਰੈਗੂਲੇਟਰੀ ਪ੍ਰਵਾਨਗੀਆਂ ਬਾਰੇ ਸੇਧ ਦੇਣ ਵਿੱਚ ਮਦਦ ਕਰੇਗਾ ਹੈਲਪਡੈਸਕ

Date:

ਚੰਡੀਗੜ੍ਹ, 18 ਸਤੰਬਰ

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਦਯੋਗਾਂ ਲਈ ਸੁਖਾਵਾਂ ਮਾਹੌਲ ਬਣਾਉਣ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਮੁੱਖ ਦਫ਼ਤਰ ਵਿਖੇ ਇੱਕ ਹੈਲਪ ਡੈਸਕ ਸਥਾਪਤ ਕੀਤਾ ਹੈ, ਜੋ ਉੱਦਮੀਆਂ ਦੀ ਸਹੂਲਤ ਲਈ 24 ਘੰਟੇ ਕੰਮ ਕਰੇਗਾ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਤਾਵਰਨ ਅਤੇ ਵਿਗਿਆਨ ਤਕਨਾਲੋਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਇਹ ਹੈਲਪਡੈਸਕ ਉਦਯੋਗਾਂ ਨੂੰ ਪ੍ਰਦੂਸ਼ਨ ’ਤੇ ਕਾਬੂ ਪਾਉਣ ਅਤੇ ਰੈਗੂਲੇਟਰੀ ਪ੍ਰਵਾਨਗੀਆਂ ਪ੍ਰਤੀ ਬਣਦੀਆਂ ਜ਼ਿੰਮੇਵਾਰੀਆਂ ਬਾਰੇ ਸੇਧ ਦੇਵੇਗਾ। ਉਨ੍ਹਾਂ ਕਿਹਾ ਕਿ ਮੁੱਖ ਦਫ਼ਤਰ, ਪਟਿਆਲਾ ਵਿਖੇ ਹੈਲਪਡੈਸਕ ’ਤੇ  ਸਹਾਇਕ ਵਾਤਾਵਰਣ ਇੰਜੀਨੀਅਰ (ਏਈਈ)  ਰੈਂਕ ਦੇ ਘੱਟੋ -ਘੱਟ ਦੋ ਅਧਿਕਾਰੀ ਉਪਲੱਬਧ ਰਹਿਣਗੇ। ਬੋਰਡ ਨੇ ਉੱਦਮੀਆਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ 99144-98899 ਵੀ ਸ਼ੁਰੂ ਕੀਤਾ ਹੈ।

READ ALSO : ਐਮ ਐਲ ਏ ਰਾਜਿੰਦਰਪਾਲ ਕੌਰ ਸ਼ੀਨਾ ਵਲੋਂ ਸਵੱਛਤਾ ਸਬੰਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਨੇ ਸੂਬੇ ਵਿੱਚ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਆਮ ਲੋਕਾਂ ਤੋਂ ਸੁਝਾਅ ਮੰਗੇ ਸਨ ਅਤੇ ਪ੍ਰਾਪਤ ਹੋਏ ਸੁਝਾਵਾਂ ’ਤੇ ਵਿਚਾਰ ਕਰਦਿਆਂ ਬੋਰਡ ਵੱਲੋਂ ਵਾਤਾਵਰਨ ਭਵਨ, ਨਾਭਾ ਰੋਡ, ਪਟਿਆਲਾ ਵਿਖੇ ਇੱਕ ਹੈਲਪਡੈਸਕ ਸਥਾਪਤ ਕੀਤਾ ਗਿਆ ਹੈ , ਜੋ ਸੂਬੇ ਦੇ ਉੱਦਮੀਆਂ ਨੂੰ ਪ੍ਰਦੂਸ਼ਨ ’ਤੇ ਕਾਬੂ ਪਾਉਣ ਅਤੇ ਰੈਗੂਲੇਟਰੀ ਕਲੀਅਰੈਂਸਾਂ ਪ੍ਰਤੀ ਬਣਦੀਆਂ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ  ਤੋਂ ਜਾਣੂ ਕਰਵਾਉਣ ਲਈ 24 ਘੰਟੇ ਕੰਮ ਕਰੇਗਾ। 

ਵਾਤਾਵਰਨ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਸੂਬਾ ਸਰਕਾਰ ਨੇ ਸਨਅੱਤਕਾਰਾਂ ਨਾਲ ਸਿੱਧੀ ਗੱਲਬਾਤ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ‘ਸਰਕਾਰ ਸਨਅੱਤਕਾਰ ਮਿਲਣੀ’ ਕਰਵਾਈ ਹੈ ਤਾਂ ਜੋ ਉਨ੍ਹਾਂ ਦੀਆਂ ਲੋੜਾਂ ਨੂੰ ਸਮਝ ਕੇ ,ਉਸ ਅਨੁਸਾਰ ਕੰਮ ਕੀਤਾ ਜਾ ਸਕੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਵੱਖ-ਵੱਖ ਚਾਰ ਸ਼ਹਿਰਾਂ ਵਿੱਚ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ ।

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...